ਡਿਪਟੀ ਕਮਿਸ਼ਨਰ ਵੱਲੋਂ ਸਮਾਜਿਕ ਭਲਾਈ ਸਕੀਮਾਂ ਦੀ ਸਮੀਖਿਆ
ਫਾਜਿ਼ਲਕਾ ਼ਿਜਲ੍ਹੇ ਵਿਚ ਲਾਗੂ ਹੋਵੇਗੀ ਬੇਟੀ ਬਚਾਓ ਬੇਟੀ ਪੜਾਓ ਸਕੀਮ
ਬਾਲ ਭਿਖਿਆ ਸਖ਼ਤੀ ਨਾਲ ਰੋਕਣ ਦੇ ਨਿਰਦੇਸ਼
ਫਾਜਿ਼ਲਕਾ, 27 ਅਪ੍ਰੈਲ 2022
ਫਾਜਿ਼ਲਕਾ ਦੇ ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਸਮਾਜਿਕ ਭਲਾਈ ਨਾਲ ਜ਼ੁੜੇ ਮਹਿਕਮਿਆਂ ਨਾਲ ਸਮੀਖਿਆ ਬੈਠਕ ਕਰਦਿਆਂ ਹਦਾਇਤ ਕੀਤੀ ਹੈ ਕਿ ਸਰਕਾਰ ਦੀਆਂ ਵੱਖ ਵੱਖ ਸਮਾਜ ਭਲਾਈ ਸਕੀਮਾਂ ਦਾ ਪੂਰਾ ਲਾਭ ਸਮਾਜ ਦੇ ਹਰੇਕ ਲੋੜਵੰਦ ਵਿਅਕਤੀ ਤੱਕ ਲਾਜਮੀ ਤੌਰ ਤੇ ਪੁੱਜ਼ਦਾ ਕੀਤਾ ਜਾਵੇ।
ਹੋਰ ਪੜ੍ਹੋ :-ਜਰਨੈਲ ਹਰੀ ਸਿੰਘ ਨਲੂਆ ਸਮਰਪਿਤ ਰਾਜ ਪੱਧਰੀ ਸੂਰਮਗਤੀ ਦਿਵਸ 30 ਅਪ੍ਰੈਲ ਨੂੰ ਕੋਟਲਾ ਸ਼ਾਹੀਆ ਵਿਖੇ ਮਨਾਇਆ ਜਾਵੇਗਾ
ਡਿਪਟੀ ਕਮਿਸ਼ਨਰ ਡਾ: ਹਿਮਾਂਸੂ ਅਗਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜ ਭਲਾਈ ਦੀਆਂ ਸਕੀਮਾਂ ਨੂੰ ਪ੍ਰਭਾਵੀ ਤਰੀਕੇ ਨਾਲ ਲਾਗੂ ਕਰਨ ਤੇ ਵਿਸੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਨੇ ਸਮਾਜਿਕ ਸੁਰੱਖਿਆ ਵਿਭਾਗ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜਿੰਨ੍ਹਾਂ ਦਿਵਿਆਂਗ ਜਨਾਂ ਦੇ ਵਿਲੱਖਣ ਪਹਿਚਾਣ ਕਾਰਡ ਨਹੀਂ ਬਣੇ ਅਤੇ ਜਿੰਨ੍ਹਾਂ ਦੀਆਂ ਅਰਜੀਆਂ ਬਕਾਇਆ ਹਨ ਉਨ੍ਹਾਂ ਦਾ ਪਹਿਲ ਦੇ ਅਧਾਰ ਤੇ ਸਮਾਂਬੱਧ ਨਿਪਟਾਰਾ ਕੀਤਾ ਜਾਵੇ ਅਤੇ ਕਾਰਡ ਜਾਰੀ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੇ ਵੀ ਅਜਿਹੇ ਕਾਰਡ ਬਣਨ ਵਾਲੇ ਹਨ ਤਾਂ ਉਹ ਵੀ ਵਿਸੇਸ਼ ਕੈਂਪ ਉਲੀਕ ਕੇ ਬਣਾਏ ਜਾਣ। ਇਸੇ ਤਰਾਂ ਉਨ੍ਹਾਂ ਨੇ ਸੀਨਿਅਰ ਸੀਟਿਜਨ ਦੇ ਕਾਰਡ ਬਣਾਉਣ ਅਤੇ ਐਨਜੀਓ ਦੀ ਰਜਿਸਟੇ੍ਰਸ਼ਨ ਕਰਨ ਦੀ ਹਦਾਇਤ ਵੀ ਵਿਭਾਗ ਨੂੰ ਕੀਤੀ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਂਗਣਬਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਘਾਟ ਨੂੰ ਦੂਰ ਕਰਨ ਲਈ ਦਿਹਾਤੀ ਵਿਕਾਸ ਵਿਭਾਗ ਰਾਹੀਂ 100 ਕੇਂਦਰ ਬਣਾਏ ਜਾ ਰਹੇ ਹਨ। ਇਸਤੋਂ ਬਿਨ੍ਹਾਂ ਜਿੱਥੇ ਕਿਤੇ ਰਿਪੇਅਰ ਦੀ ਜਰੂਰਤ ਹੈ ਉਹ ਪੰਚਾਇਤਾਂ ਰਾਹੀਂ ਕਰਵਾ ਦਿੱਤੀ ਜਾਵੇਗੀ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਚਾਲੂ ਵਿੱਤੀ ਸਾਲ ਤੋਂ ਫਾਜਿ਼ਲਕਾ ਜਿ਼ਲ੍ਹੇ ਵਿਚ ਵੀ ਬੇਟੀ ਬਚਾਓ ਬੇਟੀ ਪੜਾਓ ਸਕੀਮਾ ਲਾਗੂ ਹੋ ਰਹੀ ਹੈ। ਇਸ ਲਈ ਕਾਰਜ ਯੋਜਨਾ ਬਣਾ ਕੇ ਸਰਕਾਰ ਨੂੰ ਭੇਜੀ ਜਾਵੇ।
ਉਨ੍ਹਾਂ ਨੇ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਹਦਾਇਤ ਕੀਤੀ ਕਿ ਜਿ਼ਲ੍ਹੇ ਵਿਚ ਬਾਲ ਭਿੱਖਿਆ ਨੂੰ ਸਖ਼ਤੀ ਨਾਲ ਰੋਕਿਆ ਜਾਵੇ ਅਤੇ ਬਾਲ ਭਿਖਿਆ ਕਰਨ ਵਾਲੇ ਬੱਚਿਆ ਦਾ ਪੂਨਰਵਾਸ ਕਰਦੇ ਹੋਏ ਉਨ੍ਹਾਂ ਨੂੰ ਸਕੂਲਾਂ ਵਿਚ ਪੜਾਈ ਲਈ ਦਾਖਲ ਕਰਵਾਇਆ ਜਾਵੇ। ਉਨ੍ਹਾਂ ਨੇ ਸੇਫ ਸਕੂਲ ਵਾਹਨ ਕਾਨੂੰਨ ਦੇ ਨਿਯਮਾਂ ਨੂੰ ਵੀ ਲਾਗੂ ਕਰਨ ਦੀ ਹਦਾਇਤ ਕੀਤੀ।
ਇਸ ਤੋਂ ਬਿਨ੍ਹਾਂ ਸਮਾਜਿਕ ਨਿਆਂ ਤੇ ਅਧਿਕਾਰਤਾ ਵਿਭਾਗ ਦੀਆਂ ਸਕੀਮਾਂ ਦੀ ਵੀ ਸਮੀਖਿਆ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਦਰਸ਼ ਗ੍ਰਾਮ ਯੋਜਨਾ ਤਹਿਤ ਨਿਰਧਾਰਤ ਟੀਚਿਆਂ ਦੀ ਸਮਾਂਬੱਧ ਪ੍ਰਾਪਤੀ ਯਕੀਨੀ ਬਣਾਈ ਜਾਵੇ।ਉਨ੍ਹਾਂ ਨੇ ਬੇਰੁਜਗਾਰਾਂ ਦੀ ਰਜਿਸਟੇ੍ਰਸ਼ਨ ਕਰਨ ਅਤੇ ਉਨ੍ਹਾਂ ਦੇ ਹੁਨਰ ਵਿਕਾਸ ਤੇ ਕੰਮ ਕਰਨ ਲਈ ਵੀ ਸੰਬਧਤ ਵਿਭਾਗਾਂ ਨੂੰ ਨਿਰਦੇਸ਼ ਦਿੱਤੇ।
ਬੈਠਕ ਵਿਚ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ, ਜਿ਼ਲ੍ਹਾ ਪ੍ਰੀਸ਼ਦ ਚੇਅਰਪਰਸਨ ਸ੍ਰੀਮਤੀ ਮਮਤਾ ਰਾਣੀ, ਜਿ਼ਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀ ਨਵੀਨ ਗਡਵਾਲ, ਜਿ਼ਲ੍ਹਾ ਸਮਾਜਿਕ ਨਿਆਂ ਤੇ ਅਧਿਕਾਰਤਾ ਅਫਸ਼ਰ ਬਰਿੰਦਰ ਸਿੰਘ, ਤਹਿਸੀਲ ਭਲਾਈ ਅਫ਼ਸਰ ਸ੍ਰੀ ਅਸੋ਼ਕ ਕੁਮਾਰ, ਉਪ ਜਿ਼ਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਅੰਜੂ ਰਾਣੀ ਆਦਿ ਵੀ ਹਾਜਰ ਸਨ।