ਡਾ. ਪ੍ਰੀਤੀ ਯਾਦਵ ਨੇ ਸੀਨੀਅਰ ਸਿਟੀਜ਼ਨ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਦਿੱਤਾ

ਡਾ. ਪ੍ਰੀਤੀ ਯਾਦਵ ਨੇ ਸੀਨੀਅਰ ਸਿਟੀਜ਼ਨ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਦਿੱਤਾ
ਡਾ. ਪ੍ਰੀਤੀ ਯਾਦਵ ਨੇ ਸੀਨੀਅਰ ਸਿਟੀਜ਼ਨ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਭਰੋਸਾ ਦਿੱਤਾ
ਡਿਪਟੀ ਕਮਿਸ਼ਨਰ ਵਲੋਂ ਸਰਕਾਰੀ ਵਿਭਾਗਾਂ ਤੇ ਗੈਰ ਸਰਕਾਰੀ ਅਦਾਰਿਆਂ ‘ਚ ਸੀਨੀਅਰ ਸਿਟੀਜ਼ਨਜ਼ ਲਈ ਪੁੱਖਤਾ ਪ੍ਰਬੰਧ ਕਰਨ ਦੀ ਹਦਾਇਤ
ਬਜ਼ੁਰਗ ਮਾਤਾ-ਪਿਤਾ ਦੀ ਸੇਵਾ ਕਰਨਾ ਤੇ ਧਿਆਨ ਰੱਖਣਾ ਸਾਰੇ ਬੱਚਿਆਂ ਦਾ ਫਰਜ਼ ਤੇ ਨੈਤਿਕ ਜ਼ਿੰਮੇਵਾਰੀ ਵੀ
ਬਜ਼ੁਰਗਾਂ ਨਾਲ ਸਬੰਧਿਤ ਗੰਭੀਰ ਮਾਮਲੇ ਪਹਿਲ ਦੇ ਅਧਾਰ ‘ਤੇ ਹੱਲ ਕੀਤੇ ਜਾਣਗੇ
ਰੂਪਨਗਰ, 26 ਅਪ੍ਰੈਲ 2022
ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵਲੋਂ ਰੂਪਨਗਰ ਜ਼ਿਲ੍ਹੇ ਵਿੱਚ ਸੀਨੀਅਰ ਸਿਟੀਜ਼ਨਜ਼ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਜ਼ਿਲ੍ਹਾ ਲੈਵਲ ਕਮੇਟੀ ਦੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੀਨੀਅਰ ਸਿਟੀਜ਼ਨ ਕੌਂਸਲ ਰੂਪਨਗਰ ਦੇ ਪ੍ਰਧਾਨ ਇੰਜ. ਕਰਨੈਲ ਸਿੰਘ ਨੇ ਬਜ਼ੁਰਗਾਂ ਨੂੰ ਸਰਕਾਰੀ ਅਤੇ ਗੈਰ ਸਰਕਾਰੀ ਅਦਾਰਿਆਂ ਵਿੱਚ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ।

ਹੋਰ ਪੜ੍ਹੋ :-ਸੂਰਜੀ ਊਰਜਾ ਨਾਲ ਰੌਸ਼ਨ ਹੋਣਗੇ ਫਾਜਿ਼ਲਕਾ ਦੇ 233 ਸਕੂਲ-ਡਾ: ਹਿਮਾਂਸੂ ਅਗਰਵਾਲ

ਇਸ ਮੀਟਿੰਗ ਵਿੱਚ ਸੀਨੀਅਰ ਸਿਟੀਜ਼ਨ ਦੀ ਜ਼ਿਲ੍ਹਾ ਲੈਵਲ ਕਮੇਟੀ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਉਨ੍ਹਾਂ ਵਲੋਂ ਸਰਕਾਰੀ ਵਿਭਾਗਾਂ ਅਤੇ ਗੈਰ ਸਰਕਾਰੀ ਅਦਾਰਿਆਂ ਵਿੱਚ ਜਾ ਕੇ ਸੀਨੀਅਰ ਸਿਟੀਜ਼ਨ ਲਈ ਵੱਖਰੇ ਤੌਰ ਤੇ ਪ੍ਰਬੰਧ ਕਰਨ ਲਈ ਕਈ ਵਾਰ ਅਪੀਲ ਕੀਤੀ ਜਾ ਚੁੱਕੀ ਹੈ ਤਾਂ ਜੋ ਸੀਨੀਅਰ ਸਿਟੀਜ਼ਨ ਨੂੰ ਆਪਣੇ ਕੰਮਾਂ ਲਈ ਬਾਰ-ਬਾਰ ਦਫਤਰਾਂ ਦੇ ਚੱਕਰ ਨਾ ਲਗਾਉਣੇ ਪੈਣ। ਕਮੇਟੀ ਨੇ ਦੱਸਿਆ ਕਿ ਸਰਕਾਰੀ ਹਸਪਤਾਲ, ਬੈਂਕ, ਡਾਕਖਾਨਾ ਅਤੇ ਸਾਰੇ ਵਿਭਾਗਾਂ ਵਿੱਚ ਬਜ਼ੁਰਗਾਂ ਲਈ ਵੱਖਰੀ ਲਾਈਨ ਹੋਣੀ ਚਾਹੀਦੀ ਹੈ ਪਰ ਹਦਾਇਤਾਂ ਜਾਰੀ ਹੋਣ ਉਪਰੰਤ ਵੀ ਅਧਿਕਾਰੀਆਂ ਵਲੋਂ ਬਜ਼ੁਰਗਾਂ ਨੂੰ ਨਜ਼ਰਅੰਦਾਜ ਕੀਤਾ ਜਾਂਦਾ ਹੈ।
ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਮੀਟਿੰਗ ਵਿੱਚ ਡਾ. ਪ੍ਰੀਤੀ ਯਾਦਵ ਨੇ ਸਹਾਇਕ ਸਿਵਲ ਸਰਜਨ ਡਾ. ਅੰਜੂ ਨੂੰ ਬਜ਼ੁਰਗਾਂ ਅਤੇ ਦਿਵਿਆਂਗਜਨਾਂ ਲਈ ਵੱਖਰੀ ਲਾਈਨਾਂ ਨੂੰ ਯਕੀਨੀ ਕਰਨ ਲਈ ਕਿਹਾ ਅਤੇ ਉਨ੍ਹਾਂ ਨੇ ਬਜ਼ੁਰਗਾਂ ਦੀ ਪਰਚੀ ‘ਤੇ ਵੀ ਵਿਸ਼ੇਸ਼ ਮੌਹਰ ਲਗਾਉਣ ਲਈ ਕਿਹਾ ਤਾਂ ਜੋ ਡਾਕਟਰਾਂ ਕੋਲ ਵੀ ਬਜ਼ੁਰਗਾਂ ਨੂੰ ਇਲਾਜ ਸੇਵਾਵਾਂ ਜਲਦੀ ਮਿਲ ਸਕਣ ਅਤੇ ਡਿਸਪੈਂਸਰੀ ਵਿਖੇ ਦਵਾਈਆਂ ਵੀ ਪ੍ਰਾਪਤ ਕੀਤੀਆਂ ਜਾ ਸਕਣ। ਉਨ੍ਹਾਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਸ਼੍ਰੀਮਤੀ ਅੰਮ੍ਰਿਤ ਬਾਲਾ ਨੂੰ ਆਦੇਸ਼ ਦਿੱਤੇ ਕਿ ਸਾਰੇ ਸਰਕਾਰੀ ਵਿਭਾਗਾਂ ਨੂੰ ਬਜ਼ੁਰਗਾਂ ਲਈ ਪੁਖਤਾ ਪ੍ਰਬੰਧ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਜਾਣ ਜਿਸ ਦਾ ਨਿਰੀਖਣ ਕਰਨ ਲਈ ਉਹ ਖੁਦ ਨਿੱਜੀ ਤੌਰ ‘ਤੇ ਅਗਲੇ ਹਫਤੇ ਸਰਕਾਰੀ ਵਿਭਾਗਾਂ ਦੀ ਚੈਕਿੰਗ ਵੀ ਕਰਨਗੇ।
ਸੀਨੀਅਰ ਸਿਟੀਜ਼ਨ ਦੀ ਜ਼ਿਲ੍ਹਾ ਲੈਵਲ ਕਮੇਟੀ ਨੇ ਸੀਨੀਅਰ ਸਿਟੀਜ਼ਨ ਕੰਪੈਲਕਸ ਦੀ ਉਸਾਰੀ ਜਲਦ ਸ਼ੁਰੂ ਕਰਵਾਉਣ ਦੀ ਅਪੀਲ ਵੀ ਕੀਤੀ ਜਿਸ ਉਪਰੰਤ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਨੂੰ ਅਗਲੀ ਮੀਟਿੰਗ ਤੋਂ ਪਹਿਲਾਂ ਉਸਾਰੀ ਸਬੰਧੀ ਦਸਤਾਵੇਜ ਪੂਰੇ ਕਰਨ ਦੀ ਹਦਾਇਤ ਜਾਰੀ ਕੀਤੀ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਕਿਹਾ ਕਿ ਸੀਨੀਅਰ ਸਿਟੀਜ਼ਨ ਦੀ ਜ਼ਿਲ੍ਹਾ ਲੈਵਲ ਕਮੇਟੀ ਦੀ ਮੀਟਿੰਗ ਬਿਨ੍ਹਾਂ ਕਿਸੇ ਦੇਰੀ ਤੋਂ ਹਰ 3 ਮਹੀਨੇ ਬਾਅਦ ਯਕੀਨੀ ਤੌਰ ‘ਤੇ ਕੀਤੀ ਜਾਵੇ ਤਾਂ ਜੋ ਬਜ਼ੁਰਗਾਂ ਨਾਲ ਸਬੰਧਤ ਸਾਰੇ ਮਾਮਲਿਆਂ ਨੂੰ ਸਮੇਂ ‘ਤੇ ਹੱਲ ਕੀਤਾ ਜਾਵੇ।
ਮੀਟਿੰਗ ਵਿੱਚ ਕਮੇਟੀ ਵਲੋਂ ਦੱਸਿਆ ਗਿਆ ਕਿ ਕਈ ਪਰਿਵਾਰਾਂ ਵਲੋਂ ਆਪਣੇ ਬਜ਼ੁਰਗ ਮਾਂ-ਬਾਪ ਨਾਲ ਚੰਗਾ ਵਿਵਹਾਰ ਨਹੀਂ ਕੀਤਾ ਜਾਂਦਾ ਅਤੇ ਕਈ ਮਾਮਲਿਆਂ ਵਿੱਚ ਬਿਮਾਰ ਬਜ਼ੁਰਗਾਂ ਨੂੰ ਇਲਾਜ ਤੱਕ ਵੀ ਮੁਹੱਈਆ ਨਹੀਂ ਕਰਵਾਇਆ ਜਾਂਦਾ ਜੋ ਕਿ ਅਤਿ ਗੰਭੀਰ ਮਾਮਲਾ ਹੈ। ਜਿਸ ਲਈ ਇਹ ਜਰੂਰੀ ਹੈ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬਜ਼ੁਰਗਾਂ ਵਲੋਂ ਦਾਇਰ ਕੀਤੀਆਂ ਗਈਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਬਣਦੇ ਹੱਕ ਮੁਹੱਈਆ ਕਰਵਾਏ ਜਾਣ।
ਡਿਪਟੀ ਕਮਿਸ਼ਨਰ ਨੇ ਸੀਨੀਅਰ ਸਿਟੀਜ਼ਨ ਦੀ ਕਮੇਟੀ ਨੂੰ ਵਿਸ਼ਵਾਸ ਦਿਵਾਇਆ ਕਿ ਬਜ਼ੁਰਗਾਂ ‘ਤੇ ਕਿਸੇ ਵੀ ਤਰ੍ਹਾਂ ਦੇ ਹੋਏ ਅੱਤਿਆਚਾਰ ਅਤੇ ਵਧੀਕੀਆਂ ਅਸਹਿਣਯੋਗ ਹਨ ਅਤੇ ਇਨਸਾਨੀਅਤ ਦੇ ਖਿਲਾਫ ਵੀ। ਉਨ੍ਹਾਂ ਕਿਹਾ ਕਿ ਬਜ਼ੁਰਗ ਮਾਤਾ-ਪਿਤਾ ਦੀ ਸੇਵਾ ਕਰਨਾ ਅਤੇ ਧਿਆਨ ਰੱਖਣਾ ਸਾਰੇ ਬੱਚਿਆਂ ਦਾ ਫਰਜ਼ ਹੈ ਅਤੇ ਨੈਤਿਕ ਜ਼ਿੰਮੇਵਾਰੀ ਵੀ। ਉਨ੍ਹਾਂ ਕਿਹਾ ਜੇਕਰ ਬਜ਼ੁਰਗਾਂ ਨਾਲ ਕਿਸੇ ਵੀ ਪੱਧਰ ‘ਤੇ ਬੇਇਨਸਾਫੀ ਹੁੰਦੀ ਹੈ ਤਾਂ ਦੋਸ਼ੀਆਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਯਕੀਨੀ ਤੌਰ ‘ਤੇ ਕੀਤੀ ਜਾਵੇਗੀ।
ਇਸ ਮੀਟਿੰਗ ਵਿੱਚ ਜ਼ਿਲ੍ਹਾ ਲੈਵਲ ਸੀਨੀਅਰ ਸਿਟੀਜ਼ਨ ਕੌਂਸਲ ਨੰਗਲ ਦੇ ਮੈਂਬਰ ਇੰਜ. ਸੁਰਿੰਦਰ ਸਿੰਘ, ਸਹਾਇਕ ਜ਼ਿਲ੍ਹਾ ਅਟਾਰਨੀ ਵਿਜੈ ਕੁਮਾਰ, ਲੀਡ ਬੈਂਕ ਮੈਨੇਜਰ ਆਸ਼ੋਕ ਕੁਮਾਰ, ਸਹਾਇਕ ਸਿਵਲ ਸਰਜਨ ਡਾ. ਅੰਜੂ ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।
Spread the love