ਡਿਪਟੀ ਕਮਿਸ਼ਨਰ ਨੇ ਪਾਵਰ ਕਾਰਪੋਰੇਸ਼ਨ ਅਧਿਕਾਰੀਆਂ ਨੂੰ ਸਰਕਾਰ ਵਲੋਂ ਦਿੱਤੀ ਗਈ ਸੁਵਿਧਾ ਨੂੰ ਜ਼ਿਲ੍ਹੇ ’ਚ ਸੁਚਾਰੂ ਢੰਗ ਨਾਲ ਲਾਗੂ ਕਰਵਾਉਣ ਦੇ ਦਿੱਤੇ ਨਿਰਦੇਸ਼
ਕਿਹਾ ਜ਼ਿਲ੍ਹੇ ਦੇ 7000 ਲਾਭਪਾਤਰੀਆਂ ਦੇ ਕਰੀਬ 1.5 ਕਰੋੜ ਰੁਪਏ ਦੇ ਬਕਾਇਆ ਬਿੱਲ ਹੋਣਗੇ ਮੁਆਫ਼
ਰੂਪਨਗਰ, 23 ਅਕਤੂਬਰ 2021
ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਪਾਵਰ ਕਾਰਪੋਰੇਸ਼ਨ ਰੁੂਪਨਗਰ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਦੋ ਕਿਲੋਵਾਟ ਤੱਕ ਦੇ ਬਿਜਲੀ ਕੁਨੈਕਸ਼ਨ ਵਾਲੇ ਲਾਭਪਾਤਰੀਆਂ ਦੇ ਬਕਾਇਆ ਬਿੱਲ ਮੁਆਫ਼ ਕਰ ਦਿੱਤੇ ਗਏ ਹਨ ਅਤੇ ਸਰਕਾਰ ਦੀ ਇਸ ਸੁਵਿਧਾ ਨੂੰ ਜ਼ਿਲ੍ਹੇ ਵਿਚ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਕੋਈ ਕਮੀ ਨਹੀਂ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਦੋ ਕਿਲੋਵਾਟ ਨਾਲ ਸਬੰਧਤ ਲਾਭਪਾਤਰੀਆਂ ਦੇ ਫਾਰਮ ਭਰਵਾ ਕੇ ਤੁਰੰਤ ਵੈਰੀਫਿਕੇਸ਼ਨ ਕਰਵਾਉਣਾ ਯਕੀਨੀ ਬਣਾਇਆ ਜਾਵੇ।
ਹੋਰ ਪੜ੍ਹੋ :-ਆਪ’ ਨੂੰ ਰੋਕਣ ਲਈ ਕਾਂਗਰਸ, ਬਾਦਲ ਅਤੇ ਭਾਜਪਾ ਦੀ ਸਾਂਝੀ ਸਾਜ਼ਿਸ਼ ਸੀ ਮੌੜ ਬੰਬ ਧਮਾਕਾ: ਹਰਪਾਲ ਸਿੰਘ ਚੀਮਾ
ਉਨ੍ਹਾਂ ਦੱਸਿਆ ਕਿ ਰੁੂਪਨਗਰ ਜ਼ਿਲ੍ਹੇ ਦੇ 7000 ਲਾਭਪਾਤਰੀਆਂ ਦਾ 1.5 ਕਰੋਡ਼ ਰੁਪਏ ਦੇ ਬਿਜਲੀ ਬਿੱਲ ਮੁਆਫ਼ ਕੀਤੇ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਪਾਵਰ ਕਾਰਪੋਰੇਸ਼ਨ ਵਲੋਂ ਪਿੰਡ-ਪਿੰਡ ਕੈਂਪ ਲਗਾਉਣ ਦੇ ਨਾਲ-ਨਾਲ 28 ਅਤੇ 29 ਅਕਤੂਬਰ ਨੂੰ ਵੀ ਸਬ-ਡਵੀਜ਼ਨ ਤੇ ਜ਼ਿਲ੍ਹਾ ਪੱਧਰ ’ਤੇ ਲਗਾਏ ਜਾਣ ਵਾਲੇ ਸੁਵਿਧਾ ਕੈਂਪਾਂ ਵਿਚ ਵੀ ਇਸ ਸੁਵਿਧਾ ਦਾ ਲਾਭ ਦਿੱਤਾ ਜਾਵੇਗਾ। ਉਨ੍ਹਾਂ ਯੋਗ ਲਾਭਪਾਤਰੀਆ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਦੋ ਕਿਲੋਵਾਟ ਦੇ ਬਿੱਲਾਂ ਸਬੰਧੀ ਜੇਕਰ ਕੋਈ ਜਾਣਕਾਰੀ ਲੈਣਾ ਚਾਹੁੰਦੇ ਹਨ ਤਾਂ ਉਹ ਪੀ.ਐਸ.ਪੀ.ਸੀ.ਐਲ. ਦੇ ਸਬੰਧਤ ਐਸ.ਡੀ.ਓ. ਦੇ ਦਫ਼ਤਰਾਂ ਵਿਚ ਸੰਪਰਕ ਕਰ ਸਕਦੇ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ਇਸ ਸਬੰਧੀ ਯਕੀਨੀ ਬਨਾਉਣ ਕਿ ਯੋਗ ਲਾਭਪਾਤਰੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।