ਕੋਟ ਖਾਲਸਾ ਤੋਂ ਕੀਰਤਨਗੜ ਤੱਕ ਸੜਕ ਬਨਾਉਣ ਦਾ ਵੀ ਕੀਤਾ ਐਲਾਨ
ਅੰਮ੍ਰਿਤਸਤਰ, 13 ਨਵੰਬਰ 2021
ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੇ ਕੀਰਤਨਗੜ੍ਹ ਪਿੰਡ ਦੀਆਂ ਦੋਵੇਂ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕੰਮਾਂ ਲਈ ਕਰੀਬ 58 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈਕ ਦਿੱਤੇ ਗਏ ਅਤੇ ਕਮਿਉਨਟੀ ਹਾਲ ਲਈ 5 ਲੱਖ ਰੁਪਏ ਦੀ ਹੋਰ ਸਹਾਇਤਾ ਦਾ ਐਲਾਨ ਵੀ ਕੀਤਾ ਗਿਆ। ਪਿੰਡ ਦੇ ਸਟੇਡੀਅਮ ਵਿਚ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਕਰਦੇ ਸ੍ਰੀ ਓ ਪੀ ਸੋਨੀ ਨੇ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ ਪਿੰਡਾਂ ਦੇ ਨੌਜਵਾਨ ਪੜਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਅੱਗੇ ਵੱਧਣ । ਉਨਾਂ ਕਿਹਾ ਕਿ ਇਸ ਲਈ ਜਿੱਥੇ ਹਾਕੀ ਖਿਡਾਰੀਆਂ ਨੂੰ ਵੱਡੀਆਂ ਨੌਕਰੀਆਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਲਈ ਦਿੱਤੀਆਂ ਗਈਆਂ ਹਨ, ਉਥੇ ਪਹਿਲੀ ਵਾਰ ਹੋਇਆ ਹੈ ਕਿ ਉਲੰਪਿਕ ਵਿਚ ਖੇਡਣ ਵਾਲੇ ਖਿਡਾਰੀਆਂ ਦੇ ਨਾਮ ਉਤੇ ਉਨਾਂ ਦੇ ਪਿੰਡਾਂ ਤੇ ਸ਼ਹਿਰਾਂ ਦੇ ਸਕੂਲਾਂ ਦਾ ਨਾਮ ਰੱਖਿਆ ਗਿਆ ਹੈ। ਉਨਾਂ ਕਿਹਾ ਕਿ ਸਾਡੇ ਜਿਲ੍ਹੇ ਨੇ ਵੱਡੇ ਖਿਡਾਰੀ ਦੇਸ਼ ਦੀ ਝੋਲੀ ਪਾਏ ਹਨ ਅਤੇ ਨੌਜਵਾਨਾਂ ਨੂੰ ਅਜਿਹੀ ਸਖਸ਼ੀਅਤਾਂ ਤੋਂ ਪ੍ਰੇਰਨਾ ਲੈ ਕੇ ਖੇਡ ਮੈਦਾਨ ਵਿਚ ਮਿਹਨਤ ਕਰਨੀ ਚਾਹੀਦੀ ਹੈ।
ਹੋਰ ਪੜ੍ਹੋ :-ਆਸ਼ੂ ਵੱਲੋਂ ਸ਼ੇਰਪੁਰ ਇਲਾਕੇ ‘ਚ 3.27 ਕਰੋੜ ਰੁਪਏ ਦੀ ਲਾਗਤ ਵਾਲੇ ਸੀਵਰੇਜ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
ਇਸ ਮੌਕੇ ਸ੍ਰੀ ਸੋਨੀ ਨੇ ਦੋਵਾਂ ਪੰਚਾਇਤਾਂ ਨੂੰ ਪਿੰਡ ਦੇ ਕੰਮਾਂ ਲਈ 15-15 ਲੱਖ ਰੁਪਏ ਦੇ ਚੈਕ ਦਿੱਤੇ। ਇਸੇ ਤਰਾਂ ਸਰਕਾਰੀ ਸਕੂਲ ਤੇ ਸਟੇਡੀਅਮ ਜੋ ਕਿ ਦੋਵੇਂ ਪਿੰਡਾਂ ਦੇ ਸਾਂਝੇ ਹਨ, ਲਈ ਕ੍ਰਮਵਾਰ 15 ਤੇ 10 ਲੱਖ ਰੁਪਏ ਦੇ ਚੈਕ ਦਿੱਤੇ । ਬਾਬਾ ਜੀਵਨ ਸਿੰਘ ਦੇ ਗੁਰਦੁਆਰੇ ਲਈ ਢਾਈ ਲੱਖ ਰੁਪਏ ਵੀ ਭੇਟ ਕੀਤਾ। ਸ੍ਰੀ ਸੋਨੀ ਨੇ ਪਿੰਡ ਦੇ ਕਮਿਊਨਟੀ ਹਾਲ ਲਈ 5 ਲੱਖ ਰੁਪਏ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ਕਈ ਪਰਿਵਾਰ ਹੋਰ ਪਾਰਟੀਆਂ ਦਾ ਸਾਥ ਛੱਡ ਕੇ ਕਾਂਗਰਸ ਵਿਚ ਸ਼ਾਮਿਲ ਹੋਏ, ਜਿੰਨਾ ਨੂੰ ਸ੍ਰੀ ਸੋਨੀ ਨੇ ਸਨਮਾਨਿਤ ਕੀਤਾ। ਦੋਵਾਂ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਉਪ ਮੁੱਖ ਮੰਤਰੀ ਸ੍ਰੀ ਓ ਪੀ ਸੋਨੀ ਨੂੰ ਪਿੰਡ ਆਉਣ ਤੇ ਸਨਮਾਨਿਤ ਕੀਤਾ ਗਿਆ। ਸ੍ਰੀ ਸੋਨੀ ਨੇ ਕਿਹਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਾਰੀਆਂ ਸਹੂਲਤਾਂ ਉਲਬੱਧ ਕਰਵਾਈਆਂ ਗਈਆਂ ਹਨ। ਉਨਾਂ ਕਿਹਾ ਕਿ ਤੁਹਾਡੇ ਨਾਲ ਜੋ ਵੀ ਵਾਅਦੇ ਕੀਤੇ ਗਏ ਸਨ, ਉਹ ਸਾਰੇ ਪੂਰੇ ਕੀਤੇ ਹਨ। ਸ੍ਰੀ ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਨੇ ਸ਼ਗਨ ਸਕੀਮ 21 ਹਜ਼ਾਰ ਤੋਂ ਵਧਾ ਕੇ 51 ਹਜ਼ਾਰ ਰੁਪਏ ਅਤੇ ਪੈਨਸ਼ਨ ਦੀ ਰਕਮ ਵੀ ਦੁੱਗਣੀ ਕਰ ਦਿੱਤੀ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਲੋੜਵੰਦਾਂ ਦੇ ਨਾਲ ਹੈ ਅਤੇ ਮੁਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਵਲੋਂ 3 ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰ ਦਿੱਤੀ ਹੈ ਅਤੇ ਇਸਦੇ ਨਾਲ ਹੀ ਪੈਟ੍ਰੋਲ, ਡੀਜਲ ਅਤੇ ਰੇਤਾਂ ਦੀਆਂ ਕੀਮਤਾਂ ਵਿੱਚ ਵੀ ਕਾਫ਼ੀ ਕਮੀ ਕੀਤੀ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ੍ਰੀ ਵਿਕਾਸ ਸੋਨੀ, ਚੇਅਰਮੈਨ ਸ੍ਰੀ ਅਰੁਣ ਪੱਪਲ, ਕੌਂਸਲਰ ਸ੍ਰੀ ਪਰਮਜੀਤ ਸਿੰਘ ਬੱਤਰਾ, ਕੌਂਸਲਰ ਲਖਵਿੰਦਰ ਸਿੰਘ, ਸਰਪੰਚ ਗੁਰਵਿੰਦਰ ਸਿੰਘ ਗੋਰਾ, ਸ. ਬਲਬੀਰ ਸਿੰਘ, ਸ. ਦਿਲਬਾਗ ਸਿੰਘ, ਸ੍ਰੀ ਜਸਬੀਰ ਸਿੰਘ, ਸ੍ਰੀ ਜੱਸ ਥਾਂਦੇ, ਸ੍ਰੀ ਹਰਜਿੰਦਰ ਸਿੰਘ, ਸ੍ਰੀ ਪ੍ਰਗਟ ਸਿੰਘ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।
ਕੈਪਸ਼ਨ : ਸ੍ਰੀ ਓਮ ਪ੍ਰਕਾਸ਼ ਸੋਨੀ ਉਪ ਮੁੱਖ ਮੰਤਰੀ ਪੰਜਾਬ ਨੌਜਵਾਨਾਂ ਨੂੰ ਖੇਡ ਕਿੱਟਾਂ ਦੀ ਵੰਡ ਕਰਦੇ ਹੋਏ।
ਕਾਂਗਰਸ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਨੂੰ ਸਰੋਪਾ ਪਾ ਕੇ ਸਨਮਾਨ ਕਰਦੇ ਹੋਏ।