ਫਸਲ ਦੀ ਰਹਿੰਦ-ਖੂੰਹਦ ਖੇਤਾਂ ਵਿਚ ਵਾਹ ਕੇ ਅਗਲੀ ਫਸਲ ਬੀਜਣ ਨਾਲ ਫਸਲ ਦਾ ਝਾੜ ਵੱਧਦਾ ਹੈ

ਫਸਲ
ਫਸਲ ਦੀ ਰਹਿੰਦ-ਖੂੰਹਦ ਖੇਤਾਂ ਵਿਚ ਵਾਹ ਕੇ ਅਗਲੀ ਫਸਲ ਬੀਜਣ ਨਾਲ ਫਸਲ ਦਾ ਝਾੜ ਵੱਧਦਾ ਹੈ
ਅਗਾਂਹਵਧੂ ਕਿਸਾਨ ਸਰਬਜੀਤ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਦੇ ਆਧੁਨਿਕ ਸੰਦਾਂ ਨਾਲ ਖੇਤੀ ਕਰਨ ਦੀ ਕੀਤੀ ਅਪੀਲ

ਗੁਰਦਾਸਪੁਰ, 18 ਅਕਤੂਬਰ  2021

ਕਿਸਾਨਾਂ ਨੂੰ ਖੇਤੀਬਾੜੀ  ਦੇ ਅਤਿ ਆਧੁਨਿਕ ਸੰਦਾਂ ਨਾਲ ਖੇਤੀ ਕਰਨੀ ਚਾਹੀਦੀ ਹੈ ਅਤੇ ਫਸਲ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਵਾਹ ਕੇ ਅਗਲੀ ਫਸਲ ਬੀਜਣੀ ਚਾਹੀਦੀ ਹੈ। ਇਹ ਅਪੀਲ ਕਰਦਿਆਂ ਪਿੰਡ ਝੰਡਾ ਲੁਬਾਣਾ, ਗੁਰਦਾਸਪੁਰ ਦੇ ਅਗਾਂਹਵਧੂ ਕਿਸਾਨ ਸਰਬਜੀਤ ਸਿੰਘ ਨੇ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਵਾਤਵਾਰਣ ਨੂੰ ਪ੍ਰਦੂਸ਼ਣ ਮੁਕਤ ਰੱਖਣ ਅਤੇ ਆਪਣੀ ਅਤੇ ਆਪਣੇ ਪਰਿਵਾਰ ਤੇ ਲੋਕਾਂ ਦੀ ਸਿਹਤ ਸੰਭਾਲ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਉਣੀ ਚਾਹੀਦੀ ਹੈ।

ਹੋਰ ਪੜ੍ਹੋ :-ਕਾਂਗਰਸ ਪੂਨਾ ਪੈਕਟ ਦੇ ਉਤਪਾਦਾਂ ਨਾਲ ਪਛੜੀਆਂ ਸ਼੍ਰੇਣੀਆਂ ਨੂੰ ਗੁੰਮਰਾਹ ਨਹੀਂ ਕਰ ਸਕਦੀ – ਜਸਵੀਰ ਸਿੰਘ ਗੜ੍ਹੀ

ਅਗਾਂਹਵਧੂ ਕਿਸਾਨ ਸਰਬਜੀਤ ਸਿੰਘ ਨੇ ਦੱਸਿਆ ਕਿ ਉਸਦੀ 10 ਏਕੜ ਜ਼ਮੀਨ ਹੈ ਅਤੇ ਪਿਛਲੇ 7 ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਹੈ ਅਤੇ ਹੈਪੀਸੀਡਰ ਤੇ ਰੋਟਾਵੇਟਰ ਨਾਲ ਫਸਲ ਦੀ ਰਹਿੰਦ-ਖੂੰਹਦ ਦੀ ਸੰਭਾਲ ਕਰਦੇ ਹਨ। ਕਿਸਾਨ ਨੇ ਆਪਣੇ ਤਜਰਬੇ ਸਾਂਝੇ ਕਰਦਿਆਂ ਦੱਸਿਆ ਕਿ ਇਸ ਵਿਧੀ ਨਾਲ ਉਸ ਦੀ ਜ਼ਮੀਨ ਦੀ ਸਿਹਤ ਵਿਚ ਬਹੁਤ ਸੁਧਾਰ ਆਇਆ ਹੈ ਅਤੇ ਫਸਲ ਦੀ ਝਾੜ ਅਤੇ ਗੁਣਵੱਤਾ ਵਿਚ ਵਾਧਾ ਹੋਇਆ ਹੈ। ਉਸਨੇ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਲਈ ਫਸਲ ਦੀ ਰਹਿੰਦ-ਖੂੰਹਦ ਨੂੰ ਸਾੜਨਾ ਨਹੀਂ ਚਾਹੀਦਾ ਹੈ।

ਇਸ ਮੌਕੇ ਡਾ. ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਨੇ ਦੱਸਿਆ ਕਿ ਵਿਭਾਗ ਵਲੋਂ ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਦੀ ਅਗਵਾਈ ਹੇਠ ਜ਼ਿਲੇ ਦੇ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪੱਧਰ ਤਕ ਜਾਗਰੂਕਤਾ ਮੁਹਿੰਮ ਵਿੱਢੀ ਗਈ ਹੈ ਤੇ ਕਿਸਾਨਾਂ ਨੂੰ ਪਰਾਲੀ ਖੇਤਾਂ ਵਿਚ ਹੀ ਵਾਹੁਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।

Spread the love