18 ਸਾਲ ਦੀ ਉਮਰ ਪੂਰੀ ਕਰਨ ਵਾਲੇ ਨੌਜਵਾਨ ਵੋਟ ਬਣਾਉਣ ਤੋਂ ਨਾ ਰਹੇ ਵਾਂਝਾ
ਫਾਜ਼ਿਲਕਾ, 19 ਨਵੰਬਰ 2021
ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਕੋਈ ਵੀ ਵਿਅਕਤੀ ਜ਼ੋ ਮਿਤੀ 1 ਜਨਵਰੀ 2022 ਨੂੰ 18 ਸਾਲ ਦੇ ਹੋਣ ਜਾ ਰਹੇ ਹਨ, ਉਨ੍ਹਾਂ ਦੀ ਵੋਟ ਅਜੇ ਨਹੀਂ ਨਹੀਂ ਬਣੀ ਤਾਂ ਲਾਜਮੀ ਤੌਰ `ਤੇ ਵੋਟ ਬਣਵਾਈ ਜਾਵੇ। ਇਸ ਤਹਿਤ ਜ਼ਿਲੇ੍ਹ ਅੰਦਰ 20 ਤੇ 21 ਨਵੰਬਰ ਨੂੰ ਵਿਸ਼ੇਸ਼ ਤੌਰ `ਤੇ ਕੈਂਪ ਲਗਾਏ ਜਾ ਰਹੇ ਹਨ ਜਿਸ ਵਿਚ ਨਵੀਆਂ ਵੋਟਾ ਬਣਾਉਣ ਅਤੇ ਵੋਟਾਂ ਵਿਚ ਦਰੁਸਤੀ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਹਰੇਕ ਯੋਗ ਵਿਅਕਤੀ ਦੀ ਵੋਟ ਲਾਜ਼ਮੀ ਬਣੀ ਹੋਣੀ ਚਾਹੀਦੀ ਹੈ ਤੇ ਵੋਟ ਪਾਉਣਾ ਸਾਡਾ ਅਧਿਕਾਰ ਹੁੰਦਾ ਹੈ।
ਐਸ.ਡੀ.ਐਮ. ਸ੍ਰੀ ਰਵਿੰਦਰ ਸਿੰਘ ਅਰੋੜਾ ਨੇ ਦੱਸਿਆ ਕਿ ਜਿੰਨ੍ਹਾਂ ਦੀ ਅਜੇ ਤੱਕ ਵੋਟ ਨਹੀ ਬਣੀ ਜਾਂ ਕਿਸੇ ਵੋਟਰ ਨੇ ਵੋਟ ਕਟਵਾਉਣੀ ਜਾ ਦੁਰਸਤ ਕਰਵਾਉਣੀ ਹੈ ਉਨ੍ਹਾਂ ਲਈ ਵਿਸ਼ੇਸ਼ ਤੌਰ `ਤੇ 20 ਤੇ 21 ਨਵੰਬਰ ਨੂੰ ਬੂਥ ਲੈਵਲ ਅਫਸਰ ਆਪਣੇ ਪੋਲਿੰਗ ਸਟੇਸ਼ਨਾ `ਤੇ ਹਾਜਰ ਰਹਿ ਕੇ ਆਮ ਜਨਤਾ ਤੋਂ ਦਾਅਵੇ/ਇਤਰਾਜ ਪ੍ਰਾਪਤ ਕਰਨਗੇ। ਇਸ ਤੋਂ ਇਲਾਵਾ ਯੋਗ ਵਿਅਕਤੀ ਆਪਣੇ ਚੋਣ ਹਲਕੇ ਦੇ ਚੋਣਕਾਰ ਰਜਿਸਟ੍ਰੇਸ਼ਨ ਅਫਸਰ (ਉਪ ਮੰਡਲ ਮੈਜਿਸਟ੍ਰੇਟ) ਦੇ ਦਫਤਰ ਜਾਂ ਜ਼ਿਲਾ ਚੋਣ ਦਫਤਰ ਵਿਖੇ ਜਾਂ ਆਪਣੇ ਏਰੀਏ ਦੇ ਬੂਥ ਲੈਵਲ ਅਫਸਰ ਅਤੇ ਆਨਲਾਈਨ ਵਿਧੀ ਰਾਹੀ ਮਮਮ।ਅਡਤਬ।ਜਅ ਪੋਰਟਲ ਤੇ ਆਪਣੇ ਦਾਅਵੇ ਜਾਂ ਇਤਰਾਜ ਦਰਜ ਕਰਵਾ ਸਕਦੇ ਹਨ।
ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ ਨੇ ਦੱਸਿਆ ਕਿ ਨਵੀਂ ਵੋਟ ਬਣਾਉਣ ਲਈ ਫਾਰਮ ਨੰਬਰ 6, ਵੋਟ ਕਟਵਾਉਣ ਲਈ ਫਾਰਮ ਨੰਬਰ 7, ਵੋਟ ਦੁਰੱਸਤੀ ਲਈ ਫਾਰਮ ਨੰਬਰ 8 ਅਤੇ ਵਿਧਾਨ ਸਭਾ ਹਲਕੇ ਅੰਦਰ ਵੋਟ ਬਦਲੀ ਕਰਵਾਉਣ ਲਈ ਫਾਰਮ ਨੰਬਰ 8 ਓ ਭਰਿਆ ਜਾ ਸਕਦਾ ਹੈ। ਉਨਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 20 ਤੇ 21 ਨਵੰਬਰ ਨੂੰ ਲਗਣ ਵਾਲੇ ਵਿਸ਼ੇਸ਼ ਕੈਂਪਾਂ ਦੌਰਾਨ ਸ਼ਮੂਲੀਅਤ ਕੀਤੀ ਜਾਵੇ ਅਤੇ 1 ਜਨਵਰੀ 2022 ਨੂੰ ਜਿਲੇ ਵਿਚ 18 ਸਾਲ ਦੀ ਉਮਰ ਪੂਰੀ ਕਰਦਾ ਕੋਈ ਯੋਗ ਵਿਅਕਤੀ ਵੋਟ ਬਣਉਣ ਤੋਂ ਵਾਂਝਾ ਨਾ ਰਹੇ।