ਰਾਧਾ ਸੁਆਮੀ ਡੇਰਾ ਐਸਏਐਸ ਨਗਰ ਅਤੇ ਖਰੜ ਵਿਖੇ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਕੋਵਿਡ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾਣਗੇ*
ਮੁਹਾਲੀ ਅਤੇ ਡੇਰਾਬਸੀ ਦੀ ਇੰਡਸਟਰੀਅਲ ਐਸੋਸੀਏਸ਼ਨ ਵੀ ਸਰਕਾਰ ਦੇ ਸਹਿਯੋਗ ਨਾਲ ਕੋਵਿਡ ਵੈਕਸੀਨੇਸ਼ਨ ਦੇ ਕੈਂਪ ਲਗਵਾਏਗੀ*
ਵੈਕਸੀਨੇਸ਼ਨ ਤੋਂ ਵਾਂਝੇ ਰਹਿ ਗਏ ਵਿਅਕਤੀ ਜ਼ਿੰਮੇਵਾਰੀ ਨਾਲ ਵੈਕਸੀਨ ਲਗਵਾਉਣ : ਵਧੀਕ ਡਿਪਟੀ ਕਮਿਸ਼ਨਰ*
ਐਸ.ਏ.ਐਸ. ਨਗਰ, 19 ਨਵੰਬਰ 2021
ਕਰੋਨਾ ਮਹਾਂਮਾਰੀ ਦਾ ਲਗਭਗ ਖਾਤਮਾ ਹੋ ਚੁੱਕਿਆ ਹੈ ਫਿਰ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿਲ੍ਹੇ ਦੇ ਸਮੂਹ ਹੈਲਥ ਸੈਂਟਰ, ਸਿਵਲ ਹਸਪਤਾਲ ਅਤੇ ਪੀ.ਐਚ.ਸੀ. ਵਿੱਚ ਵੈਕਸੀਨਸ਼ਨ ਲਗਾਉਣ ਲਈ ਸਪੈਸ਼ਲ ਕੈਂਪ ਵੀ ਅਯੋਜਿਤ ਕੀਤੇ ਜਾ ਰਹੇ ਹਨ ਤਾਂ ਜੋ ਕਰੇਨਾ ਮਹਾਮਾਰੀ ਤੇ ਮੁਕੰਮਲ ਕਾਬੂ ਪਾਇਆ ਜਾ ਸਕੇ
ਹੋਰ ਪੜ੍ਹੋ :-ਹਉਮੈ ਦੀ ਹਾਰ ਤੇ ਕਿਸਾਨੀ ਦੀ ਹੋਈ ਜਿੱਤ : ਰਣਦੀਪ ਨਾਭਾ
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਡਾ. ਹਿੰਮਾਸ਼ੂ ਅਗਰਵਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਜ਼ਿਲ੍ਹਾ ਐਸ.ਏ.ਐਸ.ਨਗਰ (ਮੋਹਾਲੀ) ਵਿੱਚ 20 ਅਤੇ 21 ਨਵੰਬਰ ਦਿਨ ਸ਼ਨੀਵਾਰ, ਐਤਵਾਰ ਨੂੰ ਕਰੋਨਾ ਦੀ ਵੈਕਸੀਨ ਲਗਵਾਉਣ ਲਈ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਰਾਧਾ ਸੁਆਮੀ ਡੇਰਾ ਐਸਏਐਸ ਨਗਰ ਅਤੇ ਖਰੜ ਵਿਖੇ ਵੀ ਸ਼ਨੀਵਾਰ ਅਤੇ ਐਤਵਾਰ ਨੂੰ ਕੋਵਿਡ ਵੈਕਸੀਨੇਸ਼ਨ ਦੇ ਕੈਂਪ ਲਗਾਏ ਜਾਣਗੇ l ਸ਼ਨੀਵਾਰ ਨੂੰ ਇਹ ਵੈਕਸੀਨੇਸ਼ਨ ਕੈਂਪ ਸਵੇਰੇ 9 ਤੋਂ 5 ਵਜੇ ਤੱਕ ਲਗਾਏ ਜਾਣਗੇ ਜਦਕਿ ਐਤਵਾਰ ਨੂੰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤਕ ਕੈਂਪ ਲੱਗਣਗੇ l
ਇਸ ਤੋਂ ਇਲਾਵਾ ਮੁਹਾਲੀ ਅਤੇ ਡੇਰਾਬਸੀ ਦੀ ਇੰਡਸਟਰੀਅਲ ਐਸੋਸੀਏਸ਼ਨ ਵੀ ਸਰਕਾਰ ਦੇ ਸਹਿਯੋਗ ਨਾਲ ਕੋਵਿਡ ਵੈਕਸੀਨੇਸ਼ਨ ਦੇ ਕੈਂਪ ਲਗਵਾਏਗੀ l ਮੋਹਾਲੀ ਦੀ ਇੰਡਸਟਰੀਅਲ ਐਸੋਸੀਏਸ਼ਨ ਵੱਲੋਂ ਇਹ ਐਮ ਆਈ ਏ ਭਵਨ ਵਿਖੇ ਸ਼ਨੀਵਾਰ ਨੂੰ ਸਵੇਰੇ 9 ਵਜੇ ਤੋਂ ਇਹ ਵੈਕਸੀਨੇਸ਼ਨ ਕੈਂਪ ਲਗਵਾਇਆ ਜਾਵੇਗਾ ਜਦਕਿ ਡੇਰਾਬੱਸੀ ਦੀ ਇੰਡਸਟ੍ਰੀਅਲ ਐਸੋਸੀਏਸ਼ਨ ਵੱਲੋਂ ਏਵਨ ਮੀਟਰਜ਼ ਪ੍ਰਾ. ਲਿਮਿਟੇਡ ਉਦਯੋਗਿਕ ਫੋਕਲ ਪੁਆਇੰਟ ,ਮੁਬਾਰਕਪੁਰ ਅਤੇ ਹੰਸਾ ਉਦਯੋਗਿਕ ਪਾਰਕ ਬਰਵਾਲਾ ਰੋਡ, ਡੇਰਾਬੱਸੀ ਵਿਖੇ ਇਹ ਕੈਂਪ ਲਗਵਾਏ ਜਾ ਰਹੇ ਹਨ l
ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕਰਦਿਆ ਕਿਹਾ ਕਿ ਹਰੇਕ ਨਾਗਰਿਕ ਨੂੰ ਪ੍ਰਸ਼ਾਸਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਵਿੱਚ ਆਪਣੀ ਜ਼ਿੰਮੇਵਾਰੀ ਸਮਝ ਕੇ ਵੈਕਸੀਨੇਸ਼ਨ ਦੀਆਂ ਦੋਵੇਂ ਡੋਜ ਲਗਵਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਇਹ ਵੇਖਿਆ ਗਿਆ ਹੈ ਕੋਵਿਡ-19 ਤੋਂ ਬਚਾਅ ਲਈ ਲਗਾਈ ਜਾ ਰਹੀ ਵੈਕਸੀਨੇਸ਼ਨ ਨਾਲ ਮੋਤ ਦੀ ਦਰ ਬਹੁਤ ਘੱਟ ਹੋ ਗਈ ਹੈ ਜੋ ਕਿ ਨਾ ਮਹਾਂਮਾਰੀ ਤੇ ਇੱਕ ਵੱਡੀ ਜਿੱਤ ਹੈ।
ਉਨ੍ਹਾਂ ਸਮੂਹ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇਸ ਵਿਸ਼ੇਸ਼ ਮੁਹਿੰਮ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ ਤਾਂ ਜੋ ਅਸ ਕੋਵਿਡ-19 ਵਰਗੀ ਭਿਆਨਕ ਮਹਾਮਾਰੀ ਦਾ ਮੁਕੰਮਲ ਖਾਤਮਾ ਕਰ ਸਕੀਏ। ਸ੍ਰੀ ਅਗਰਵਾਲ ਨੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੇ ਖਾਤਮੇ ਲਈ ਪਹਿਲੀ ਸੰਪੂਰਨ ਡੋਜ਼ ਲਗਭਗ ਦਿੱਤੀ ਜਾ ਚੁੱਕੀ ਹੈ ਅਤੇ ਦੂਜੀ ਫ਼ੌਜ ਦੀ ਵੈਕਸੀਨੇਸ਼ਨ ਵੀ ਜਲਦੀ ਹੀ ਪੂਰੀ ਕਰ ਲਈ ਜਾਵੇਗੀ। ਇਸ ਮੰਤਵ ਨੂੰ ਪੂਰਾ ਕਰਨ ਲਈ ਪਹਿਲੀ ਡੋਜ਼ ਲਗਵਾ ਚੁੱਕੇ ਅਤੇ ਦੂਜੀ ਡੋਜ਼ ਤੋਂ ਵਾਂਝੇ ਰਹਿ ਗਏ ਵਿਅਕਤੀਆਂ ਨਾਲ ਵੀ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਜਿਲ੍ਹੇ ਨੂੰ ਕੋਰੋਨਾ ਮੁਕਤ ਕੀਤਾ ਜਾ ਸਕੇ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਲਈ ਵਚਨਬੱਧ ਹੈ ਅਤੇ ਇਸ ਵਿੱਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਕੈਂਪਾਂ ਦੀ ਸੂਚੀ ਸਬੰਧੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸ਼ਨ ਦੀ ਵੈਬਸਾਈਟ www.sasnagar.nic.in ਤੇ ਵੇਖੀ ਜਾ ਸਕਦੀ ਹੈ।