ਸਬੰਧਿਤ ਅਧਿਕਾਰੀ ਨੂੰ ਵੀ ਡਿਊਟੀ ਨਿਭਾਉਣ ਲਈ ਦਿੱਤੇ ਸਖਤ ਨਿਰਦੇਸ਼
ਫਿਰੋਜ਼ਪੁਰ 3 ਨਵੰਬਰ 2021
ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਦੇਰ ਸ਼ਾਮ ਤੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਸ ਅਧਿਕਾਰੀ/ਕਰਮਚਾਰੀ ਦੀ ਇਸ ਸਬੰਧੀ ਡਿਊਟੀ ਲਗਾਈ ਗਈ ਹੈ ਉਹ ਇਸ ਵਿਚ ਕਿਸੇ ਤਰ੍ਹਾਂ ਦੀ ਕੁਤਾਹੀ ਨਾ ਕਰੇ ਜੇਕਰ ਕੋਈ ਅਧਿਕਾਰੀ ਡਿਊਟੀ ਸਹੀ ਢੰਗ ਨਾਲ ਨਹੀਂ ਕਰਦਾ ਤਾਂ ਉਸ ਸਬੰਧੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਹੋਰ ਪੜ੍ਹੋ :-ਮੋਹਾਲੀ ਪੁਲਿਸ ਨੇ 2 ਨਸ਼ਾ ਤਸਕਰਾਂ ਨੂੰ 7 ਕਿਲੋ ਅਫੀਮ ਅਤੇ ਇੱਕ ਦੇਸੀ ਪਿਸਟਲ ਸਮੇਤ ਕੀਤਾ ਕਾਬੂ
ਇਸ ਮੋਕੇ ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੇਸਾਂ ਨੂੰ ਟਰੇਸ ਕੀਤਾ ਜਾ ਰਿਹਾ ਹੈ ਅਤੇ ਇਸ ਸਬੰਧੀ ਸਖਤੀ ਨਾਲ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ ਪਰ ਜੇਕਰ ਫਿਰ ਵੀ ਕੋਈ ਸਰਕਾਰ ਦੇ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਪ੍ਰਸ਼ਾਸਨ ਵੱਲੋ ਲਗਾਤਾਰ ਕਿਸਾਨਾ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ ਇਸ ਲਈ ਸਮੂਹ ਕਿਸਾਨਾਂ ਨੂੰ ਅਪੀਲ ਹੈ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ। ਇਸ ਮੌਕੇ ਐਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼, ਐਸਡੀਐਮ ਗੁਰੂਹਰਸਹਾਏ ਬਬਨਦੀਪ ਸਿੰਘ ਵੀ ਮੌਜੂਦ ਸਨ।