ਸਰਕਾਰੀ ਮੁਲਾਜ਼ਮਾਂ ਲਈ ਵਿਸ਼ੇਸ਼ ਟੀਕਾਕਰਣ ਕੈਂਪ ਲੁਧਿਆਣਾ ਦੇ ਸਰਕਾਰੀ ਕਾਲਜ (ਲੜਕੀਆਂ) ਵਿਖੇ ਭਲਕੇ

VARINDER KUMAR SHARMA
18 ਫ਼ਰਵਰੀ ਸ਼ਾਮ 6 ਵਜੇ ਤੋਂ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਮਾਧਿਅਮ ਰਾਹੀਂ ਚੋਣ ਪ੍ਰਚਾਰ ’ਤੇ ਪਾਬੰਦੀ
ਟੀਕਾਕਰਣ ਕੈਂਪ ਮੌਕੇ ਸਟਾਫ ਦੇ ਨਾਲ ਵਿਭਾਗ ਦੇ ਮੁਖੀ ਦਾ ਆਉਣਾ ਲਾਜ਼ਮੀ – ਡਾ. ਨਯਨ ਜੱਸਲ

ਲੁਧਿਆਣਾ, 06 ਜਨਵਰੀ 2022

ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸਮੂਹ ਸਰਕਾਰੀ ਵਿਭਾਗਾਂ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ। ਇਹ ਕੈਂਪ ਕੱਲ੍ਹ (7 ਜਨਵਰੀ, 2022) ਨੂੰ ਸਵੇਰੇ 10 ਵਜੇ ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਲਗਾਇਆ ਜਾਵੇਗਾ।

ਹੋਰ ਪੜ੍ਹੋ :-ਸੁਖਬੀਰ ਬਾਦਲ ਦੱਸਣ ਅਕਾਲੀ-ਭਾਜਪਾ ਸਰਕਾਰ ਸਮੇਂ ਪੰਜਾਬ ‘ਚ ਬੇ.ਏ ਪਾਸ ਨਹੀਂ ਸਨ ? ਹਰਪਾਲ ਸਿੰਘ ਚੀਮਾ

ਵਧੀਕ ਡਿਪਟੀ ਕਮਿਸ਼ਨਰ (ਜਗਰਾਉਂ)-ਕਮ-ਨੋਡਲ ਅਫ਼ਸਰ ਟੀਕਾਕਰਨ ਡਾ. ਨਯਨ ਜੱਸਲ ਨੇ ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਗਾਮੀ ਚੋਣਾਂ ਦੇ ਮੱਦੇਨਜ਼ਰ ਭਲਕੇ ਸਾਰੇ ਵਿਭਾਗਾਂ ਦੇ ਸਰਕਾਰੀ ਸਟਾਫ਼ ਲਈ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚੋਣ ਡਿਊਟੀ ਲਈ ਇੱਕ ਅਧਿਕਾਰੀ ਦਾ ਸੰਪੂਰਣ ਟੀਕਾਕਰਨ ਹੋਣਾ ਲਾਜ਼ਮੀ ਹੈ ਅਤੇ ਜਿਸ ਲਈ ਇਹ ਕੈਂਪ ਲਗਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਵਿਸ਼ੇਸ਼ ਟੀਕਾਕਰਨ ਕੈਂਪ ਲਈ ਵਿਭਾਗ ਦੇ ਮੁਖੀ (ਐਚ.ਓ.ਡੀ.) ਆਪਣੇ ਸਟਾਫ਼ ਨਾਲ ਲਾਜ਼ਮੀ ਤੌਰ ‘ਤੇ ਆਉਣ ਕਿਉਂਕਿ ਡਿਪਟੀ ਕਮਿਸ਼ਨਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਇਸ ਸਥਾਨ ‘ਤੇ ਵਿਭਾਗੀ ਤੌਰ ‘ਤੇ ਟੀਕਾਕਰਨ ਸਥਿਤੀ ਦੀ ਸਮੀਖਿਆ ਮੀਟਿੰਗ ਕਰਨਗੇ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਪਹਿਲਾਂ ਹੀ ਰਸਮੀ ਪੱਤਰ ਜਾਰੀ ਕਰ ਦਿੱਤੇ ਗਏ ਹਨ ਅਤੇ ਜੇਕਰ ਕੋਈ ਵੀ ਵਿਭਾਗ ਮੁਖੀ ਕੈਂਪ ਤੋਂ ਗੈਰਹਾਜ਼ਰ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਚੋਣ ਐਕਟ ਤਹਿਤ ਅਨੁਸ਼ਾਸਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਚੋਣ ਡਿਊਟੀ ਦੌਰਾਨ ਕੋਈ ਵੀ ਅਧਿਕਾਰੀ/ਕਰਮਚਾਰੀ ਕੋਵਿਡ ਪਾਜ਼ੀਟਿਵ ਪਾਇਆ ਜਾਂਦਾ ਹੈ ਤਾਂ ਇਸ ਦੀ ਨਿਰੋਲ ਜਿੰਮੇਵਾਰੀ ਵਿਭਾਗ ਦੇ ਮੁਖੀ ਅਤੇ ਸਬੰਧਤ ਅਧਿਕਾਰੀ/ਕਰਮਚਾਰੀ ਦੀ ਹੋਵੇਗੀ।

Spread the love