ਐਸ.ਐਸ.ਪੀ ਹਰਚਰਨ ਸਿੰਘ ਭੁੱਲਰ ਨੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

ਐਸ.ਐਸ.ਪੀ ਹਰਚਰਨ ਸਿੰਘ ਭੁੱਲਰ ਨੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ
ਐਸ.ਐਸ.ਪੀ ਹਰਚਰਨ ਸਿੰਘ ਭੁੱਲਰ ਨੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਰੱਖਿਆ ਨੀਂਹ ਪੱਥਰ

ਪਟਿਆਲਾ, 23 ਦਸੰਬਰ 2021

ਐਸ.ਐਸ.ਪੀ. ਪਟਿਆਲਾ ਹਰਚਰਨ ਸਿੰਘ ਭੁੱਲਰ ਨੇ ਪੁਲਿਸ ਲਾਈਨ ਵਿਖੇ 25 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ। ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਪੀ (ਐਚ) ਹਰਕਮਲ ਕੌਰ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ, ਚੰਡੀਗੜ੍ਹ ਵੱਲੋਂ ਕੁਝ ਦਿਨ ਪਹਿਲਾਂ ਪਟਿਆਲਾ ਪੁਲਿਸ ਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਪੁਲਿਸ ਲਾਈਨ ਪਟਿਆਲਾ ਦੇ ਪਰੇਡ ਗਰਾਊਂਡ ਨੂੰ ਅਪਗ੍ਰੇਡ ਕਰਨ ਅਤੇ ਸਟੇਡੀਅਮ ਦੀ ਉਸਾਰੀ ਲਈ 25 ਲੱਖ ਰੁਪਏ ਦੀ ਗ੍ਰਾਂਟ ਮਨਜ਼ੂਰ ਕੀਤੀ ਗਈ ਸੀ।

ਉਨ੍ਹਾਂ ਦੱਸਿਆ ਕਿ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵੱਲੋਂ 25 ਲੱਖ ਰੁਪਏ ਦੀ ਇਹ ਗ੍ਰਾਂਟ ਬਹੁਤ ਹੀ ਮਿਹਨਤ ਅਤੇ ਅਣਥੱਕ ਯਤਨਾਂ ਨਾਲ ਜਾਰੀ ਕਰਵਾਈ ਹੈ। ਸ਼੍ਰੀਮਤੀ ਹਰਕਮਲ ਕੌਰ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਕਿ ਪਟਿਆਲਾ ਪੁਲਿਸ ਦੇ ਕਰਮਚਾਰੀਆਂ ਅਤੇ ਉਹਨਾਂ ਦੇ ਪਰਿਵਾਰਾਂ ਦੀ ਸਿਹਤ ਭਲਾਈ ਅਤੇ ਸਹੂਲਤ ਲਈ ਪੁਲਿਸ ਲਾਈਨ ਵਿਖੇ ਪਰੇਡ ਗਰਾਊਂਡ ਨੂੰ ਕਾਫ਼ੀ ਲੰਬੇ ਸਮੇਂ ਤੋਂ ਅਪਗ੍ਰੇਡ ਕਰਨ ਦੀ ਜ਼ਰੂਰਤ ਸੀ।

ਜਿਸ ਦੇ ਸਬੰਧ ਵਿੱਚ ਕੱਲ੍ਹ ਮਿਤੀ 22.12.2021 ਨੂੰ ਸ੍ਰ: ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਵੱਲੋਂ ਆਪਣੇ ਕਰ ਕਮਲਾਂ ਨਾਲ ਪੁਲਿਸ ਲਾਈਨ ਪਟਿਆਲਾ ਦੇ ਪਰੇਡ ਗਰਾਊਂਡ ਵਿਖੇ ਨਵੇਂ ਬਨਣ ਜਾ ਰਹੇ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਪਰ ਸ੍ਰ: ਗੁਰਦੇਵ ਸਿੰਘ ਧਾਲੀਵਾਲ, ਪੀ.ਪੀ.ਐਸ., ਉਪ ਕਪਤਾਨ ਪੁਲਿਸ ਸਥਾਨਕ ਪਟਿਆਲਾ, ਇੰਸਪੈਕਟਰ ਜੈ ਇੰਦਰ ਰੰਧਾਵਾ, ਆਰ.ਆਈ. ਪਟਿਆਲਾ ਅਤੇ ਹੋਰ ਪੁਲਿਸ ਅਫਸਰਾਨ ਦੀ ਹਾਜ਼ਰੀ ਵਿੱਚ ਪਰਮਾਤਮਾ ਅੱਗੇ ਅਰਦਾਸ ਕਰ ਕੇ ਸਟੇਡੀਅਮ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ।

Spread the love