ਰਜ਼ੀਆ ਸੁਲਤਾਨਾ ਵੱਲੋਂ ਵੱਖ-ਵੱਖ ਖੇਤਰਾਂ ‘ਚ ਚੰਗਾ ਕਾਰਜ ਕਰਨ ਵਾਲੇ ਦਿਵਿਆਂਗ ਵਿਅਕਤੀ/ਸੰਸਥਾਂ ਕੀਤੇ ਜਾਣਗੇ ਸਨਮਾਨਤ
ਚੰਡੀਗੜ੍ਹ, 2 ਦਸੰਬਰ:
ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ 3 ਦਸੰਬਰ, 2021 ਨੂੰ ਮਾਲੇਰਕੋਟਲਾ ਵਿਖੇ ਰਾਜ ਸਰਕਾਰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਰਜ਼ੀਆ ਸੁਲਤਾਨਾ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ।
ਹੋਰ ਜਾਣਕਾਰੀ ਦਿੰਦਿਆਂ ਇਕ ਬੁਲਾਰੇ ਨੇ ਦੱਸਿਆ ਕਿ ਇਹ ਰਾਜ ਪੱਧਰੀ ਸਮਾਗਮ ਦੁਪਹਿਰ 12 ਵਜੇ ਉਰਦੂ ਅਕੈਡਮੀ, ਮਾਲੇਰਕੋਟਲਾ ਵਿਖੇ ਮਨਾਇਆ ਜਾਵੇਗਾ।ਇਸ ਦੌਰਾਨ ਦਿਵਿਆਂਗਜਨ ਵਿਅਕਤੀਆਂ, ਕਰਮਚਾਰੀਆਂ, ਖਿਡਾਰੀਆਂ ਅਤੇ ਉਨ੍ਹਾਂ ਸੰਸਥਾਵਾਂ ਜਿਨ੍ਹਾਂ ਨੇ ਦਿਵਿਆਂਗ ਵਿਅਕਤੀਆਂ ਦੀ ਭਲਾਈ ਦੇ ਖੇਤਰ ਵਿੱਚ ਸ਼ਾਲਾਘਾਯੋਗ ਪ੍ਰਾਪਤੀਆਂ ਕੀਤੀਆ ਹੋਣ, ਨੂੰ ਸਨਮਾਨਿਤ ਕੀਤਾ ਜਾਵੇਗਾ।