ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਹੋਣਗੇ ਮੁੱਖ ਮਹਿਮਾਨ
ਈਸੜੂ (ਲੁਧਿਆਣਾ), 13 ਅਗਸਤ 2021 ਗੋਆ ਮੁਕਤੀ ਅੰਦੋਲਨ ਦੇ ਪਹਿਲੇ ਸ਼ਹੀਦ ਕਰਨੈਲ ਸਿੰਘ ਈਸੜੂ ਦੇ ਸ਼ਹੀਦੀ ਦਿਹਾੜੇ ‘ਤੇ ਪੰਜਾਬ ਸਰਕਾਰ ਵੱਲੋਂ 15 ਅਗਸਤ ਨੂੰ ਪਿੰਡ ਈਸੜੂ ਦੀ ਦਾਣਾ ਮੰਡੀ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ।
ਕੈਬਨਿਟ ਮੰਤਰੀ ਸਿਹਤ ਅਤੇ ਪਰਿਵਾਰ ਭਲਾਈ ਸ. ਬਲਬੀਰ ਸਿੰਘ ਸਿੱਧੂ, ਖੰਨਾ ਦੇ ਵਿਧਾਇਕ ਸ. ਗੁਰਕੀਰਤ ਸਿੰਘ ਕੋਟਲੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਸ਼ਹੀਦ ਨੂੰ ਸ਼ਰਧਾਂਜਲੀ ਭੇਂਟ ਕਰਨਗੀਆਂ।
ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਸਕਤਰ ਸਿੰਘ ਬੱਲ ਨੇ ਅੱਜ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਡਿਊਟੀਆਂ ਸੌਂਪੀਆਂ ਜਾ ਚੁੱਕੀਆਂ ਹਨ।