– ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਕਰਨਗੇ ਸਮਾਗਮ ਦੀ ਪ੍ਰਧਾਨਗੀ
– ਰਾਜ ਪੱਧਰੀ ਸਮਾਗਮ ਨੂੰ ਮਨਾਉਣ ਲਈ ਕੀਤੇ ਜਾਣਗੇ ਪੁਖਤਾ ਪ੍ਰਬੰਧ – ਚੇਅਰਮੈਨ ਅਮਰਜੀਤ ਸਿੰਘ ਟਿੱਕਾ
ਲੁਧਿਆਣਾ, 03 ਨਵੰਬਰ 2021
ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ (ਪੀ.ਐੱਮ.ਆਈ.ਡੀ.ਬੀ.) ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ ਨੇ ਕਿਹਾ ਕਿ ‘ਕਿਰਤ ਦੇ ਦੇਵਤਾ’ ਵਜੋਂ ਜਾਣੇ ਜਾਂਦੇ ਬਾਬਾ ਵਿਸ਼ਵਕਰਮਾ ਜੀ ਪੂਰੇ ਬ੍ਰਹਿਮੰਡ (ਸ੍ਰਿਸ਼ਟੀ) ਦੇ ਸ੍ਰੇਸ਼ਟ ਨਿਰਮਾਤਾ ਹਨ, ਜਿਨ੍ਹਾਂ ਦੇ ਜਨਮ ਦਿਵਸ ਨੂੰ ਸਮਰਪਿਤ 5 ਨਵੰਬਰ, 2021 ਨੂੰ ਰਾਜ ਪੱਧਰੀ ਸਮਾਗਮ ਮਨਾਉਣ ਲਈ ਪੁਖਤਾ ਪ੍ਰਬੰਧ ਕੀਤੇ ਜਾਣਗੇ।
ਹੋਰ ਪੜ੍ਹੋ :-ਸਿਹਤ ਵਿਭਾਗ ਵੱਲੋਂ ਗਰੀਨ ਦੀਵਾਲੀ ਮਨਾਉਣ ਦੀ ਅਪੀਲ
ਸ. ਟਿੱਕਾ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਇਸ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਸਥਾਨਕ ਵਿਸ਼ਵਕਰਮਾ ਭਵਨ, ਮਿਲਰ ਗੰਜ ਵਿਖੇ ਭਗਵਾਨ ਵਿਸ਼ਵਕਰਮਾ ਜੀ ਅੱਗੇ ਨਤਮਸਤਕ ਹੋਣਗੇ।
ਉਨ੍ਹਾਂ ਕਿਹਾ ਕਿ ਧਰਤੀ ‘ਤੇ ਸ਼ਿਲਪਕਾਰੀ, ਆਰਕੀਟੈਕਚਰ ਅਤੇ ਇੰਜਨੀਅਰਿੰਗ ਦੇ ਸੰਸਥਾਪਕ ਨੂੰ ਸ਼ਰਧਾਂਜਲੀ ਵਜੋਂ ਸਮਾਗਮ ਦਾ ਆਯੋਜਨ ਬੇਮਿਸਾਲ ਢੰਗ ਨਾਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਉੱਚ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯਾਦਗਾਰੀ ਸਮਾਗਮ ਨੂੰ ਮਨਾਉਣ ਲਈ ਸਾਰੇ ਪ੍ਰਬੰਧ ਸੁਚੱਜੇ ਢੰਗ ਨਾਲ ਕੀਤੇ ਜਾਣਗੇ।