ਸੂਬਾ ਪੱਧਰੀ ਸਵੀਪ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ 9 ਜੁਲਾਈ ਨੂੰ

ਆਨਲਾਈਨ ਸਵੀਪ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਸਬੰਧੀ ਹੋਵੇਗੀ ਚਰਚਾ

ਮੁੱਖ ਚੋਣ ਅਫ਼ਸਰ ਪੰਜਾਬ ਕਰਨਗੇ ਪ੍ਰਧਾਨਗੀ, ਗੂਗਲ ਮੀਟ ਰਾਹੀਂ ਹੋਵੇਗੀ ਮੀਟਿੰਗ

ਚੰਡੀਗੜ੍ਹ, 2 ਜੁਲਾਈ

ਸੂਬੇ ਵਿੱਚ ਸਵੀਪ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਚਲਾਉਣ ਅਤੇ ਲੋਕਾਂ ਵਿਚ ਜਾਗਰੂਕਤਾ ਪੈਦਾ ਕਰਨ ਲਈ ਵਿਸ਼ੇਸ਼ ਮੁਹਿੰਮ ਨੂੰ ਤੇਜ਼ ਕਰਨ ਸਬੰਧੀ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ 9 ਜੁਲਾਈ ਨੂੰ ਸੂਬਾ ਪੱਧਰੀ ਸਵੀਪ ਕੋਆਰਡੀਨੇਸ਼ਨ ਕਮੇਟੀ ਦੀ ਮੀਟਿੰਗ ਸੱਦੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਮੀਟਿੰਗ ਦੀ ਪ੍ਰਧਾਨਗੀ ਕਰਨਗੇ, ਜੋ ਕਿ ਕੋਵਿਡ-19 ਦੇ ਮੱਦੇਨਜ਼ਰ ਗੂਗਲ ਮੀਟ ਰਾਹੀਂ ਦੁਪਹਿਰ 12:30 ਵਜੇ ਹੋਵੇਗੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਮੀਟਿੰਗ ਵਿੱਚ ਸੂਬੇ ਵਿੱਚ ਆਨਲਾਈਨ ਸਵੀਪ ਗਤੀਵਿਧੀਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਸਮੇਤ ਹੋਰ ਸਬੰਧਤ ਮੁੱਦੇ ਵੀ ਵਿਚਾਰੇ ਜਾਣਗੇ।