ਐਸਡੀਐਮਜ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਐਸਡੀਐਮਜ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਸੁਪਰਵਾਈਜ਼ਰ ਸਾਈਟਾਂ ਤੇ ਵਿਜਟ ਕਰ ਕੇ ਸਟਬਲ ਬਰਨਿੰਗ ਦੇ ਕੇਸਾਂ ਵਿਚ ਚਲਾਨ ਕਰਨ

ਫਿਰੋਜ਼ਪੁਰ 13 ਨਵੰਬਰ 2021

ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦਵਿੰਦਰ ਸਿੰਘ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਐਸਡੀਐਮ ਫਿਰੋਜ਼ਪੁਰ ਓਮ ਪ੍ਰਕਾਸ਼, ਐਸਡੀਐਮ ਜ਼ੀਰਾ ਸੂਬਾ ਸਿੰਘ ਅਤੇ ਐਸਡੀਐਮ ਗੁਰੂਹਰਸਹਾਏ ਬਬਨਦੀਪ ਸਿੰਘ ਵੱਲੋਂ ਜ਼ਿਲ੍ਹੇ ਵਿਚ ਪਰਾਲੀ ਨੂੰ ਅੱਗ ਲਗਾਉਣ ਦੇ ਕੇਸਾਂ ਨੂੰ ਠੱਲ ਪਾਉਣ ਦੇ ਮਕਸਦ ਨਾਲ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।

ਹੋਰ ਪੜ੍ਹੋ :-ਸ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ 3 ਹੋਰ ਅਧਿਕਾਰਤ ਉਮੀਦਵਾਰਾਂ ਦਾ ਐਲਾਨ।

ਮੀਟਿੰਗ ਦੌਰਾਨ ਐਸਡੀਐਮਜ ਨੇ ਹਾਜ਼ਰ ਹੋਏ ਸੁਪਰਵਾਈਜ਼ਰਾਂ ਅਤੇ ਨੋਡਲ ਅਫਸਰਾਂ ਆਦਿ ਤੋਂ ਪਰਾਲੀ ਨੂੰ ਅੱਗ ਲਗਾਉਣ ਲਈ ਕੀਤੇ ਜਾਣ ਵਾਲੇ ਕੰਮਾਂ ਅਤੇ ਕੇਸਾਂ ਦੀ ਜਾਣਕਾਰੀ ਲਈ ਅਤੇ  ਨਾਲ ਹੀ ਸੁਪਰਵਾਈਜ਼ਰਾਂ ਨੂੰ ਸਾਈਟਾਂ ਤੇ ਜਾ ਕੇ ਵਿਜਿਟ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸੁਪਰਵਾਈਜ਼ਰ ਸਮੇਤ ਨੋਡਲ ਅਫਸਰਾਂ ਨਾਲ ਸਾਈਟਾਂ ਤੇ ਵਿਜਿਟ ਕਰਨ ਤੇ ਜਿੱਥੇ ਵੀ ਪਰਾਲੀ ਨੂੰ ਅੱਗ ਲਗਾਉਣ ਵਾਲੇ ਕੇਸ ਮਿਲਦੇ ਹਨ ਉਨ੍ਹਾਂ ਦਾ ਮੌਕੇ ਤੇ ਹੀ ਚਲਾਨ ਕਰਨ ਤੇ ਇਸ ਦੀ ਰਿਪੋਰਟ ਪੇਸ਼ ਕਰਨ।

ਇਸ ਮੌਕੇ ਐਸਡੀਐਮਜ ਨੇ ਕਿਹਾ ਕਿ ਉਹ ਕਿਸਾਨਾਂ ਨੂੰ ਵੀ ਅਪੀਲ ਕਰਦੇ ਹਨ ਕਿ ਕਿਸਾਨ ਪਰਾਲੀ ਨੂੰ ਅੱਗ ਨਾ ਲਗਾਉਣ ਬਲਿਕ ਖੇਤੀਬਾੜੀ ਸੰਦਾਂ ਦੀ ਵਰਤੋਂ ਕਰ ਕੇ ਪਰਾਲੀ ਦਾ ਸੁਚੱਜੇ ਢੰਗ ਨਾਲ ਨਿਪਟਾਰਾ ਕਰਨ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖੀ ਜੀਵਨ ਅਤੇ ਵਾਤਾਵਰਣ ਦੋਵਾਂ ਤੇ ਮਾੜਾ ਪ੍ਰਭਾਵ ਪੈਂਦਾ ਹੈ।

Spread the love