ਵਿਦਿਆਰਥੀਆਂ ਦੀ ਪੜਾਈ ’ਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ: ਜ਼ਿਲਾ ਸਿੱਖਿਆ ਅਫਸਰ

ਵਿਦਿਆਰਥੀਆਂ ਦੀ ਪੜਾਈ ’ਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ: ਜ਼ਿਲਾ ਸਿੱਖਿਆ ਅਫਸਰ
ਵਿਦਿਆਰਥੀਆਂ ਦੀ ਪੜਾਈ ’ਚ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ: ਜ਼ਿਲਾ ਸਿੱਖਿਆ ਅਫਸਰ
ਕਿਹਾ, ਆਨਲਾਈਨ ਮਾਧਿਅਮ ਰਾਹੀਂ ਜਾਰੀ ਰਹੇਗੀ ਪੜਾਈ

ਬਰਨਾਲਾ, 6 ਜਨਵਰੀ 2022

ਸੂਬਾ ਸਰਕਾਰ ਵੱਲੋਂ ਕੋਰੋਨਾ ਤੋਂ ਵਿਦਿਆਰਥੀਆਂ ਦੇ ਬਚਾਅ ਦੇ ਮੱਦੇਨਜ਼ਰ ਸਕੂਲ 15 ਜਨਵਰੀ ਤੱਕ ਬੰਦ ਰੱਖਣ ਦਾ ਐਲਾਨ ਕੀਤਾ ਗਿਆ ਹੈ। ਇਸ ਵਕਫੇ ਦੌਰਾਨ ਵਿਦਿਆਰਥੀਆਂ ਦੀ ਪੜਾਈ ਵਿਚ ਕੋਈ ਵਿਘਨ ਨਹੀਂ ਪੈਣ ਦਿੱਤਾ ਜਾਵੇਗਾ।

ਹੋਰ ਪੜ੍ਹੋ :-ਸਵੱਛ ਭਾਰਤ ਮਿਸ਼ਨ ਤਹਿਤ ਫਾਜ਼ਿਲਕਾ ਸ਼ਹਿਰ ਨੂੰ ਬਣਾਇਆ ਜਾਵੇਗਾ ਸੁੰਦਰ

ਇਹ ਪ੍ਰਗਟਾਵਾ ਕਰਦੇ ਹੋਏ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਸਰਬਜੀਤ ਸਿੰਘ ਤੂਰ ਅਤੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀਆਂ ਸਾਲਾਨਾ ਪ੍ਰਾਪਤੀਆਂ ਬਿਹਤਰ ਬਣਾਉਣ ਲਈ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਅਜੋਏ ਸ਼ਰਮਾ ਤੇ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪ੍ਰਦੀਪ ਅਗਰਵਾਲ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਸ਼ੁਰੂ ਕੀਤੀ ਸੌ ਦਿਨ ਪੜਾਈ ਮੁਹਿੰਮ ਨਿਰਵਿਘਨ ਜਾਰੀ ਰਹੇਗੀ।

ਸਿੱਖਿਆ ਅਧਿਕਾਰੀਆਂ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਵੱਲੋਂ ਛੁੱਟੀਆਂ ਦੌਰਾਨ ਆਨਲਾਈਨ ਤਰੀਕੇ ਵਿਦਿਆਰਥੀਆਂ ਦੀ ਪੜਾਈ ਜਾਰੀ ਰੱਖੀ ਜਾਵੇਗੀ। ਜਿੱਥੇ ਸਰਕਾਰੀ ਸਕੂਲਾਂ ਕੋਲ ਆਨਲਾਈਨ ਤਰੀਕੇ ਪੜਾਈ ਕਰਵਾਉਣ ਲਈ ਪ੍ਰਾਜੈਕਟਰ, ਐਲ.ਈ.ਡੀਜ਼ ਅਤੇ ਹੋਰ ਬਹੁਤ ਸਾਰੇ ਸਾਧਨ ਉਪਲਬਧ ਹਨ, ਉੱਥੇ ਹੀ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਕੋਲ ਆਨਲਾਈਨ ਤਰੀਕੇ ਸਫਲ ਪੜਾਈ ਕਰਵਾਉਣ ਦਾ ਤਜਰਬਾ ਵੀ ਹੈ।

ਉਪ ਜ਼ਿਲਾ ਸਿੱਖਿਆ ਅਫਸਰ ਸੈਕੰਡਰੀ ਹਰਕੰਵਲਜੀਤ ਕੌਰ ਅਤੇ ਉਪ ਜ਼ਿਲਾ ਸਿੱਖਿਆ ਅਫਸਰ ਐਲੀਮੈਂਟਰੀ ਵਸੁੰਧਰਾ ਕਪਿਲਾ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ’ਚ ਸਥਾਪਿਤ ਕੀਤੇ ਡਿਜੀਟਲ ਸਿੱਖਿਆ ਸਾਧਨ ਆਨਲਾਈਨ ਤਰੀਕੇ ਨਾਲ ਪੜਾਈ ਕਰਵਾਉਣ ਲਈ ਵਰਦਾਨ ਸਿੱਧ ਹੋਣਗੇ।

ਕੈਪਸ਼ਨ: ਸਰਕਾਰੀ ਸਕੂਲ ਦੇ ਵਿਦਿਆਰਥੀ ਆਨਲਾਈਨ ਪੜਾਈ ਕਰਦੇ ਹੋਏ।

Spread the love