ਉੱਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਜੀ ਦੇ ਮੇਲੇ ਸਬੰਧੀ 4 ਮਾਰਚ ਨੂੰ ਲੋਕਲ ਛੁੱਟੀ ਘੋਸ਼ਿਤ

ISHFAQ
ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹੇ ਅੰਦਰ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਸਬੰਧੀ ਜਾਗਰੂਕ ਕਰਨ ਲਈ ਖੇਤੀਬਾੜੀ ਵਿਭਾਗ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਗੁਰਦਾਸਪੁਰ, 3 ਮਾਰਚ 2022

ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋਂ ਇੱਕ ਹੁਕਮ ਜਾਰੀ ਕਰਦਿਆਂ ਦੱਸਿਆ ਗਿਆ ਹੈ ਕਿ ਜ਼ਿਲਾ ਗੁਰਦਾਸਪੁਰ ਦੇ ਉੱਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਚੋਲਾ ਸਾਹਿਬ ਜੀ ਦਾ ਮੇਲਾ ਬੜੀ ਹੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਸ ਮੇਲੇ ਵਿਚ ਦੂਰੋਂ- ਦੂਰੋਂ ਸੰਗਤਾਂ/ਸੰਗ ਦਰਸ਼ਨਾਂ ਲਈ ਆਉਂਦੇ ਹਨ।

ਹੋਰ ਪੜ੍ਹੋ :-ਬੋਲ਼ੇਪਣ ਅਤੇ ਸੁਣਨ ਸ਼ਕਤੀ ਦੇ ਨੁਕਸਾਨ ਲਈ ਭਾਰਤੀ ਸੰਕੇਤਕ ਭਾਸ਼ਾ ਬਾਰੇ ਜਾਗਰੂਕਤਾ

ਇਸ ਸਬੰਧੀ ਉੱਪ ਮੰਡਲ ਡੇਰਾ ਬਾਬਾ ਨਾਨਕ ਵਿਖੇ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫਤਰ, ਸਰਕਾਰੀ ਅਤੇ ਗੈਰ ਸਰਕਾਰੀ ਵਿਦਿਅਕ ਸੰਸਥਾਵਾਂ ਵਿਚ ਮਿਤੀ 4-3-2022 ਨੂੰ ਲੋਕਲ ਛੁੱਟੀ ਘੋਸ਼ਿਤ ਕੀਤੀ ਜਾਂਦੀ ਹੈ। ਇਸ ਦਿਨ ਕਾਰਪੋਰੇਸ਼ਨ, ਬੋਰਡ, ਯੂਨੀਵਰਸਿਟੀ ਅਤੇ ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

Spread the love