ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਵੱਲੋਂ ਕਰੋਨਾ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ

Mr. Secretary, Red Cross Society Ashok Behl
ਉਪ ਮੰਡਲ ਮੈਜਿਸਟਰੇਟ ਫਿਰੋਜ਼ਪੁਰ ਵੱਲੋਂ ਕਰੋਨਾ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ

ਫਿਰੋਜ਼ਪੁਰ 29 ਜਨਵਰੀ 2022

ਕਰੋਨਾ ਮਹਾਂਮਾਰੀ ਦੇ ਵੱਧ ਰਹੇ ਪ੍ਰਭਾਵ ਨੂੰ ਰੋਕਣ ਲਈ ਲੋਕ ਵੱਧ ਤੋਂ ਵੱਧ ਵੈਕਸੀਨੇਸ਼ਨ ਕਰਵਾਉਣ ਤਾਂ ਕਿ ਇਸ ਮਹਾਂਮਾਰੀ ਤੇ ਕਾਬੂ ਪਾਇਆ ਜਾ ਸਕੇ। ਇਹ ਜਾਣਕਾਰੀ ਉਪ ਮੰਡਲ ਮੈਜਿਸਟਰੇਟ ਫਿਰੋਜਪੁਰ ਸ੍ਰੀ ਓਮ ਪ੍ਰਕਾਸ਼ ਨੇ ਕਰੋਨਾ ਵੈਕਸੀਨੇਸ਼ਨ ਕੈਂਪਾਂ ਦਾ ਦੌਰਾ ਕਰਨ ਮੌਕੇ ਦਿੱਤੀ।

ਹੋਰ ਪੜ੍ਹੋ :-ਭਗਵੰਤ ਮਾਨ ਨੇ ਹਲਕਾ ਧੂਰੀ ਤੋਂ ਨਾਮਜ਼ਦਗੀ ਪੱਤਰ ਭਰਿਆ

ਉਨ੍ਹਾਂ ਵੱਲੋਂ ਸਕਿਲ ਸੈਂਟਰ ਵਿੱਚ ਲੱਗੇ ਕੈਂਪ ਦਾ ਦੌਰਾ ਕਰਦੇ ਸਮੇਂ ਐਨHਜੀHਓH ਮੈਂਬਰਾਂ ਨਾਲ ਟੈਲੀਫੋਨ ਤੇ ਗੱਲ ਵੀ ਕੀਤੀ ਅਤੇ ਉਨ੍ਹਾਂ ਨੂੰ ਵੱਧ ਤੋਂ ਵੱਧ ਲੋਕਾਂ ਨੂੰ ਵੈਕਸੀਨੇਸ਼ਨ ਕੈਂਪ ਵਿੱਚ ਲਿਆਉਣ ਦੀ ਅਪੀਲ ਕੀਤੀ। ਇਸੇ ਤਰ੍ਹਾਂ ਉਨ੍ਹਾਂ ਵੱਲੋਂ ਸਿਵਲ ਹਸਪਤਾਲ ਫਿਰੋਜਪੁਰ ਅਤੇ ਸ਼ੀਤਲਾ ਮਾਤਾ ਮੰਦਿਰ ਵਿੱਚ ਲੱਗੇ ਵੈਕਸੀਨੇਸ਼ਨ ਕੈਂਪ ਦਾ ਵੀ ਜਾਇਜ਼ਾ ਲਿਆ ਗਿਆ ਅਤੇ ਉੱਥੇ ਹਾਜ਼ਰ ਵਰਕਰਾਂ ਅਤੇ ਹੋਰ ਮੌਜੂਦ ਲੋਕਾਂ ਨੂੰ ਪ੍ਰੇਰਿਤ ਕਰਦੇ ਹੋਏ ਕਿਹਾ ਗਿਆ ਕਿ ਉਹ ਆਪ ਵੀ ਵੈਕਸੀਨੇਸ਼ਨ ਕਰਵਾਉਣ ਅਤੇ ਆਪਣੇ ਆਲੇ-ਦੁਆਲੇ ਲੋਕਾਂ ਨੂੰ ਵੀ ਵੈਕਸੀਨੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ। ਇਸ ਮੌਕੇ ਸ੍ਰੀ ਸਕੱਤਰ, ਰੈੱਡ ਕਰਾਸ ਸੋਸਾਇਟੀ ਅਸ਼ੋਕ ਬਹਿਲ ਵੀ ਹਾਜਰ ਸਨ।