ਕੇਜਰੀਵਾਲ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਰਾਜਨੀਤੀ ਨਾ ਕਰਨ : ਸੁਖਬੀਰ ਸਿੰਘ ਬਾਦਲ

Sukhbir S Badal asks Kejriwal not to play politics on SYL
Sukhbir S Badal asks Kejriwal not to play politics on SYL
ਭਗਵੰਤ ਮਾਨ ਨੁੰ ਆਖਿਆ ਕਿ ਉਹ ਹਰਿਆਣਾ ਵਿਚ ਐਸ ਵਾਈ ਐਲ ਦਾ ਪਾਣੀ ਛੱਡਣ ਦੀ ਦਿੱਤੀ ਗਰੰਟੀ ਵਾਪਸ ਲੈਣ ਲਈ ਕੇਜਰੀਵਾਲ ਨੂੰ ਅਪੀਲ ਕਰਨ
ਕੇਜਰੀਵਾਲ ਵੱਲੋਂ ਸਿਆਸੀ ਬਦਲਾਖੋਰੀ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ ਕਰਨ ਦੀ ਕੀਤੀ ਨਿਖੇਧੀ
ਚੰਡੀਗੜ੍ਹ, 20 ਅਪ੍ਰੈਲ 2022

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੁੰ ਆਖਿਆ ਕਿ ਉਹ ਸਤਲੁਜ ਯਮੁਨਾ Çਲੰਕ ਨਹਿਰ ਦੇ ਸੰਵੇਦਨਸ਼ੀਲ ਮੁੱਦੇ ’ਤੇ ਰਾਜਨੀਤੀ ਨਾ ਕਰਨ ਤੇ ਉਹਨਾਂ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਉਹ ਆਮ ਆਦਮੀ ਪਾਰਟੀ ਦੇ ਕਨਵੀਨਰ ਨੁੰ ਅਪੀਲ ਕਰਨ ਕਿ ਉਹ ਹਰਿਆਣਾ ਦੇ ਲੋਕਾਂ ਨੁੰ ਇਸ ਮਾਮਲੇ ਵਿਚ ਦਿੱਤੀ ਗਰੰਟੀ ਵਾਪਸ ਲੈਣ।

ਹੋਰ ਪੜ੍ਹੋ :-ਸਵੇ ਰੋਜਗਾਰ ਕੈਂਪ ਦੌਰਾਨ 32 ਪ੍ਰਾਰਥੀ ਹਾਜਰ ਹੋਏ ਅਤੇ ਵਿਭਾਗਾ ਦੇ ਅਧਿਕਾਰੀਆਂ ਵੱਲੋ ਮੌਕੇ ਤੇ ਹੀ ਸਵੈ ਰੁਜਗਾਰ ਕਰਨ ਦੇ ਕੁੱਲ 06 ਚਾਹਵਾਨ ਪ੍ਰਾਰਥੀਆਂ ਦੇ ਲੋਨ ਦੇ ਫਾਰਮ ਭਰੇ ਗਏ।

ਦਿੱਲੀ ਦੇ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਤੋਂ ਆਪਣੀ ਰਵਾਇਤ ਮੁਤਾਬਕ ਪੰਜਾਬੀਆਂ ਨੁੰ ਮੂਰਖ ਬਣਾਉਣਾ ਸ਼ੁਰੂ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਵਿੱਤ ਮੰਤਰੀ ਨੇ ਹੁਣ ਐਲਾਨ ਕੀਤਾ ਹੈ ਕਿ ਸੁਬੇ ਦੇ ਦਰਿਆਈ ਪਾਣੀ ਹਰਿਆਣਾ ਨਹੀਂ ਜਾਣ ਦਿੱਤੇ ਜਾਣਗੇ ਜਦੋਂ ਕਿ ਇਸਦੇ ਰਾਜ ਸਭਾ ਮੈਂਬਰ ਨੇ ਹਰਿਆਣਾ ਵਿਚ ਕੇਜਰੀਵਾਲ ਵੱਲੋਂ ਗਰੰਟੀ ਦਿੱਤੀ ਹੈ ਕਿ ਸਤਲੁਜ ਯਮੁਨਾ Çਲੰਕ ਨਹਿਰ ਰਾਹੀਂ ਪਾਣੀ ਹਰ ਖੇਤ ਤੱਕ ਪਹੁੰਚਦਾ ਕੀਤਾ ਜਾਵੇਗਾ। 
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਇਸ ਰਵੱਈਏ ਕਾਰਨ ਸਾਰੇ ਖੇਤਰ ਵਿਚ ਭਾਵਨਾਵਾਂ ਭੜਕ ਸਕਦੀਆਂ ਹਨ। ਉਹਨਾਂ ਕਿਹਾ ਕਿ ਇਸ ਮਾਮਲੇ ’ਤੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਚੁੱਪੀ ਨੂੰ ਪੰਜਾਬੀਆਂ ਦੀ ਕਮਜ਼ੋਰੀ ਸਮਝਿਆ ਜਾ ਰਿਹਾ ਹੈ। ਅਜਿਹਾ ਜਾਪਦਾ ਹੈ ਕਿ ਸ੍ਰੀ ਭਗਵੰਤ ਮਾਨ ਨੁੰ ਸ੍ਰੀ ਕੇਜਰੀਵਾਲ ਦੇ ਮਨਸੂਬਿਆਂ ਦਾ ਪਤਾ ਸੀ ਜੋ ਉਹਨਾਂ ਵੱਲੋਂ ਸੁਪਰੀਮ ਕੋਰਟ ਵਿਚ ਹਲਫੀਆ ਬਿਆਨ ਦਾਇਰ ਕਰ ਕੇ ਹਰਿਆਣਾ ਤੇ ਦਿੱਲੀ ਲਈ ਐਸ ਵਾਈ ਐਲ ਰਾਹੀਂ ਪਾਣੀ ਮੰਗਣ ਤੋਂ ਜੱਗ ਜਾਹਰ ਹੋ ਗਏ ਸਨ। ਉਹਨਾਂ ਕਿਹਾ ਕਿ ਜੇਕਰ ਸ੍ਰੀ ਭਗਵੰਤ ਮਾਨ ਨੇ ਮਾਮਲੇ ਵਿਚ ਦਖਲ ਦੇ ਕੇ ਸ੍ਰੀ ਕੇਜਰੀਵਾਲ ਨੂੰ ਆਪਣੀ ਪਾਰਟੀ ਵੱਲੋਂ ਹਰਿਆਣਾ ਦੇ ਲੋਕਾਂ ਨੂੰ ਦਿੱਤੀ ਗਰੰਟੀ ਵਾਪਸ ਲੈਣ ਲਈ ਨਾ ਆਖਿਆ ਤਾਂ ਫਿਰ ਉਹ ਇਸ ਮਾਮਲੇ ’ਤੇ ਪੰਜਾਬੀਆਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ ਕਿਉਂਕਿ ਪੰਜਾਬੀ ਪਾਣੀ ਦੀ ਇਕ ਬੂੰਦ ਵੀ ਹਰਿਆਣਾ ਨਹੀਂ ਜਾਣ ਦੇਣਗੇ। 
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜਿਥੋਂ ਤੱਕ ਅਕਾਲੀ ਦਲ ਦਾ ਸਵਾਲ ਹੈ, ਐਸ ਵਾਈ ਐਲ ਦਾ ਮਾਮਲਾ 2016 ਵਿਚ ਹੀ ਉਦੋਂ ਹਮੇਸ਼ਾ ਲਈ ਮੁੱਕ ਗਿਆ ਸੀ ਜਦੋਂ ਤਤਕਾਲੀ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਸਰਕਾਰ ਨੇ ਨਹਿਰ ਲਈ ਐਕਵਾਇਰ ਕੀਤੀ ਸਾਰੀ ਜ਼ਮੀਨ ਨੁੰ ਡੀਨੋਟੀਫਾਈ ਕਰ ਕੇ ਕਿਸਾਨਾਂ ਨੂੰ ਜ਼ਮੀਨ ਵਾਪਸ ਕਰ ਦਿੱਤੀ ਸੀ। ਉਹਨਾਂ ਕਿਹਾ ਕਿ ਹੁਣ ਨਹਿਰ ਉਸਾਰਨ ਵਾਸਤੇ ਕੋਈ ਜ਼ਮੀਨ ਨਹੀਂ ਹੈ। ਇਸ ਲਈ ਹਰਿਆਣਾ ਲਈ ਨਹਿਰ ਤੋਂ ਪਾਣੀ ਲੈਣ ਦੀਆਂ ਗੱਲਾਂ ਕਰਨਾ ਦਿਨ ਵੇਲੇ ਸੁਫਨੇ ਵੇਖਣ ਵਾਲੀ ਗੱਲ ਹੈ।
ਇਕ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਆਮ ਆਦਮੀ ਪਾਰਟੀ ਦੇ ਸਿਆਸੀ ਵਿਰੋਧੀਆਂ ਤੋਂ ਬਦਲਾਖੋਰੀ ਲਈ ਪੰਜਾਬ ਪੁਲਿਸ ਦੀ ਦੁਰਵਰਤੋਂ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਸ੍ਰੀ ਭਗਵੰਤ ਮਾਨ ਨੂੰ ਦਿੱਲੀ ਦੇ ਮੁੱਖ ਮੰਤਰੀ ਦੀਆਂ ਹਦਾਇਤਾਂ ’ਤੇ ਪੰਜਾਬ ਪੁਲਿਸ ਦੀ ਦੁਰਵਰਤੋਂ ਨਹੀਂ ਹੋਣ ਦੇਣੀ ਚਾਹੀਦੀ। ਉਹਨਾਂ ਕਿਹਾ ਕਿ ਅਸੀਂ ਵੇਖ ਰਹੇ ਹਾਂ ਕਿ ਜਿਹਨਾਂ ਨੇ ਆਮ ਆਦਮੀ ਪਾਰਟੀ ਦਾ ਵਿਰੋਧ ਕੀਤਾ, ਉਹਨਾਂ ਦੇ ਖਿਲਾਫ ਕੇਸ ਦਰਜ ਹੋ ਰਹੇ ਹਨ ਤੇ ਤਾਜ਼ਾ ਮਾਮਲਾ ਕੁਮਾਰ ਵਿਸ਼ਵਾਸ ਦੇ ਖਿਲਾਫ ਦਰਜ ਕੀਤਾ ਗਿਆ ਹੈ।  ਉਹਨਾਂ ਕਿਹਾ ਕਿ ਪੰਜਾਬੀਆਂ ਨੇ ਆਮ ਆਦਮੀ ਪਾਰਟੀ ਨੂੰ ਸੱਤਾ ਇਸ ਲਈ ਨਹੀਂ ਸੌਂਪੀ ਸੀ ਕਿ ਉਹ ਸਿਆਸੀ ਬਦਲਾਖੋਰੀ ’ਤੇ ਉਤਰੇ। ਉਹਨਾਂ ਕਿਹਾ ਕਿ ਇਹ ਫਤਵਾ ਸਾਫ ਸੁਕਰਾ ਤੇ ਮੁਕੱਦਮੇਬਾਜ਼ੀ ਤੋਂ ਮੁਕਤ ਪ੍ਰਸ਼ਾਸਨ ਅਤੇ ਨਾਲ ਹੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਫਤਵਾ ਸੀ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੁੰ ਆਪਣੇ ਵਿਰੋਧੀਆਂ ਖਿਲਾਫ ਕੇਸ ਦਰਜ ਕਰਨ ਦੀ ਥਾਂ ਸਰਕਾਰ ਚਲਾਉਣ ’ਤੇ ਧਿਆਨ ਦੇਣਾ ਚਾਹੀਦਾ ਹੈ ਨਾ ਕਿ ਪੰਜਾਬ ਪੁਲਿਸ ਨੁੰ ਵਿਰੋਧੀਆਂ ਦੇ ਦਰਾਂ ’ਤੇ ਭੇਜ ਕੇ ਉਹਨਾਂ ਨੂੰ ਤੰਗ ਪ੍ਰੇਸ਼ਾਨ ਕਰਨਾ ਚਾਹੀਦਾ ਹੈ।
ਗੁਰਦੁਆਰਾ ਰਕਾਬਗੰਜ ਸਾਹਿਬ ਵਿਚ ਅਕਾਲੀ ਦਲ ਦੇ ਦਫਤਰ ’ਤੇ ਕਬਜ਼ੇ ਬਾਰੇ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਇਹ 30 ਤੋਂ ਵੱਧ ਸਾਲਾਂ ਤੋਂ ਸਾਡਾ ਦਫਤਰ ਹੈ। ਇਕ ਧੜੇ ਨੇ ਜਬਰੀ ਕੁਝ ਦਿਨ ਪਹਿਲਾਂ ਇਸ ’ਤੇ ਕਬਜ਼ਾ ਕਰ ਲਿਆ ਸੀ। ਹੁਣ ਕੌਮ ਨੇ ਵਾਪਸ ਅਕਾਲੀ ਦਲ ਨੁੰ ਕਬਜ਼ਾ ਦੇ ਦਿੱਤਾ ਹੈ। ਉਹਨਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਸੰਗਤ ਆਪਣੀ ਮਾਂ ਪਾਰਟੀ ਨਾਲ ਦਗਾ ਕਰਨ ਵਾਲੇ ਕੌਮ ਦੇ ਗੱਦਾਰਾਂ ਨੁੰ ਸਜ਼ਾ ਦੇਵੇਗੀ।