ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦੇ ਐਡਮਿਨ ਬਲਾਕ, ਗੇਟ ਨੰਬਰ 1 ਵਿਖੇ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਸਥਾਪਤ

SATRONG ROOM
ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਦੇ ਐਡਮਿਨ ਬਲਾਕ, ਗੇਟ ਨੰਬਰ 1 ਵਿਖੇ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਸਥਾਪਤ
ਚੋਣ ਲੜ ਰਹੇ ਉਮੀਦਵਾਰਾਂ ਨੁਮਾਇੰਦੇ \ਸਟਰਾਂਗ ਰੂਮਾਂ ਦੇ ਕੀਤੇ ਗਏ ਸੁਰੱਖਿਆ ਪ੍ਰਬੰਧ ਦੀ ਫੁੱਟਜ਼ (ਵਿਯੂ), ਕੰਟਰੋਲ ਰੂਮ ਵਿਚ ਆ ਕੇ ਵੇਖ ਸਕਦੇ ਹਨ
ਇਸ ਤੋਂ ਇਲਾਵਾ ਜ਼ਿਲਾ ਪ੍ਰਬੰਧਕੀ ਕੰਪਲੈਸਕ ਗੁਰਦਾਸਪੁਰ ਵਿਖੇ ਵੀ ਕੰਟਰੋਲ ਰੂਮ ਚੱਲ ਰਿਹਾ ਹੈ

ਗੁਰਦਾਸਪੁਰ, 24 ਫਰਵਰੀ  2022

ਡਿਪਟੀ ਕਮਿਸ਼ਨਰ –ਕਮ-ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਐਡਮਿਨ ਬਲਾਕ, ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ ਗੇਟ ਨੰਬਰ 1 ਵਿਖੇ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ 24 ਘੰਟੇ ਲਈ ਸਥਾਪਤ ਕੀਤਾ ਗਿਆ ਹੈ। ਜਿਥੇ ਹਰ ਇੱਕ ਸਟਰਾਂਗ ਰੂਮ ਦਾ ਵਿਯੂ 7 ਐਲ.ਈ.ਡੀ ਰਾਹੀਂ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ, ਕਮਰਾ ਨੰਬਰ 323, ਬਲਾਕ-ਬੀ ਵਿਖੇ ਵੀ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਹੋਰ ਪੜ੍ਹੋ :-ਪੰਜਾਬ ਵਿੱਚ ਤਿੰਨ ਰੋਜ਼ਾ ਪਲਸ ਪੋਲੀਓ ਮੁਹਿੰਮ 27 ਫ਼ਰਵਰੀ ਤੋਂ

ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਨੇ ਅੱਗੇ ਦੱਸਿਆ ਕਿ ਚੋਣ ਲੜ ਰਹੇ ਉਮੀਦਵਾਰ\ਨੁਮਾਇੰਦੇ, ਉਪਰੋਕਤ ਕਿਸੇ ਵੀ ਕੰਟਰੋਲ ਰੂਮ ਵਿਚ ਕੇ ਆ ਕੇ ਸਟਰਾਂਗ ਰੂਮਾਂ ਦੇ ਕੀਤੇ ਗਏ ਸੁਰੱਖਿਆ ਪ੍ਰਬੰਧ ਦੀ ਫੁੱਟਜ਼ (ਵਿਯੂ) ਦੇਖ ਸਕਦੇ ਹਨ।

ਸੁਖਜਿੰਦਰ ਗਰੁੱਪ ਆਫ ਇੰਸਟੀਚਿਊਟ ਗੁਰਦਾਸਪੁਰ, ਐਡਮਿਨ ਬਲਾਕ,  ਗੇਟ ਨੰਬਰ 1 ਵਿਖੇ ਸਥਾਪਤ ਫੈਸਿਲੀਟੇਸ਼ਨ ਸੈਂਟਰ-ਕਮ-ਕੰਟਰੋਲ ਰੂਮ ਦਾ ਦ੍ਰਿਸ਼।

 

Spread the love