ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ  ਸੁਵਿਧਾ ਕੈਂਪ 24 ਨਵੰਬਰ ਨੂੰ ਪਿੰਡ ਮਹਾਤਮ ਨਗਰ ਵਿੱਚ ਲੱਗੇਗਾ: ਡਿਪਟੀ ਕਮਿਸ਼ਨਰ

BABITA
18 ਫਰਵਰੀ ਸ਼ਾਮ 6 ਵਜੇ ਤੋਂ ਜ਼ਿਲ੍ਹੇ ਦੇ ਕਿਸੇ ਵੀ ਹਲਕੇ `ਚ ਬਾਹਰੀ ਵਿਅਕਤੀ ਦੇ ਠਹਿਰਣ ਦੀ ਮਨਾਹੀ - ਡਿਪਟੀ ਕਮਿਸ਼ਨਰ
ਲਾਭਪਾਤਰੀਆਂ ਨੂੰ ਵੱਖ ਵੱਖ ਸਕੀਮਾਂ ਯੋਜਨਾਵਾਂ ਦਾ ਲਾਭ ਉਠਾਉਣ ਦੀ ਅਪੀਲ

ਫਾਜ਼ਿਲਕਾ, 22 ਨਵੰਬਰ 2021

ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤੱਕ ਪਹੁੰਚਾਉਣ ਲਈ ਚਲਾਈ ਜਾ ਰਹੀ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ 24 ਨਵੰਬਰ ਨੂੰ ਸਵੇਰੇ 10 ਵਜੇ ਤੋ ਦੁਪਹਿਰ 3 ਵਜੇ ਤੱਕ ਗਰਾਮ ਪੰਚਾਇਤ ਮਹਾਤਮ ਨਗਰ, ਬਲਾਕ ਫਾਜ਼ਿਲਕਾ ਵਿਖੇ ਕੈਂਪ ਲਗਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ. ਨੇ ਦਿੱਤੀ।

ਹੋਰ ਪੜ੍ਹੋ :-ਸਵੱਛ ਸਰਵੇਖਣ-2021 ਤਹਿਤ ਰੂਪਨਗਰ ਨੇ ਉੱਤਰੀ ਭਾਰਤ ਵਿੱਚ 12ਵਾਂ ਸਥਾਨ ਹਾਸਲ ਕੀਤਾ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਨਵਲ ਰਾਮ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਵੱਖ ਵੱਖ ਵਿਭਾਗਾਂ ਵੱਲੋਂ  ਚਲਾਈਆਂ ਜਾ ਰਹੀਆਂ ਸਰਕਾਰੀ ਸਕੀਮਾਂ ਅਤੇ ਯੋਜਨਾਵਾਂ ਤੋਂ ਵਾਂਝੇ ਰਹਿ ਗਏ ਯੋਗ ਲਾਭਪਾਤਰੀਆਂ ਦੇ ਫਾਰਮ ਭਰ ਕੇ ਮੌਕੇ ਤੇ ਹੀ ਨਿਰੀਖਣ ਕਰਕੇ ਸਰਕਾਰੀ ਯੋਜਨਾਵਾਂ ਦਾ ਲਾਭ ਦਿੱਤਾ ਜਾਵੇਗਾ ।

ਉਨਾਂ ਦੱਸਿਆ ਕਿ ਇਸ ਸੁਵਿਧਾ ਕੈਂਪ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਵੀ ਕਰਵਾਇਆ ਜਾਵੇਗਾ । ਇਸ ਤੋਂ ਇਲਾਵਾ ਭਲਾਈ ਵਿਭਾਗ, ਪੇਂਡੂ ਵਿਕਾਸ, ਬਿਜਲੀ ਬੋਰਡ, ਲੇਬਰ ਵਿਭਾਗ, ਉਦਯੋਗ ਵਿਭਾਗ, ਲੀਡ ਬੈਂਕ, ਸਿਹਤ ਵਿਭਾਗ ਸਮੇਤ ਵੱਖ ਵੱਖ ਕਰਜ਼ਿਆਂ ਨਾਲ ਸਬੰਧਤ ਵਿਭਾਗ ਆਦਿ ਵੱਲੋਂ ਆਪਣੇ ਆਪਣੇ ਨੁਮਾਇੰਦੇ ਭੇਜ ਕੇ ਲੋੜਵੰਦਾਂ ਦੇ ਮੌਕੇ ਤੇ ਫਾਰਮ ਭਰ ਕੇ ਉਨਾਂ ਨੂੰ ਵੱਖ ਵੱਖ ਸਕੀਮਾਂ ਦਾ ਲਾਭ ਪਹੁੰਚਾਇਆ ਜਾਵੇਗਾ ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦਾ ਉਦੇਸ਼ ਕਮਜ਼ੋਰ ਵਰਗਾਂ ਲਈ ਸਮਾਜਿਕ ਨਿਆਂ ਸੁਨਿਸ਼ਚਿਤ ਕਰਨਾ, ਸਮਾਜ ਦੇ ਸਾਰੇ ਵਰਗਾਂ ਦੇ ਸੰਪੂਰਨ ਵਿਕਾਸ ਅਤੇ ਸਮਾਨਤਾ ਨੂੰ ਯਕੀਨੀ ਬਣਾਉਣਾ, ਸਾਧਨਹੀਣ ਅਤੇ ਵਚਿੱਤਰ ਵਰਗਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਲਿਆਉਣ ਤੋਂ ਇਲਾਵਾ ਜੀਵਨ ਦੀ ਗੁਣਵੱਤਾ ਨੂੰ ਸੁਧਾਰਨ ਲਈ ਬਿਹਤਰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ । ਉਨਾਂ ਵੱਖ ਵੱਖ ਸਕੀਮਾਂ ਦੇ ਲਾਭਪਾਤਰੀਆਂ ਨੂੰ ਇਨਾਂ ਕੈਂਪਾਂ ਵਿੱਚ ਜਾ ਕੇ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ ਦੀ ਵੀ ਅਪੀਲ ਕੀਤੀ।

Spread the love