ਸਵੀਪ ਪ੍ਰਾਜੈਕਟ ਤਹਿਤ ਹਲਕਾ ਅਬੋਹਰ ਦੇ ਪਿੰਡਾਂ ਵਿੱਚ ਕੱਢੀ ਗਈ ਜਾਗੋ

sveep
ਸਵੀਪ ਪ੍ਰਾਜੈਕਟ ਤਹਿਤ ਹਲਕਾ ਅਬੋਹਰ ਦੇ ਪਿੰਡਾਂ ਵਿੱਚ ਕੱਢੀ ਗਈ ਜਾਗੋ

ਫ਼ਾਜ਼ਿਲਕਾ/ਅਬੋਹਰ, 17 ਨਵੰਬਰ 2021

ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ  ਵੋਟ ਬਣਵਾਉਣ ਅਤੇ  ਵੋਟ ਪਾਉਣ ਦੇ ਨਾਅਰੇ ਨੂੰ ਲੈ ਕੇ ਪੂਰੇ ਜ਼ਿਲੇ੍ ਅੰਦਰ ਸਵੀਪ ਪ੍ਰੋਜੈਕਟ ਤਹਿਤ ਗਤੀਵਿਧੀਆਂ ਜਾਰੀ ਹਨ। ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਬਬੀਤਾ ਕਲੇਰ ਦੇ ਦਿਸ਼ਾ-ਨਿਰਦੇਸ਼ਾਂ `ਤੇ ਜ਼ਿਲੇ ਭਰ ਵਿਚ ਲੋਕਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਉਣ ਲਈ ਅੱਜ ਹਲਕਾ ਅਬੋਹਰ ਵਿੱਚ  ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗੋ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ । ਇਸ ਦਾ ਉਦੇਸ਼ ਲੋਕਾਂ ਤੱਕ ਵੱਧ ਤੋਂ ਵੱਧ ਸੰਦੇਸ਼ ਪਹੁੰਚਾਉਣਾ ਹੈ ਕਿ ਜਿੰਨਾਂ ਦੀ ਵੋਟ ਅਜੇ ਨਹੀਂ ਬਣੀ ਉਹ ਆਪਣੀ ਵੋਟ ਬਣਵਾਉਣ ਅਤੇ ਜਿੰਨਾਂ ਦੀ ਬਣੀ ਹੋਈ ਹੈ ਉਹ ਆਪਣੀ ਵੋਟ ਲਾਜ਼ਮੀ ਤੌਰ `ਤੇ ਪਾਉਣ।

ਸਰਕਾਰ ਬਿਜਲੀ ਪਲਾਂਟ ਮਾਲਕਾਂ ਤੋਂ ਕਰੋੜਾਂ ਰੁਪਏ ਰਿਸ਼ਵਤ ਵਸੂਲਣ ਵਾਸਤੇ ਬਿਜਲੀ ਖਰੀਦ ਸਮਝੌਦੇ ਰੱਦ ਕਰਨ ਦੀ ਧਮਕੀ ਦੇ ਰਹੀ ਹੈ : ਬਿਕਰਮ ਸਿੰਘ ਮਜੀਠੀਆ

ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰੋਜੈਕਟ ਅਫਸਰ ਖੂਈਆਂ ਸਰਵਰ ਮੈਡਮ ਸੰਜੂ ਨੇ ਦੱਸਿਆ ਕਿ  ਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਮਹੱਤਵ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਹਲਕਾ ਅਬੋਹਰ ਦੇ ਵੱਖ ਵੱਖ ਪਿੰਡਾਂ ਚ ਜਾਗੋ ਕੱਢ ਕੇ ਆਮ ਲੋਕਾਂ ਨੂੰ ਵੋਟ ਦੇ ਮਹੱਤਵ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ 18 ਸਾਲ ਪੂਰੀ ਕਰ ਚੁੱਕੇ ਹਰੇਕ ਵਿਅਕਤੀ ਨੂੰ ਵੋਟ ਬਣਵਾਉਣੀ ਚਾਹੀਦੀ ਹੈ ਅਤੇ ਵੋਟ ਪਾਉਣੀ ਵੀ ਲਾਜ਼ਮੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵੋਟ ਪਾਉਣਾ ਸਾਡਾ ਅਧਿਕਾਰ ਹੈ।ਉਨ੍ਹਾਂ ਕਿਹਾ ਕਿ ਇਕ ਇਕ ਵੋਟ ਕੀਮਤੀ ਹੁੰਦੀ ਹੈ ਤੇ ਵੋਟ ਪਾਉਣ ਨਾਲ ਅਸੀਂ ਲੋਕਤੰਤਰ ਸਮਾਜ ਦੀ ਸਿਰਜਣਾ ਕਰਨ ਵਿਚ ਆਪਣਾ ਯੋਗਦਾਨ ਪਾ ਸਕਦੇ ਹਾਂ।

Spread the love