ਅੰਮ੍ਰਿਤਸਰ 1 ਜਨਵਰੀ 2022
ਵਿਧਾਨ ਸਭਾ ਚੋਣ ਹਲਕਾ 016-ਅੰਮ੍ਰਿਤਸਰ ਪੱਛਮੀ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰ-ਕਮ-ਉਪ ਮੰਡਲ ਮੈਜਿਸਟੇ੍ਰਟ ਅੰਮ੍ਰਿਤਸਰ-1 ਸ੍ਰੀ ਟੀ.ਬੈਨਿਥ ਦੇ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਚੋਣ ਕਾਨੂੰਗੋ ਸ੍ਰੀ ਇੰਦਰਜੀਤ ਸਿੰਘ ਦੀ ਅਗਵਾਈ ਵਿੱਚ ਅਗਾਮੀ ਵਿਧਾਨਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਡੇ ਪੱਧਰ ਤੇ ਜਾਗਰੂਕਤਾ ਮੁਹਿਮ ਆਰੰਭ ਕੀਤੀ ਗਈ ਹੈ।
ਹੋਰ ਪੜ੍ਹੋ :-ਹਰਚਰਨ ਸਿੰਘ ਭੁੱਲਰ ਵੱਲੋਂ ਸਿਵਲ ਪ੍ਰਸ਼ਾਸ਼ਨ, ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ, ਆਮ ਲੋਕਾਂ ਅਤੇ ਮੀਡੀਆ ਵੱਲੋਂ ਸਹਿਯੋਗ ਦੇਣ ਲਈ ਧੰਨਵਾਦ
ਜਿਸ ਦੇ ਸਬੰਧ ਵਿੱਚ ਅੱਜ ਸੁਪਰਵਾਇਜਰ ਸ.ਤਜਿੰਦਰ ਸਿੰਘ ਅਤੇ ਸਵੀਪ ਟੀਮ ਮਾਡਲ ਟਾਊਨ ਵਿਖੇ ਬੂਥ ਨੰ: 109, 110, 124, 125 ਪਹੁਚੀ। ਜਿੱਥੇ ਸਵੀਪ ਟੀਮ ਨੇ ਲੋਕਾਂ ਨੂੰ ਵੀ.ਵੀ.ਪੀ.ਏ.ਟੀ ਅਤੇ ਈ.ਵੀ.ਐਮ ਮਸੀਨ ਬਾਰੇ ਦੱਸਿਆ। ਇਸ ਵਾਰ ਲੋਕਾਂ ਨੂੰ ਜਾਗਰੂਕ ਕਰਨ ਲਈ ਚੋਣ ਕਮਿਸ਼ਨ ਕਈ ਉਪਰਾਲੇ ਕਰ ਰਿਹਾ ਹੈ ਜਿਸ ਦੇ ਫਲਸਰੂਪ ਸਵੀਪ ਟੀਮ ਵੱਖ ਵੱਖ ਇਲਾਕਿਆ ਵਿੱਚ ਜਾ ਕੇ ਵੀ.ਵੀ.ਪੀ.ਏ.ਟੀ ਅਤੇ ਈ.ਵੀ.ਐਮ ਮਸੀਨ ਬਾਰੇ ਖਾਸ ਕਰਕੇ ਨੋਜਵਾਨਾਂ ਨੂੰ ਇਸ ਬਾਰੇ ਦੱਸ ਰਹੀ ਹੈ ਤਾ ਕਿ ਉਹ ਇਸ ਵਾਰ ਵੱਧ ਤੋ ਵੱਧ ਜਾਗਕ ਹੋਣ।