ਫ਼ਾਜ਼ਿਲਕਾ 4 ਮਈ 2022
ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦਾ ਪਾਲਣ ਕਰਦਿਆਂ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸਾਗਰ ਸੇਤੀਆ ਦੀ ਸੁਚੱਜੀ ਅਗਵਾਈ ਹੇਠ ਜ਼ਿਲ੍ਹਾ ਫ਼ਾਜ਼ਿਲਕਾ ਦੀ ਸਬ ਤਹਿਸੀਲ ਅਰਨੀਵਾਲਾ ਸ਼ੇਖ ਸੁਭਾਨ ਅਧੀਨ ਪੈਂਦੇ ਪਿੰਡ ਟਾਹਲੀਵਾਲਾ ਜੱਟਾ ਵਿੱਚ 9 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਛੁਡਵਾਇਆ ਗਿਆ ਹੈ। ਇਹ ਜਾਣਕਾਰੀ ਡੀਡੀਪੀਓ ਸ. ਹਰਮੇਲ ਸਿੰਘ ਨੇ ਦਿੱਤੀ ਹੈ।
ਹੋਰ ਪੜ੍ਹੋ :-ਸਰਕਾਰੀ ਹਾਈ ਸਕੁਲ ਝੋਕ ਡਿਪੂ ਲਾਣਾ ਦੇ ਵਿਦਿਆਰਥੀਆਂ ਨੂੰ ਗਿਆਨ ਵਿਚ ਵਾਧਾ ਕਰਨ ਸਬੰਧੀ ਦਿੱਤੀ ਵਢਮੁਲੀ ਜਾਣਕਾਰੀ
ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡੀਡੀਪੀਓ ਸ. ਹਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਜ਼ਿਲ੍ਹੇ ਵਿੱਚ ਇਨ ਬਿਨ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਹੋਈਆਂ ਹਦਾਇਤਾਂ ਮੁਤਾਬਕ ਅੱਜ ਜ਼ਿਲ੍ਹੇ ਦੇ ਵੱਖ ਵੱਖ ਵਿਭਾਗਾਂ ਨਾਲ ਸਬੰਧਤ ਅਫਸਰਾਂ ਦੀ ਹਾਜ਼ਰੀ ਵਿਚ ਟਾਹਲੀਵਾਲਾ ਜੱਟਾ ਪਿੰਡ ਵਿਖੇ 9 ਏਕੜ ਪੰਚਾਇਤੀ ਜ਼ਮੀਨ ਦਾ ਕਬਜ਼ਾ ਸਮੁੱਚੀ ਗ੍ਰਾਮ ਪੰਚਾਇਤ ਦੀ ਹਾਜ਼ਰੀ ਵਿੱਚ ਛੁਡਵਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਫਾਜ਼ਿਲਕਾ ਅਧੀਨ ਪੈਂਦੇ ਸਾਰੇ ਪਿੰਡਾਂ ਵਿਚ ਜੇਕਰ ਕਿਤੇ ਵੀ ਨਾਜਾਇਜ਼ ਪੰਚਾਇਤੀ ਜ਼ਮੀਨਾਂ ਤੇ ਕਬਜ਼ੇ ਹੋਏ ਹਨ ਤਾਂ ਉਹ ਜਲਦੀ ਹੀ ਛੁਡਵਾ ਲਏ ਜਾਣਗੇ।
ਇਸ ਮੌਕੇ ਬੀਡੀਪੀਓ ਮੈਡਮ ਗਗਨਦੀਪ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।