ਯੁਕਰੇਨ ਵਿੱਚ ਫਸੇ ਜਿਲ੍ਹੇ ਨਾਲ ਸਬੰਧਤ ਵਿਅਕਤੀਆਂ ਦੀ ਸੂਚਨਾ ਲਈ 24 ਘੰਟੇ ਕੰਮ ਕਰੇਗਾ ਕੰਟਰੋਲ ਰੂਮ

GURPREET KHAIRA
ਚੋਣ ਡਿਊਟੀ ਦੌਰਾਨ ਵਧੀਆ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
ਜਿਲ੍ਹੇ ਦੇ ਪ੍ਰਬੰਧਕੀ ਕੰਪਲੈਕਸ ਵਿੱਚ ਕੰਟਰੋਲ ਰੂਮ ਸ਼ੁਰੂ

ਅੰਮ੍ਰਿਤਸਰ 26 ਫਰਵਰੀ 2022

ਯੁਕਰੇਨ ਵਿੱਚ ਫੱਸੇ ਜਿਲ੍ਹੇ ਨਾਲ ਸਬੰਧਤ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਜਾਣਕਾਰੀ ਇਕੱਠੀ ਕਰਨ ਲਈ ਜਿਲ੍ਹਾ ਪ੍ਰਸ਼ਾਸਨ ਵਲੋਂ ਰੈਡ ਕਰਾਸ ਵਿਖੇ ਸ਼ੁਰੂ ਕੀਤੀ ਗਈ ਹੈਲਪਲਾਈਨ ਨੂੰ ਡਿਪਟੀ ਕਮਿਸ਼ਨਰ ਸ ਗੁਰਪ੍ਰੀਤ ਸਿੰਘ ਖਹਿਰਾ ਨੇ ਜਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਤਬਦੀਲ ਕਰਕੇ ਇਸਨੂੰ 24 ਘੰਟੇ ਕੰਮ ਕਰਨ ਵਾਲੇ ਕੰਟਰੋਲ ਰੂਮ ਵਿੱਚ ਤਬਦੀਲ ਕਰ ਦਿੱਤਾ ਹੈ।

ਹੋਰ ਪੜ੍ਹੋ :-ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕੋਵਿਡ ਪਾਬੰਦੀਆਂ ’ਚ 25 ਮਾਰਚ ਤੱਕ ਵਾਧਾ

ਡਿਪਟੀ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਖਹਿਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਜਿਲ੍ਹੇ ਨਾਲ ਸਬੰਧਤ ਯੁਕਰੇਨ ਵਿੱਚ ਫੱਸੇ ਹੋਏ ਵਿਅਕਤੀਆਂ ਦੀ ਸੂਚਨਾ ਇਸ ਲਈ ਇਕੱਤਰ ਕੀਤੀ ਜਾ ਰਹੀ ਹੈ ਤਾਂ ਜੋ ਰਾਜ ਸਰਕਾਰ ਰਾਹੀਂ ਵਿਦੇਸ਼ ਮੰਤਰਾਲੇ ਨੂੰ ਭੇਜ ਕੇ ਉਨ੍ਹਾਂ ਦੀ ਵਾਪਸੀ ਦੇ ਪ੍ਬੰਧ ਕੀਤੇ ਜਾ ਸਕਣ।

ਉਨ੍ਹਾਂ ਕਿਹਾ ਕਿ ਇਸ ਸਬੰਧੀ ਸੂਚਨਾ ਫੋਨ ਨੰਬਰ

0183-2560398, 0183-2560498 ਅਤੇ

Email id: [email protected] ਉਤੇ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਜਾਣਕਾਰੀ ਵਿੱਚ ਯੁਕਰੇਨ ਗਏ ਵਿਅਕਤੀ ਦਾ ਨਾਮਪਿਤਾ ਦਾ ਨਾਮਪਾਸਪੋਰਟ ਨੰਬਰਯੂਨੀਵਰਸਿਟੀ/ਕਾਲਜ ਦਾ ਨਾਮਯੁਕਰੇਨ ਵਿੱਚ ਉਨਾਂ ਦੇ ਰਿਹਾਇਸ਼ ਦਾ ਪਤਾ ਆਦਿ ਸਮੇਤ ਵੱਧ ਤੋਂ ਵੱਧ ਜਾਣਕਾਰੀ ਸਾਂਝੀ ਕੀਤੀ ਜਾਵੇ।
Spread the love