ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ-ਸ੍ਰੀਮਤੀ ਰਮੇਸ਼ ਕੁਮਾਰੀ, ਮਾਣਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ, ਗੁਰਦਾਸਪੁਰ

RAMESH KUMARI
ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ-ਸ੍ਰੀਮਤੀ ਰਮੇਸ਼ ਕੁਮਾਰੀ, ਮਾਣਯੋਗ ਜ਼ਿਲ੍ਹਾ ਅਤੇ ਸ਼ੈਸਨ ਜੱਜ, ਗੁਰਦਾਸਪੁਰ
ਗੁਰਦਾਸਪੁਰ ਅਤੇ ਬਟਾਲਾ ਵਿਖੇ 12 ਮਾਰਚ ਨੂੰ ਕੌਮੀ ਲੋਕ ਅਦਾਲਤ ਲੱਗੇਗੀ

ਗੁਰਦਾਸਪੁਰ, 23 ਫਰਵਰੀ 2022

ਸ੍ਰੀਮਤੀ ਰਮੇਸ਼ ਕੁਮਾਰੀ, ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਵਲੋਂ ਜਾਣਕਾਰੀ ਦਿੱਤੀ ਗਈ ਕਿ ਸਨਿਚਰਵਾਰ 12 ਮਾਰਚ 2022 ਨੂੰ ਸਥਾਨਕ ਕਚਹਿਰੀ ਗੁਰਦਾਸਪੁਰ ਤੇ ਬਟਾਲਾ ਵਿਖੇ ਸਵੇਰੇ 10 ਵਜੇ ਸ਼ੈਸਨਜ਼ ਡਵੀਜ਼ਨ ਗੁਰਦਾਸਪੁਰ ਅਧੀਨ ਸਮੂਹ ਨਿਆਂਇਕ ਅਦਾਲਤਾਂ ਵਿਚ ਕੇਸਾਂ ਦੇ ਨਿਪਟਾਰੇ ਲਈ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਮੌਕੇ ਮੈਡਮ ਨਵਦੀਪ ਕੋਰ ਗਿੱਲ ਸਿਵਿਲ ਜੱਜ (ਸੀਨੀਅਰ ਡਵੀਜ਼ਨ/ ਸੀ.ਜੀ.ਐਮ) –ਕਮ- ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਮੋਜੂਦ ਸਨ।

ਹੋਰ ਪੜ੍ਹੋ :-ਜ਼ਿਲ੍ਹਾ ਬਰਨਾਲਾ ’ਚ ਅਮਨ-ਅਮਾਨ ਨਾਲ ਪਈਆਂ ਵੋਟਾਂ

ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਇਸ ਲੋਕ ਅਦਾਲਤ ਵੱਖ-ਵੱਖ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ।  ਜਿਵੇਂ ਕਿ ਕਰੀਮੀਨਲ ਕੰਪਾਊਂਡਬਲ ਕੇਸ, ਬੈਂਕ ਰਿਕਰਵਰੀ ਕੇਸ, ਐਮਏਸੀਟੀ ਕੇਸ, ਮੈਟਰੀਮੋਨੀਅਲ, ਲੈਬਰ ਦੇ ਝਗੜੇ, ਲੈਂਡ, ਬਿਜਲੀ ਅਤੇ ਪਾਣੀ ਦੇ ਬਿੱਲਾਂ, ਪੇਅ ਅਲਾਊਂਸ, ਰੈਵਨਿਊ ਕੇਸ ( ਜ਼ਿਲਾ ਅਤੇ ਹਾਈਕੋਰਟ ਕਚਹਿਰੀਆਂ ਵਿਚ ਪੈਡਿੰਗ) ਆਦਿ ਕੇਸ ਲਗਾਏ ਗਏ। ਇਸ ਤੋਂ ਇਲਾਵਾ ਪ੍ਰੀ ਲਿਟੀਗੇਸ਼ਨ ਕੇਸਜ਼ ਜਿਵੇਂ ਬੈਂਕ ਰਿਕਵਰੀ ਕੇਸ, ਲੈਬਰ ਝਗੜੇ, ਬਿਜਲੀ ਅਤੇ ਪਾਣੀ ਦੇ ਬਿੱਲ ਅਤੇ ਹੋਰ ਆਦਿ ਕੇਸ ਲਗਾਏ ਜਾ ਰਹੇ ਹਨ।

ਮਾਣਯੋਗ ਜ਼ਿਲਾ ਅਤੇ ਸੈਸਨ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਸ੍ਰੀਮਤੀ ਰਮੇਸ਼ ਕੁਮਾਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੱਧ ਤੋ ਵੱਧ ਇਨਾਂ ਅਦਾਲਤਾਂ ਵਿੱਚ ਕੇਸ ਲਗਾਉਣ।  ਲੋਕ ਅਦਾਲਤ ਦਾ ਫੈਸਲਾ ਅੰਤਿਮ ਫੈਸਲਾ ਹੁੰਦਾ ਹੈ ਅਤੇ ਅਦਾਲਤ ਦੀ ਫੀਸ ਵੀ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਨਾਲ ਲੋਕਾਂ ਨੂੰ ਆਸਾਨੀ ਨਾਲ ਸਸਤਾ ਨਿਆਂ ਮਿਲਦਾ ਹੈ। ਲੋਕ ਅਦਾਲਤ ਵਿੱਚ ਸਮੇਂ ਅਤੇ ਧਨ ਦੀ ਬੱਚਤ ਹੁੰਦੀ ਹੈ। ਇਨ੍ਹਾਂ ਲੋਕ ਅਦਾਲਤਾਂ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ ਅਤੇ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

Spread the love