ਅੱਗ ਲਗਾਉਣ ਨਾਲ ਮਨੁੱਖੀ ਸਿਹਤ ‘ਤੇ ਪੈਂਦੇ ਮਾੜੇ ਪ੍ਰਭਾਵਾਂ ਬਾਰੇ ਦਿੱਤੀ ਜਾਣਕਾਰੀ
ਪਟਿਆਲਾ, 18 ਅਕਤੂਬਰ 2021
ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਤੇ ਸਹਿਕਾਰੀ ਸਭਾਵਾਂ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਵਾਸਤੇ ਪਟਿਆਲਾ ਜ਼ਿਲ੍ਹੇ ਦੇ ਸਾਰੇ ਬਲਾਕ ‘ਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਵਿਭਾਗ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਵੱਧ ਰਹੇ ਵਾਤਾਵਰਣ ਪ੍ਰਦੂਸ਼ਣ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਹੋਰ ਪੜ੍ਹੋ :-ਸਮੇਂ-ਸਿਰ ਪੁਲਿਸ ਐਕਸ਼ਨ, ਨਸ਼ਿਆਂ ਖਿਲਾਫ਼ ਜੰਗ, ਟ੍ਰੈਫ਼ਿਕ ਸਮੱਸਿਆ ਦਾ ਹੱਲ ਪਹਿਲ ਦੇ ਤੌਰ ਤੇ ਕੀਤਾ ਜਾਵੇਗਾ : ਐਸ.ਐਸ.ਪੀ
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਜਸਵਿੰਦਰਪਾਲ ਸਿੰਘ ਗਰੇਵਾਲ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਰਾਹੀਂ ਕਿਸਾਨਾਂ ਨੂੰ ਪਰਾਲੀ ਖੇਤ ਵਿੱਚ ਹੀ ਵਾਹੁਣ ਨਾਲ ਜ਼ਮੀਨ ਦੀ ਉਪਜਾਊ ਸ਼ਕਤੀ ਵਿੱਚ ਵਾਧਾ ਹੋਣ, ਧਰਤੀ ਵਿਚਲੇ ਕਿਸਾਨ ਦੇ ਮਿੱਤਰ ਕੀੜਿਆਂ ਦੇ ਜਿਊਂਦੇ ਰਹਿਣ ਅਤੇ ਅੱਗ ਲਗਾਉਣ ਨਾਲ ਪੈਦਾ ਹੁੰਦੇ ਧੂੰਏ ਕਾਰਨ ਹੁੰਦੇ ਸੜਕੀ ਹਾਦਸਿਆਂ ਅਤੇ ਮਨੁੱਖੀ ਸਿਹਤ ‘ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ ਹੈ।
ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਦੇ ਸਹਿਯੋਗ ਨਾਲ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ‘ਚ ਕਿਸਾਨਾਂ ਨੂੰ ਪਰਾਲੀ ਦੇ ਨਿਪਟਾਰੇ ਲਈ ਆਧੁਨਿਕ ਤਕਨੀਕਾਂ ਦੀ ਵਰਤੋਂ ਨਾਲ ਪਰਾਲੀ ਨੂੰ ਖੇਤਾਂ ‘ਚ ਹੀ ਵਾਹ ਕੇ ਜਮੀਨ ਦੀ ਉਪਜਾਊ ਸ਼ਕਤੀ ਅਤੇ ਹੋਰ ਲਾਭਾਂ ਬਾਰੇ ਜਾਣਕਾਰੀ ਦੇਣ ਸਮੇਤ ਮਾਹਰਾਂ ਵੱਲੋਂ ਦੱਸਿਆ ਗਿਆ ਹੈ ਕਿ ਪਰਾਲੀ ਦਾ ਨਿਪਟਾਰਾਂ ਖੇਤ ‘ਚ ਹੀ ਕਰਨ ਨਾਲ ਜਮੀਨ ਦੀ ਪਾਣੀ ਜਜ਼ਬ ਕਰਨ ਦੀ ਸਮਰੱਥਾ ਵਿੱਚ ਵਾਧਾ ਹੁੰਦਾ ਹੈ ਅਤੇ ਵਾਤਾਵਰਣ ਦੀ ਸ਼ੁੱਧਤਾ ਵੀ ਬਰਕਰਾਰ ਰਹਿੰਦੀ ਹੈ।
ਕੈਪਸ਼ਨ: ਪਿੰਡ ਰੁੜਕੀ ਵਿੱਚ ਲਗਾਏ ਜਾਗਰੂਕਤਾ ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕ ਕਰਦੇ ਹੋਏ ਮਾਹਰ।