ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਅਹਿਮ ਮੀਟਿੰਗ

ਅਜ਼ਾਦੀ ਦਾ ਅੰਮ੍ਰਿਤ
ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਅਹਿਮ ਮੀਟਿੰਗ
ਨਵੰਬਰ ਮਹੀਨੇ ਦੇ ਦੂਜੇ ਮੰਗਲਵਾਰ ਹੋਵੇਗੀ ਸਾਈਕਲ ਰੈਲੀ
ਸਬੰਧਤ ਵਿਭਾਗਾਂ ਨੂੰ ਦਿੱਤੇ ਲੋੜੀਂਦੇ ਨਿਰਦੇਸ਼

ਫਾਜ਼ਿਲਕਾ, 22 ਅਕਤੂਬਰ 2021

ਡਿਪਟੀ ਕਮਿਸ਼ਨਰ ਫਾਜ਼ਿਲਕਾ ਸ੍ਰੀਮਤੀ ਬਬੀਤਾ ਕਲੇਰ ਆਈ.ਏ.ਐਸ. ਨੇ ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਤਹਿਤ ਜ਼ਿਲ੍ਹੇ ਵਿੱਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਨਵੰਬਰ ਮਹੀਨੇ ਦੇ ਦੂਜੇ ਮੰਗਲਵਾਰ ਨੂੰ ਫਾਜ਼ਿਲਕਾ ਵਿੱਚ ਸਾਈਕਲ ਰੈਲੀ ਦਾ ਆਯੋਜਨ ਕੀਤਾ ਜਾਵੇਗਾ।

ਹੋਰ ਪੜ੍ਹੋ :-‘ਕੋਰੋਨਾ ਕਾਲ’ ‘ਚ ਕਿਸਾਨਾਂ ਦਾ ਆਰਥਿਕਤਾ ਲਈ ਵੱਡਾ ਯੋਗਦਾਨ – PM ਮੋਦੀ

ਡਿਪਟੀ ਕਮਿਸ਼ਨਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪੋ-ਆਪਣੇ ਵਿਭਾਗ ਨਾਲ ਸਬੰਧਤ ਗਤੀਵਿਧੀਆਂ ਨੂੰ  ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਤਹਿਤ ਸਫਲਤਾਵੂਰਪਕ ਨੇਪਰੇ ਚਾੜਨ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਦੇ ਸਹਿਯੋਗ ਨਾਲ ਨਵੰਬਰ ਮਹੀਨੇ ਦੇ ਦੂਜੇ ਮੰਗਲਵਾਰ ਨੂੰ ਫਾਜ਼ਿਲਕਾ ਵਿੱਚ ਸਾਈਕਲ ਰੈਲੀ ਕੱਢੀ ਜਾਵੇਗੀ ਜਿਸ ਵਿੱਚ ਪੁਲਿਸ ਦੇ ਜਵਾਨ, ਫੌਜ ਦੇ ਜਵਾਨ, ਬੀ.ਐਸ.ਐਫ. ਦੇ ਜਵਾਨ ਅਤੇ ਆਮ ਲੋਕ ਵੀ ਹਿੱਸਾ ਲੈਣਗੇ।ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਇਸ ਸਾਈਕਲ ਰੈਲੀ ਵਿੱਚ ਸਾਰੇ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਭਾਗ ਲੈਣਗੇ। ਉਨ੍ਹਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਅਜ਼ਾਦੀ ਦਾ ਅੰਮ੍ਰਿਤ ਮਹਾਉਤਸਵ ਤਹਿਤ ਆਪੋ ਆਪਣੇ ਵਿਭਾਗ ਵਲੋਂ ਕੀਤੇ ਜਾਣ ਵਾਲੇ ਕੰਮਾਂ ਸਬੰਧੀ ਕਲੰਡਰ ਬਣਾ ਲਿਆ ਜਾਵੇ ਅਤੇ ਉਸ ਬਣਾਏ ਗਏ ਕਲੰਡਰ ਮੁਤਾਬਕ ਗਤੀਵਿਧੀਆਂ ਕਰਨ।

ਇਸ ਮੌਕੇ ਕਮਾਂਡਰ ਐਸ.ਐਸ. ਸਿਆਗ,ਬੀ.ਐਸ.ਐਫ. ਤੋਂ ਸੈਣੀ ਤਾਇਗਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਗਗਨਦੀਪ ਸਿੰਘ ਵਿਰਕ, ਜ਼ਿਲ੍ਹਾ ਸੈਨਿਕ ਭਲਾਈ ਅਫਸਰ ਸ. ਗੁਰਬਚਨ ਸਿੰਘ,  ਪੁਲਿਸ ਵਿਭਾਗ ਤੋਂ ਡੀ.ਐਸ.ਡੀ. ਗੁਰਮੀਤ ਸਿੰਘ, ਮਨੀਸ਼ ਠਕਰਾਲ, ਅਮਰਜੀਤ ਸਿੰਘ, ਗੁਰਛਿੰਦਰ ਪਾਲ ਸਿੰਘ, ਸੁਪਰਡੈਂਟ ਰਾਮ ਰਤਨ ਆਦਿ ਹਾਜ਼ਰ ਸਨ।

Spread the love