ਜ਼ਿਲ੍ਹਾ ਮੈਜਿਸਟ੍ਰੇਟ ਨੇ ਤਿਉਹਾਰਾਂ ਵਾਲੇ ਦਿਨ ਪਟਾਕੇ/ਆਤਿਸ਼ਬਾਜੀ ਚਲਾਉਣ ਦਾ ਸਮਾਂ ਨਿਰਧਾਰਿਤ 

ਛੋਟੇ ਪਟਾਖ਼ੇ ਵੇਚਣ ਲਈ ਜ਼ਿਲ੍ਹੇ ਅੰਦਰ ਥਾਵਾਂ ਕੀਤੀਆਂ ਨਿਰਧਾਰਿਤ
05 ਦਸੰਬਰ 2022 ਤੱਕ ਲਾਗੂ ਰਹੇਗਾ ਹੁਕਮ 
ਰੂਪਨਗਰ, 07 ਅਕਤੂਬਰ :
ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟ੍ਰੇਟ ਡਾ. ਪ੍ਰੀਤੀ ਯਾਦਵ ਨੇ ਫੌਜ਼ਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਰੂਪਨਗਰ ਦੇ ਆਮ ਬਜ਼ਾਰਾਂ ਵਿੱਚ ਕਿਸੇ ਕਿਸਮ ਦੇ ਉੱਚੀ ਆਵਾਜ਼ ਵਾਲੇ ਪਟਾਖੇ, ਆਤਿਸ਼ਬਾਜੀ, ਬੰਬ ਆਦਿ ਨੂੰ (ਅਣ-ਅਧਿਕਾਰਤ ਤੌਰ ’ਤੇ) ਬਣਾਉਣ, ਸਟੋਰ ਕਰਨ, ਖਰੀਦਣ ਅਤੇ ਵੇਚਣ ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਨਜ਼ਦੀਕ ਆ ਰਿਹਾ ਹੈ ਅਤੇ ਇਸ ਤਿਉਹਾਰ ਨੂੰ ਮਨਾਉਣ ਲਈ ਆਮ ਤੌਰ ’ਤੇ ਲੋਕਾਂ ਵੱਲੋਂ ਪਟਾਖੇ, ਆਤਿਸ਼ਬਾਜ਼ੀ ਅਤੇ ਅਜਿਹੀ ਹੋਰ ਕਈ ਤਰਾਂ ਦੀ ਸਮੱਗਰੀ ਦਾ ਇਸਤੇਮਾਲ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਅਜਿਹੇ ਪਟਾਖ਼ਿਆਂ ਨਾਲ ਜਿੱਥੇ ਸ਼ੋਰ-ਸ਼ਰਾਬਾ ਹੁੰਦਾ ਹੈ, ਉਥੇ ਹੀ ਪ੍ਰਦੂਸ਼ਣ ਵੀ ਫੈਲਦਾ ਹੈ। ਉਨਾਂ ਕਿਹਾ ਕਿ ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਇਸ ਤਿਉਹਾਰ ’ਤੇ ਪਟਾਖ਼ੇ ਆਦਿ ਚਲਾਉਣ ਸਮੇਂ ਅੱਗ ਲੱਗਣ ਦੀਆਂ ਘਟਨਾਵਾਂ ਵੀ ਵਾਪਰੀਆਂ ਸਨ।
 ਹੁਕਮ ਦੁਆਰਾ ਜ਼ਿਲ੍ਹਾ ਰੂਪਨਗਰ ਦੀ ਹਦੂਦ ਅੰਦਰ ਮਿਤੀ 24 ਅਕਤੂਬਰ ਨੂੰ ਦੀਵਾਲੀ ਵਾਲੇ ਦਿਨ ਪਟਾਖੇ ਚਲਾਉਣ ਦਾ ਸਮਾਂ ਰਾਤ 08:00 ਵਜੇ ਤੋਂ ਰਾਤ 10:00 ਵਜੇ ਤੱਕ, ਗੁਰਪੁਰਬ ਦੇ ਮੌਕੇ ਤੇ ਸਵੇਰੇ 04:00 ਵਜੇ ਤੋਂ ਸਵੇਰੇ 05:00 ਵਜੇ (ਇਕ ਘੰਟਾ) ਰਾਤ 09:11 ਵਜੇ ਤੋਂ ਰਾਤ 10:00 ਵਜੇ ਤੱਕ (ਇੱਕ ਘੰਟਾ) ਅਤੇ ਕ੍ਰਿਸਮਿਸ ਨਵਾਂ ਸਾਲ ਮੌਕੇ ਰਾਜ (ਅੱਧੀ ਰਾਤ) 11:55 ਤੋਂ 12:30 ਵਜੇ ਤੱਕ ਦਾ ਨਿਰਧਾਰਤ ਕੀਤਾ ਗਿਆ ਹੈ।
ਹੁਕਮ ਵਿੱਚ ਕਿਹਾ ਕਿ ਜ਼ਿਲ੍ਹਾ ਰੂਪਨਗਰ ਅੰਦਰ ਛੋਟੇ ਪਟਾਖ਼ਿਆਂ ਨੂੰ ਵੇਚਣ ਲਈ ਕੁਝ ਥਾਵਾਂ ਨਿਰਧਾਰਿਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਬ-ਡਵੀਜ਼ਨ ਰੂਪਨਗਰ ਵਿਖੇ ਰਾਮ ਲੀਲਾ ਗਰਾਊਂਡ ਨੇੜੇ ਲਹਿਰੀ ਸ਼ਾਹ ਮੰਦਰ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ। ਇਸੇ ਤਰ੍ਹਾਂ ਸ਼੍ਰੀ ਚਮਕੌਰ ਸਾਹਿਬ ਵਿਖੇ ਮੋਰਿੰਡਾ-ਬੇਲਾ ਰੋਡ ਤੇ ਬਾਬਾ ਅਜੀਤ ਸਿੰਘ, ਜੁਝਾਰ ਸਿੰਘ ਖੇਡ ਸਟੇਡੀਅਮ ਸ਼੍ਰੀ ਚਮਕੌਰ ਸਾਹਿਬ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ। ਮੋਰਿੰਡਾ ਸਬ-ਡਵੀਜ਼ਨ ਵਿਖੇ ਰਾਮਲੀਲਾ ਗਰਾਊਂਡ ਨੇੜੇ ਬੱਸ ਸਟੈਂਡ ਮੋਰਿੰਡਾ ਵਿਖੇ ਇਹ ਪਟਾਕੇ ਵੇਚੇ ਜਾ ਸਕਦੇ ਹਨ। ਸ਼੍ਰੀ ਅਨੰਦਪੁਰ ਸਾਹਿਬ ਵਿਖੇ ਬੱਸ ਸਟੈਂਡ ਨੂਰਪੁਰ ਬੇਦੀ ਸਾਹਮਣੇ ਹਨੂੰਮਾਨ ਮੰਦਰ, ਪਾਰਕਿੰਗ ਪਲੇਸ ਨੇੜੇ ਚਰਨ ਗੰਗਾ ਸਟੇਡੀਅਮ ਸ਼੍ਰੀ ਅਨੰਦਪੁਰ ਸਾਹਿਬ, ਕੀਰਤਪੁਰ ਸਾਹਿਬ ਦੇ ਬਾਹਰਲੇ ਪਾਸੇ ਨੇੜੇ ਸ਼ੀਤਲਾ ਮਾਤਾ ਮੰਦਰ ਕੀਰਤਪੁਰ ਸਾਹਿਬ ਵਿਖੇ ਇਹ ਪਟਾਕੇ ਖ਼ਰੀਦੇ ਜਾ ਸਕਦੇ ਹਨ। ਸਬ ਡਵੀਜ਼ਨ ਨੰਗਲ ਵਿਖੇ ਮਾਰਕੀਟ ਸੈਕਟਰ-2 ਨਿਆ ਨੰਗਲ, ਨੇੜੇ ਬੀ.ਐਸ.ਐਨ.ਐਲ ਐਕਸਚੇਂਜ ਨੰਗਲ, ਨੇੜੇ ਮਾਰਕੀਟ ਸਾਹਮਣੇ ਗੁਰਦੁਆਰਾ ਸਿੰਘ ਸਭਾ ਨੰਗਲ ਅਤੇ ਨੇੜੇ ਪਾਣੀ ਵਾਲੀ ਟੈਂਕੀ ਡੀ. ਐਸ. ਬਲਾਕ ਨੰਗਲ ਵਿਖੇ ਛੋਟੇ ਪਟਾਖ਼ੇ ਵੇਚੇ ਜਾ ਸਕਣਗੇ।
ਜ਼ਿਲਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ਼ ਇੰਡੀਆ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ’ਤੇ ਜਾਰੀ ਕੀਤੀਆਂ ਹਦਾਇਤਾਂ ਦੀ ਪਾਲਣਾ ਵਿੱਚ ਉਪਰੋਕਤ ਦਰਜ ਨਿਰਧਾਰਿਤ ਕੀਤੀਆਂ ਗਈਆਂ ਥਾਵਾਂ ਤੋਂ ਇਲਾਵਾ ਹੋਰ ਕਿਸੇ ਥਾਂ ਦੀ ਵਰਤੋਂ ਨਹੀਂ ਕੀਤੀ ਜਾ ਸਕੇਗੀ। ਵਿੱਦਿਅਕ ਸੰਸਥਾਵਾਂ ਅਤੇ ਹਸਪਤਾਲਾਂ ਦੇ ਨਜ਼ਦੀਕ ਪਟਾਖ਼ੇ ਚਲਾਉਣ ’ਤੇ ਪੂਰਨ ਪਾਬੰਦੀ ਹੋਵੇਗੀ।
ਇਹ ਹੁਕਮ 05 ਦਸੰਬਰ 2022 ਤੱਕ ਲਾਗੂ ਰਹੇਗਾ।
Spread the love