ਫਿਰੋਜ਼ਪੁਰ, ਖ਼ਬਰਾਂ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਾਜ਼ਿਲਕਾ, 4 ਫਰਵਰੀ

ਜ਼ਿਲਾ ਮੈਜਿਸਟ੍ਰੇਟ  ਡਾ. ਸੇਨੂੰ ਦੁੱਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋ ਕਰਦਿਆਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ।

ਜ਼ਿਲਾ ਮੈਜਿਸਟ੍ਰੇਟ  ਵੱਲੋਂ ਜਨਹਿੱਤ ਨੂੰ ਮੁੱਖ ਰਖਦਿਆਂ ਜ਼ਿਲੇ ਵਿਚ ਹੁੱਕਾ ਬਾਰ ਚਲਾਉਣ ’ਤੇ ਮੁਕੰਮਲ ਪਾਬੰਦੀ ਲਗਾਈ ਹੈ। ਜ਼ਿਲਾ ਮੈਜਿਸਟ੍ਰੇਟ ਦੇ ਜਾਰੀ ਹੁਕਮਾਂ ਅਨੁਸਾਰ ਕਿਸੇ ਵੀ ਰੈਸਟੋਰੈਂਟ ਜਾਂ ਹੁੱਕਾ ਬਾਰ ਵਿਖੇ ਗ੍ਰਾਹਕਾਂ ਨੂੰ ਹੁੱਕਾ ਨਹੀਂ ਪਰੋਸਿਆ ਜਾ ਸਕੇਗਾ। ਜ਼ਿਲੇ ਦੇ ਸਮੂਹ ਪਿੰਡਾਂ ਅਤੇ ਨਗਰ ਕੌਂਸਲਾਂ ਦੀ ਹੱਦ ਵਿਚ ਇਹ ਹੁਕਮ ਲਾਗੂ ਰਹਿਣਗੇ। ਉਨਾਂ ਕਿਹਾ ਕਿ ਉਲੰਘਣਾ ਕਰਨ ਵਾਲੇ ਵਿਅਕਤੀ ਵਿਰੁੱਧ ਭਾਰਤੀ ਢੰਡ ਵਿਧਾਨ ਦੀ ਧਾਰਾ 188 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

 ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਫਾਜ਼ਿਲਕਾ ਜ਼ਿਲ੍ਹੇ ਦੀ ਹਦੂਦ ਅੰਰਦ ਕੋਬਰਾ/ਕੰਡਿਆਲੀ ਤਾਰ ਅਤੇ ਸੈਂਚਰੀ ਏਰੀਏ ਅਬੋਹਰ ਵਿਖੇ ਕੋਬਰਾ ਕੰਡਿਆਲੀ ਤਾਰ ਨੂੰ ਵੇਚਣ, ਖਰੀਦਣ ਅਤੇ ਵਰਤੋਂ ਕਰਨ ਤੇ ਪਾਬੰਦੀ ਲਗਾਈ ਹੈ।

ਇਕ ਹੋਰ ਹੁਕਮ ਰਾਹੀਂ ਉਨ੍ਹਾਂ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਦਰਮਿਆਨ ਅਤੇ ਤਾਰ ਤੋਂ ਭਾਰਤ ਵਾਲੇ ਪਾਸੇ 70 ਤੋਂ 100 ਮੀਟਰ ਥਾਂ ‘ਤੇ ਉੱਚੀਆਂ ਫ਼ਸਲਾਂ ਜਿਵੇਂ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ ਅਜਿਹੀਆਂ ਹੋਰ ਉੱਚੀਆਂ ਵਧਣ ਵਾਲੀਆਂ ਫ਼ਸਲਾਂ ਬੀਜਣ ਦੀ ਮਨਾਹੀ ਦੇ ਹੁਕਮ ਜਾਰੀ ਕੀਤੇ ਹਨ। ਬੀ.ਐਸ.ਐਫ. ਦੇ ਅਧਿਕਾਰੀਆਂ ਵੱਲੋਂ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਕੌਮਾਂਤਰੀ ਸਰਹੱਦ ਅਤੇ ਸਰਹੱਦੀ ਸੁਰੱਖਿਆ ਤਾਰ ਵਿਚਕਾਰ ਕੁਝ ਕਿਸਾਨ ਬੀ.ਟੀ. ਨਰਮਾ, ਮੱਕੀ, ਗਵਾਰਾ, ਜਵਾਰ, ਗੰਨਾ, ਸਰੋਂ, ਤੋਰੀਆ, ਸੂਰਜਮੁਖੀ ਅਤੇ 3 ਤੋਂ 4 ਫ਼ੁਟ ਤੱਕ ਉੱਚੀਆਂ ਹੋਣ ਵਾਲੀਆਂ ਅਜਿਹੀਆਂ ਹੋਰ ਫ਼ਸਲਾਂ ਬੀਜ ਰਹੇ ਹਨ ਜਿਸ ਕਰਕੇ ਇਹ ਪਾਬੰਦੀ ਲਗਾਈ ਗਈ ਹੈ।

ਇਕ ਹੋਰ ਹੁਕਮ ਰਾਹੀਂ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਫਾਜ਼ਿਲਕਾ ਵਿੱਚ ਪੈਂਦੇ ਅੰਤਰਰਾਸ਼ਟਰੀ ਬਾਰਡਰ ਏਰੀਆ ਦੇ ਨਾਲ ਲੱਗਦੇ 4 ਕਿਲੋਮੀਟਰ ਦੇ ਏਰੀਏ ਵਿਚ ਪਾਕਿਸਤਾਨੀ ਸਿਮ ਰੱਖਣ ਅਤੇ ਵਰਤੋਂ ਕਰਨ ਤੇ ਪੂਰਨ ਪਾਬੰਦੀ ਲਗਾਈ ਹੈ। ਉਕਤ ਪਾਬੰਦੀਆਂ 31 ਮਾਰਚ 2023 ਤੱਕ ਲਾਗੂ ਰਹਿਣਗੀਆਂ ਅਤੇ ਉਲੰਘਣਾ ਕਰਨ ਵਾਲਿਆਂ ਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 ਇਕ ਹੋਰ ਹੁਕਮ ਰਾਹੀਂ ਉਨ੍ਹਾਂ ਕਿਹਾ ਕਿ ਕੋਈ ਵੀ ਅਣਅਧਿਕਾਰਤ ਵਿਅਕਤੀ ਜਾਂ ਸਮਾਨ ਜ਼ੇਲ੍ਹ ਦੇ ਅੰਦਰ ਲਿਜਾਣ ਤੇ ਪਾਬੰਦੀ ਹੋਵੇਗੀ ਜ਼ੋ ਕਿ ਪੰਜਾਬ ਜ਼ੇਲ੍ਹ ਰੂਲ 2022 ਅਨੁਸਾਰ ਵਰਜਿਤ ਹੈ ਅਤੇ ਨਾ ਹੀ ਜੇਲ੍ਹ ਅੰਦਰ ਉਕਤ ਨਿਯਮ ਅਧੀਨ ਵਰਜਿਤ ਕੋਈ ਵਸਤੂ ਕਿਸੇ ਵੀ ਹਵਾਲਾਤੀ ਦੁਆਰਾ ਰੱਖੀ ਜਾ ਸਕਦੀ ਹੈ। ਹੁਕਮਾਂ ਦੀ ਉਲੰਘਣਾ ਕਰਨ ਤੇ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ਅਤੇ ਹੁਕਮ ਜਾਰੀ ਕਰਨ ਦੀ ਮਿਤੀ ਤੋਂ 2 ਮਹੀਨੇ ਲਈ ਲਾਗੂ ਰਹਿਣਗੇ।

ਹੋਰ ਪੜ੍ਹੋ :- ਜਲਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਪਹਿਲਾ ਰਾਜ ਪੱਧਰੀ ਜਨਤਾ ਦਰਬਾਰ 6 ਫਰਵਰੀ ਨੂੰ – ਭੁੱਲਰ,ਦਹੀਆ

Spread the love

Leave a Comment

Your email address will not be published. Required fields are marked *

*

Instagram Feed

Facebook Feed

Facebook Pagelike Widget

Currency Converter