ਜਿਲ੍ਹਾ ਰੂਪਨਗਰ ਵਿੱਚ ਪਹਿਲਾ ਬਲਾਕ ਪੱਧਰੀ ਸਿਹਤ ਮੇਲਾ ਸੀ.ਐਚ.ਸੀ. ਭਰਤਗੜ੍ਹ ਵਿਖੇ ਲਗਾਇਆ ਗਿਆ: ਡਾਕਟਰ ਪ੍ਰੀਤੀ ਯਾਦਵ

ਮੇਲੇ ਦੋਰਾਨ 300 ਦੇ ਕਰੀਬ ਲੋਕਾਂ ਨੇ ਲਿਆ ਵੱਖ-ਵੱਖ ਮੁਫਤ ਸਹੂਲਤਾਂ ਦਾ ਲਾਭ
ਰੂਪਨਗਰ, 18 ਅਪ੍ਰੈਲ : ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਹਿੱਤ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਅਜਾਦੀ ਦਾ ਅਮ੍ਰਿੰਤ ਮਹਾਂਉਤਸਵ ਮਨਾਂਉਦੇ ਹੋਏ ਅੱਜ ਪਹਿਲਾ ਬਲਾਕ ਪੱਧਰੀ ਸਿਹਤ ਮੇਲਾ ਕਮਿਊਨਿਟੀ ਹੈਲਥ ਸੈਂਟਰ ਭਰਤਗੜ੍ਹ ਵਿਖੇ ਲਗਾਇਆ ਗਿਆ।
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾਕਟਰ ਪ੍ਰੀਤੀ ਯਾਦਵ ਨੇ ਦੱਸਿਆ ਕਿ ਚਾਰ ਬਲਾਕ ਪੱਧਰੀ ਸਿਹਤ ਮੇਲਿਆਂ ਦੀ ਲੜੀ ਅਧੀਨ ਅੱਜ ਪਹਿਲਾ ਬਲਾਕ ਪੱਧਰੀ ਸਿਹਤ ਮੇਲਾ ਲਗਾਇਆ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਪਹੁੰਚ ਕੇ ਸਿਹਤ ਸੇਵਾਵਾਂ ਅਤੇ ਹੋਰ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਲਾਭ ਲਿਆ।
ਉਨ੍ਹਾਂ ਦੱਸਿਆ ਕਿ ਇਹਨਾਂ ਮੇਲਿਆਂ ਵਿੱਚ ਲਗਭਗ 300 ਦੇ ਕਰੀਬ ਲੋਕਾਂ ਨੂੰ ਵੱਖ-ਵੱਖ ਤਰ੍ਹਾਂ ਦੀਆਂ ਮੁਫਤ ਡਾਕਟਰੀ ਸੇਵਾਵਾਂ ਜਿਵੇਂ ਕਿ ਅੱਖਾਂ ਦੇ ਚੈਕਅੱਪ, ਦੰਦਾਂ ਦੇ ਡਾਕਟਰਾਂ ਦੀਆਂ ਸੇਵਾਵਾਂ, ਅਪ੍ਰੇਸ਼ਨਾਂ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ, ਹੱਡੀਆਂ ਦੇ ਡਾਕਟਰਾਂ ਦੀਆਂ ਸੇਵਾਵਾਂ, ਅੋਰਤਾਂ ਦੇ ਰੋਗਾਂ ਦੇ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ, ਮੈਡੀਕਲ ਸਪੈਸ਼ਲਿਸਟ ਡਾਕਟਰਾਂ ਦੀਆਂ ਸੇਵਾਵਾਂ ਉਪਲੱਬਧ ਕਰਵਾਈਆਂ ਗਈਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਮੁਫਤ ਲੈਬ ਟੈਸਟ, ਮੁਫਤ ਦਵਾਈਆਂ, ਸਿਹਤ ਸਿੱਖਿਆ, ਟੈਲੀ ਕੰਸਲਟੈਸ਼ਨ, ਅੰਗ ਦਾਨ ਕਰਨ ਦੀੇ ਫਾਰਮ ਭਰੇ ਗਏ, ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੇ ਲਾਭਪਾਤਰੀਆਂ ਦੇ ਈ-ਕਾਰਡ ਬਣਾਏ ਗਏ। ਇਸ ਦੇ ਨਾਲ ਹੀ ਖੂਨਦਾਨ ਕੈਂਪ, ਕਾਊਂਸਲਿੰਗ ਦੀ ਸੁਵਿਧਾ, ਯੂਨੀਕ ਸਿਹਤ ਆਈ.ਡੀ. ਦੀ ਸੁਵਿਧਾ ਵੀ ਮੁਹੱਈਆ ਕਰਵਾਈ ਗਈ। ਮੇਲੇ ਦੋਰਾਨ ਸਿਹਤ ਵਿਭਾਗ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਜਿਵੇਂ ਕਿ ਯੁਵਕ ਮਾਮਲੇ ਅਤੇ ਖੇਡ ਵਿਭਾਗ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਚਾਇਤੀ ਰਾਜ ਵਿਭਾਗ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਅਤੇ ਲੋਕਾਂ ਨੂੰ ਵਿਭਾਗਾਂ ਦੀਆਂ ਵੱਖ-ਵੱਖ ਸਕੀਮਾਂ ਪ੍ਰਤੀ ਜਾਣਕਾਰੀ ਦਿੱਤੀ ਗਈ ਅਤੇ ਸਕੀਮਾਂ ਦੇ ਫਾਰਮ ਭਰੇ ਗਏ।
ਇਸ ਮੌਕੇ ਸਬ ਡਵੀਜ਼ਨਲ ਮੈਜਿਸਟ੍ਰੇਟ ਰੂਪਨਗਰ ਸ. ਗੁਰਵਿੰਦਰ ਸਿੰਘ ਜੋਹਲ ਵੱਲੋਂ ਵੀ ਸਿਹਤ ਮੇਲੇ ਵਿੱਚ ਦਿੱਤੀਆਂ ਸੇਵਾਵਾਂ ਦਾ ਜਾਇਜਾ ਲਿਆ ਗਿਆ।
ਇਸ ਸਿਹਤ ਮੇਲੇ ਵਿੱਚ ਡਿਪਟੀ ਮੈਡੀਕਲ ਕਮਿਸ਼ਨਰ ਡਾ. ਬਲਦੇਵ ਸਿੰਘ, ਐਸ. ਐਮ. ਓ. ਸੀ.ਐਚ.ਸੀ. ਭਰਤਗੜ੍ਹ ਡਾ. ਆਨੰਦ ਘਈ, ਸਟੈਨੋ ਹਰਜਿੰਦਰ ਸਿੰਘ, ਡਿਪਟੀ ਮਾਸ ਮੀਡੀਆ ਅਫਸਰ ਗੁਰਦੀਪ ਸਿੰਘ, ਜਿਲ੍ਹਾ ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ਼, ਮੋਨੀਟਰਿੰਗ ਇਵੈਲੂਏਸ਼ਨ ਅਫਸਰ ਲਖਵੀਰ ਸਿੰਘ, ਪੀ.ਐਨ.ਡੀ.ਟੀ. ਕੋਆਰਡੀਨੇਟਰ ਰਮਨਦੀਪ ਸਿੰਘ, ਬੀ.ਈ.ਈ. ਬ੍ਰਿਜ ਮੋਹਨ, ਵੱਖ-ਵੱਖ ਰੋਗਾਂ ਦੇ ਮਾਹਿਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਮੈਂਬਰ ਹਾਜ਼ਰ ਸਨ
Spread the love