
ਗੁਰਦਾਸਪੁਰ, 8 ਫਰਵਰੀ 20222
ਪੰਜਾਬ ਵਿਧਾਨ ਸਭਾ ਚੋਣਾਂ-2022 ਤੋਂ ਪਹਿਲਾਂ ਵੋਟਰਾਂ ਨੂੰ ਉਨ੍ਹਾਂ ਦੀਆਂ ਵੋਟਾਂ ਦੀ ਅਹਿਮੀਅਤ ਬਾਰੇ ਰਚਨਾਤਮਕ ਢੰਗ ਨਾਲ ਜਾਗਰੂਕ ਕਰਵਾਉਂਦਾ ਹੈ, ਆਪਣਾ ਚੋਣ ਮਸਕਟ -’ਸ਼ੇਰਾ’। ਇਹ ਪ੍ਰਗਟਾਵਾ ਜ਼ਿਲਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਵਲੋ ਕੀਤਾ ਗਿਆ। ਇਸ ਮੌਕੇ ਅਮਨਪ੍ਰੀਤ ਸਿੰਘ ਐਸ.ਡੀ.ਐਮ ਗੁਰਦਾਸਪੁਰ, ਤਹਿਸੀਲਦਾਰ ਜਗਤਾਰ ਸਿੰਘ ਤੇ ਮਨਜਿੰਦਰ ਸਿੰਘ ਚੋਣ ਕਾਨੂੰਗੋ ਵੀ ਮੋਜੂਦ ਸਨ।
ਹੋਰ ਪੜ੍ਹੋ :-ਜ਼ਿਲ੍ਹਾ ਲੁਧਿਆਣਾ ‘ਚ ਵੱਖ-ਵੱਖ ਥਾਵਾਂ ‘ਤੇ ਪੋਲਿੰਗ ਪਾਰਟੀਆਂ ਦੀ ਪਹਿਲੀ ਟ੍ਰੇਨਿੰਗ ਆਯੋਜਿਤ
ਜ਼ਿਲ੍ਹਾ ਚੋਣ ਅਫਸਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫਾਕ ਨੇ ਦੱਸਿਆ ਕਿ ਰਵਾਇਤੀ ਪੰਜਾਬੀ ਪਹਿਰਾਵੇ ’ਚ ਤਿਆਰ ਇਲੈਕਸ਼ਨ ਮਸਕਟ ’ਸ਼ੇਰਾ’ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਦਰਸਾਉਂਦਾ ਹੈ। ਸਿਸਟਮੈਟਿਕ ਵੋਟਰਜ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸਨ (ਸਵੀਪ) ਪ੍ਰਾਜੈਕਟ ਦੇ ਤਹਿਤ ਪ੍ਰਚਾਰਿਤ ਮਸਕਟ ਦਾ ਉਦੇਸ਼ ਵੋਟਰ ਜਾਗਰੂਕਤਾ ਅਤੇ ਚੋਣਾਂ ਵਿੱਚ ਭਾਗੀਦਾਰੀ ਨੂੰ ਵਧਾਉਣਾ ਹੈ ਤਾਂ ਜੋ ਵੱਧ ਤੋਂ ਵੱਧ ਅਤੇ ਨੈਤਿਕ ਵੋਟਿੰਗ ਨੂੰ ਉਤਸ਼ਾਹਿਤ ਕੀਤਾ ਜਾ ਸਕੇ।
ਉਨਾਂ ਕਿਹਾ ਕਿ ਇਹ ਖਾਸ ਤੌਰ ’ਤੇ ਨੌਜਵਾਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਏਗਾ। ਉਨਾਂ ਦੱਸਿਆ ਕਿ ਪੰਜਾਬ ਦੇ ਸੱਭਿਆਚਾਰ ਅਤੇ ਵੋਟਰਾਂ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖਦਿਆਂ ਵੋਟਰ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ। ਉਨਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਸਟੈਂਡੀ ਲਗਵਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਲਈ ਕਿਹਾ।