ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਕੁਇੱਜ਼ ਮੁਕਾਬਲੇ ਕਰਵਾਏ

ਭਾਸ਼ਾ ਵਿਭਾਗ
ਭਾਸ਼ਾ ਵਿਭਾਗ ਨੇ ਜ਼ਿਲ੍ਹਾ ਪੱਧਰੀ ਕੁਇੱਜ਼ ਮੁਕਾਬਲੇ ਕਰਵਾਏ
ਮੋਹਾਲੀ, 8 ਅਕਤੂਬਰ 2021
ਪੰਜਾਬ ਰਾਜ ਵਿੱਚ ਮਾਂ ਬੋਲੀ ਪੰਜਾਬੀ ਨੂੰ ਪ੍ਰਫੱਲਤ ਕਰਨ ਲਈ ਡਾਇਰੈਕਟਰ ਭਾਸ਼ਾ ਵਿਭਾਗ, ਪੰਜਾਬ ਕਰਮਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਉਤੇ ਜ਼ਿਲ੍ਹਾ ਭਾਸ਼ਾ ਅਫ਼ਸਰ ਸ੍ਰੀਮਤੀ ਕੰਵਲਜੀਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਐੱਸ.ਏ.ਐੱਸ.ਨਗਰ ਵਿਖੇ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕੁਇੱਜ਼ ਮੁਕਾਬਲੇ ਕਰਵਾਏ ਗਏ।

ਹੋਰ ਪੜ੍ਹੋ :-ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਦੇ ਨਵੀਨੀਕਰਨ ਲਈ ਹੋਰ 22.91 ਕਰੋੜ ਰੁਪਏ ਕੀਤੇ ਜਾਰੀ: ਵਿਜੈ ਇੰਦਰ ਸਿੰਗਲਾ

ਇਹ ਮੁਕਾਬਲੇ ਤਿੰਨ ਵਰਗਾਂ (ਵਰਗ ‘ੳ` ਅੱਠਵੀਂ ਸ਼੍ਰੇਣੀ ਤੱਕ, ਵਰਗ ‘ਅ` 10+2 ਤੱਕ ਅਤੇ ਵਰਗ ‘ੲ` ਗ੍ਰੈਜੂਏਸ਼ਨ ਤੱਕ) ਵਿੱਚ ਕਰਵਾਏ ਗਏ। ਵਰਗ ੳ ਵਿੱਚ ਪਹਿਲਾ ਸਥਾਨ ਹਰਮਨਦੀਪ ਕੌਰ, ਮਾਤਾ ਸਾਹਿਬ ਕੌਰ ਪਬਲਿਕ ਸਕੂਲ, ਸਵਾੜਾ, ਦੂਜਾ ਸਥਾਨ ਹਰਮਨ ਕੌਰ ਸ਼ਿਵਾਲਿਕ ਪਬਲਿਕ ਸਕੂਲ ਮੋਹਾਲੀ, ਤੀਜਾ ਸਥਾਨ ਲਕਸ਼ਮੀ ਬੀ.ਐੱਸ.ਐੱਚ. ਆਰੀਆ ਹਾਈ ਸਕੂਲ ਸੋਹਾਣਾ ਨੇ ਪ੍ਰਾਪਤ ਕੀਤਾ। ਵਰਗ ਅ ਵਿੱਚ ਪਹਿਲਾ ਸਥਾਨ ਅਵਨੀਤ ਕੌਰ, ਮਾਤਾ ਸਾਹਿਬ ਕੌਰ ਪਬਲਿਕ ਸਕੂਲ ਸਵਾੜਾ, ਦੂਜਾ ਸਥਾਨ ਰਮਨਜੀਤ ਕੌਰ, ਸ.ਸ.ਸ. ਡੇਰਾਬਸੀ, ਤੀਜਾ ਸਥਾਨ ਮਨਕਮਲ ਕੌਰ ਸ਼ਿਵਾਲਿਕ ਪਬਲਿਕ ਸਕੂਲ, ਮੋਹਾਲੀ ਨੇ ਪ੍ਰਾਪਤ ਕੀਤਾ।
ਵਰਗ ੲ ਵਿਚ ਪਹਿਲਾ ਸਥਾਨ ਨਵਨੀਤ ਕੌਰ, ਰਤਨ ਪ੍ਰੋਫੈਸ਼ਨਲ ਐਜੂਕੇਸ਼ਨਲ ਕਾਲਜ, ਸੋਹਾਣਾ, ਦੂਜਾ ਸਥਾਨ ਹੇਮਾ ਕੋਰੰਗਾ, ਖਾਲਸਾ ਕਾਲਜ ਮੋਹਾਲੀ ਅਤੇ ਤੀਜਾ ਸਥਾਨ ਮਨਦੀਪ ਕੌਰ, ਰਤਨ ਪ੍ਰੋਫੈਸ਼ਨਲ ਐਜੂਕੇਸ਼ਨਲ ਕਾਲਜ, ਮੋਹਾਲੀ ਨੇ ਪ੍ਰਾਪਤ ਕੀਤਾ। ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਜ਼ਿਲ੍ਹਾ ਭਾਸ਼ਾ ਅਫ਼ਸਰ ਮੋਹਾਲੀ ਕੰਵਲਜੀਤ ਕੌਰ ਨੇ ਵੰਡੇ। ਇਨਾਮ ਵੰਡ ਸਮਾਗਮ ਵਿੱਚ ਸਕੂਲਾਂ, ਕਾਲਜਾਂ ਦੇ ਅਧਿਆਪਕ ਸਾਹਿਬਾਨ ਜਿਵੇਂ ਸ੍ਰੀਮਤੀ ਬਰਿੰਦਰਜੀਤ ਕੌਰ, ਸ੍ਰੀਮਤੀ ਸੁਜਾਤਾ, ਸ੍ਰੀਮਤੀ ਕੁਲਵਿੰਦਰ ਕੌਰ ਆਦਿ ਤੋਂ ਇਲਾਵਾ ਜਤਿੰਦਰਪਾਲ ਸਿੰਘ ਇੰਸਟਰਕਟਰ, ਮਨਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਹਾਜ਼ਰ ਸਨ।
Spread the love