ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਦਾ ਮੁੱਖ ਉਦੇਸ਼ ਬਾਲ ਮੌਤ ਦਰ ਨੂੰ ਘਟਾਉਣਾ: ਡਾ. ਗੀਤਾਂਜਲੀ ਸਿੰਘ

CAMP
ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਦਾ ਮੁੱਖ ਉਦੇਸ਼ ਬਾਲ ਮੌਤ ਦਰ ਨੂੰ ਘਟਾਉਣਾ: ਡਾ. ਗੀਤਾਂਜਲੀ ਸਿੰਘ
ਆਸ਼ਾ ਵਰਕਰਾਂ ਵੱਲੋਂ ਘਰਾਂ ਦੇ 5 ਵਾਧੂ ਦੌਰੇ ਕਰਨ ਸਬੰਧੀ ਦੂਜੇ ਬੈਚ ਦੀ ਟ੍ਰੇਨਿੰਗ ਸ਼ੁਰੂ

ਨਵਾਂਸ਼ਹਿਰ, 20 ਸਤੰਬਰ 2021  ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ. ਗੁਰਿੰਦਰਬੀਰ ਕੌਰ ਜੀ ਦੇ ਦਿਸਾ-ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾਂਜਲੀ ਸਿੰਘ ਦੀ ਯੋਗ ਅਗਵਾਈ ਹੇਠ ਪ੍ਰਾਈਮਰੀ ਸਿਹਤ ਕੇਂਦਰ ਮੁਜ਼ੱਫਰਪੁਰ ਵਿਖੇ ਨਿੱਕੇ ਬੱਚਿਆਂ ਦੀ ਘਰੇਲੂ ਦੇਖਭਾਲ ਪ੍ਰੋਗਰਾਮ ਅਧੀਨ ਆਸ਼ਾ ਵਰਕਰਾਂ ਵੱਲੋਂ ਘਰਾਂ ਦੇ 5 ਵਾਧੂ ਦੌਰੇ ਕਰਨ ਸਬੰਧੀ ਦੂਜੇ ਬੈਚ ਦੀ ਪੰਜ ਦਿਨਾ ਟ੍ਰੇਨਿੰਗ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਵਿੱਚ ਬਲਾਕ ਦੀਆਂ ਆਸ਼ਾ ਫੈਸੀਲੀਟੇਟਰਜ਼ ਅਤੇ ਆਸ਼ਾ ਵਰਕਰਾਂ ਨੇ ਭਾਗ ਲਿਆ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ ਗੀਤਾਂਜਲੀ ਸਿੰਘ ਨੇ ਆਸ਼ਾ ਫੈਸੀਲੀਟੇਟਰਜ਼ ਅਤੇ ਆਸ਼ਾ ਵਰਕਰਾਂ ਨੂੰ ਟ੍ਰੇਨਿੰਗ ਦਿੰਦੇ ਹੋਏ ਕਿਹਾ ਕਿ ਇਹ ਟ੍ਰੇਨਿੰਗ ਆਸ਼ਾ ਵਰਕਰਾਂ ਦੇ ਮੌਜੂਦਾ ਗਿਆਨ ’ਤੇ ਨਵੀਂ ਉਸਾਰੀ ਕਰੇਗੀ ਅਤੇ ਬੱਚਿਆਂ ਦੇ ਮੁੱਢਲੇ ਵਿਕਾਸ ਲਈ ਨਵੀਆਂ ਕੁਸ਼ਲਤਾਵਾਂ ਵਿਕਸਤ ਕਰਨ ਵਿਚ ਸਹਾਇਤਾ ਕਰੇਗੀ।

ਹੋਰ ਪੜ੍ਹੋ :-ਹਰੇਕ ਜਣੇਪੇ ਸਮੇਂ ਇਕ ਸਿੱਖਿਅਤ ਵਿਅਕਤੀ ਦਾ ਮੌਜੂਦ ਹੋਣਾ ਬਹੁਤ ਜ਼ਰੂਰੀ : ਡਾ. ਗੀਤਾਂਜਲੀ ਸਿੰਘ

ਉਨ੍ਹਾਂ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਬੱਚਿਆਂ ਦੀਆਂ ਮੌਤਾਂ ਅਤੇ ਬਿਮਾਰੀਆਂ ਨੂੰ ਘਟਾਉਣਾ, ਨਿੱਕੇ ਬੱਚਿਆਂ ਦੀ ਪੋਸ਼ਣ ਸਥਿਤੀ ਨੂੰ ਸੁਧਾਰਨਾ ਅਤੇ ਨਿੱਕੇ ਬੱਚਿਆਂ ਵਿਚ ਵਾਜਬ ਵਾਧੇ ਨੂੰ ਅਤੇ ਆਰੰਭਕ ਬਾਲ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਆਸ਼ਾ ਵਰਕਰਾਂ ਜਨਮ ਸਮੇਂ ਘੱਟ ਭਾਰ ਵਾਲੇ ਬੱਚਿਆਂ, ਬਿਮਾਰ ਬੱਚਿਆਂ, ਕੁਪੋਸ਼ਣ ਦਾ ਸ਼ਿਕਾਰ ਬੱਚਿਆਂ, ਨਵਜੰਮੇ ਬੱਚਿਆਂ ਦੀ ਦੇਖਭਾਲ ਉੱਤੇ ਵਿਸ਼ੇਸ਼ ਧਿਆਨ ਕੇਂਦਰਿਤ ਕਰਨਗੀਆਂ।

ਇਸ ਮੌਕੇ ਡਾ. ਸੋਨੀਆ ਨੇ ਦੱਸਿਆ ਕਿ ਬੱਚਿਆਂ ਦੀ ਘਰੇਲੂ ਦੇਖਭਾਲ (ਐਚ.ਬੀ.ਵਾਈ.ਸੀ.) ਦੀ ਪਹਿਲਕਦਮੀ ਦੇ ਹਿੱਸੇ ਵਜੋਂ ਆਸ਼ਾ ਵਰਕਰਾਂ ਵੱਲੋਂ ਪਹਿਲਾਂ ਹੀ 42ਵੇਂ ਦਿਨ ਤੱਕ ਨਵਜੰਮੇ ਬੱਚੇ ਦੀ ਘਰੇਲੂ ਦੇਖਭਾਲ ਦੀਆਂ  6 ਜਾਂ 7 ਘਰ ਫੇਰੀਆਂ ਕੀਤੀਆਂ ਜਾ ਰਹੀਆਂ ਹਨ। ਹੁਣ ਆਸ਼ਾ ਵਰਕਰਾਂ ਪੰਜ ਵਾਰ ਹੋਰ ਘਰ ਦੇ ਦੌਰੇ ਕਰਨਗੀਆਂ। ਆਸ਼ਾ ਵਰਕਰਾਂ ਬੱਚਿਆਂ ਦੀ ਦੇਖਭਾਲ ਲਈ ਘਰ 3 ਮਹੀਨੇ, 6 ਮਹੀਨੇ, 9 ਮਹੀਨੇ, 12 ਮਹੀਨੇ ਅਤੇ 15 ਮਹੀਨੇ ਉੱਤੇ ਘਰਾਂ ਦਾ ਦੌਰਾ ਕਰਨਗੀਆਂ।

ਇਸ ਮੌਕੇ ਬਲਾਕ ਐਕਸਟੈਂਸ਼ਨ ਐਜੂਕੇਟਰ ਵਿਕਾਸ ਵਿਰਦੀ ਨੇ ਕਿਹਾ ਕਿ ਆਸ਼ਾ ਵਰਕਰਾਂ ਘਰ ਦੇ ਦੌਰਿਆਂ ਨਾਲ ਬੱਚਿਆਂ ਦੀਆਂ ਸਮੱਸਿਆਵਾਂ ਦੀ ਜਲਦੀ ਸ਼ਨਾਖਤ ਕਰਨਗੀਆਂ ਅਤੇ ਪਰਿਵਾਰਾਂ ਦੀ ਮੁਨਾਸਬ ਕਾਰਵਾਈ ਕਰਨ ਵਿਚ ਮਦਦ ਕਰਨਗੀਆਂ। ਇਹ ਮਦਦ ਸੁਧਾਰੇ ਹੋਏ ਘਰੇਲੂ ਦੇਖਭਾਲ ਦੇ ਕਾਰਜਾਂ ਰਾਹੀਂ ਜਾਂ ਫਿਰ ਸਿਹਤ ਕੇਂਦਰ ਵਿਚ ਇਲਾਜ ਕਰਵਾ ਕੇ ਹੋ ਸਕਦੀ ਹੈ। ਘਰਾਂ ਦੀਆਂ ਵਾਧੂ ਦੇਖਭਾਲ ਫੇਰੀਆਂ ਨਾਲ ਆਸ਼ਾ ਵਰਕਰਾਂ ਪਹਿਲੇ ਛੇ ਮਹੀਨਿਆਂ ਲਈ ਕੇਵਲ ਮਾਂ ਦਾ ਦੁੱਧ ਪਿਲਾਉਣ ਨੂੰ ਉਤਸ਼ਾਹਤ ਕਰਨ ਦੇ ਨਾਲ-ਨਾਲ ਛੇ ਮਹੀਨੇ ਦੇ ਅਤੇ ਹੋਰ ਵੱਡੇ ਹੋ ਜਾਣ ’ਤੇ ਬੱਚਿਆਂ ਲਈ ਵਕਤ ਸਿਰ, ਚੋਖੇ ਅਤੇ ਪੌਸ਼ਟਿਕ ਭੋਜਨ ਖਵਾਉਣ ਲਈ ਪਰਿਵਾਰਕ ਮੈਂਬਰਾਂ ਨੂੰ ਪ੍ਰੇਰਿਤ ਕਰੇਗੀ।

ਇਸ ਮੌੌਕੇ ਹੋਰਨਾਂ ਤੋਂ ਇਲਾਵਾ ਮੈਡੀਕਲ ਅਫਸਰ ਗੁਰਪ੍ਰੀਤ ਸਿੰਘ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।

Spread the love