ਤੰਦਰੁਸਤ ਸਰੀਰ ਲਈ ਮੋਟੇ ਅਨਾਜ ਦੀ ਵਰਤੋਂ ਬਹੁਤ ਜ਼ਰੂਰੀ ਈਟ ਰਾਈਟ ਮਿਲੇਟ ਮੇਲੇ ਦਾ ਕੀਤਾ ਉਦਘਾਟਨ

ਅੰਮ੍ਰਿਤਸਰ 22 ਜਨਵਰੀ 2023 —
ਫੂਡਜ਼ ਐਂਡ ਡਰੱਗ ਐਡਮਨਿਸਟਰੇਸ਼ਨ ਪੰਜਾਬ (ਐਫ.ਡੀ.ਏ.) ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਕੰਪਨੀ ਬਾਗ ਵਿਖੇ ਕਰਵਾਏ ਗਏ ਈਟ ਰਾਈਟ ਮਿਲੇਟ ਦਾ ਉਦਘਾਟਨ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਮਾਗਮ ਵਿੱਚ ਹਾਜ਼ਰ ਕਿਸਾਨਾਂ, ਖੁਰਾਕ ਮਾਹਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ  ਮੂਲ ਅਨਾਜ ਦੀ ਪੈਦਾਵਾਰ ਕਰਨ ਦੇ ਜ਼ੋਰ ਦਿੱਤਾ।
ਡਾ. ਨਿੱਜਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਆਪਣੀ ਧਰਤੀ ਨੂੰ ਜ਼ਹਿਰ ਕੋਲੋਂ ਬਚਾਉਣ ਲਈ ਸਾਨੂੰ ਕੁਦਰਤੀ ਖੇਤੀ ਕਰਨੀ ਚਾਹੀਦੀ ਹੈ। ਉਨਾਂ ਦੱਸਿਆ ਕਿ ਮੋਟਾ ਅਨਾਜ ਜਿਸ ਵਿਚ ਮੁੱਖ ਤੌਰ ਤੇ ਬਾਜਰਾ, ਕੰਗਣੀ, ਕੋਦਰਾ, ਜਵਾਰ, ਕੁੱਟਕੀ, ਸਾਂਵਾਂ, ਅਤੇ ਰਾਗੀ ਆਉਂਦੇ ਹਨ ਨੂੰ ਬਿਲਕੁਲ ਹੀ ਅਸੀਂ ਭੁੱਲ ਗਏ ਹਾਂ, ਜਦਿਕ ਸਾਡੀ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਇਨਾਂ ਦਾ ਸੇਵਨ ਬਹੁਤ ਜ਼ਰੂਰੀ ਹੈ। ਉਨਾਂ ਕਿਹਾ ਕਿ ਮੋਟੇ ਅਨਾਜ ਦੀ ਪੈਦਾਵਾਰ ਕਰਨ ਨਾਲ ਜਿਥੇ ਪਾਣੀ ਦੀ ਬਚਤ ਹੁੰਦੀ ਹੈ ਉਥੇ ਦਵਾਈਆਂ ਵੀ ਘੱਟ ਵਰਤਣੀਆਂ ਪੈਂਦੀਆਂ ਹਨ। ਜਿਸ ਨਾਲ ਸਾਡੀ ਮਿੱਟੀ ਦੀ ਉਪਜਾਊ ਬਣੀ ਰਹਿੰਦੀ ਹੈ। ਡਾ. ਨਿੱਜਰ ਨੇ ਕਿਹਾ ਕਿ ਪੋਸ਼ਕ ਤੱਤਾਂ ਨਾਲ ਭਰਪੂਰ ਮੋਟੇ ਅਨਾਜ ਦੇ ਫਾਇਦੇ ਬਾਰੇ ਜਾਗਰੂਕਤਾ ਲਹਿਰ ਚਲਾਈ ਗਈ। ਉਨਾਂ ਕਿਹਾ ਕਿ ਸਰਕਾਰ ਵੀ ਇਨਾਂ ਦੀ ਮਦਦ ਕਰੇਗੀ।
ਡਾ. ਨਿੱਜਰ ਨੇ ਕਿਹਾ ਕਿ ਕਿਸੇ ਸਮੇਂ ਮੋਟਾ ਅਨਾਜ ਸਾਡੀ ਖੁਰਾਕ ਦਾ ਅਹਿਮ ਹਿੱਸਾ ਹੁੰਦੀ ਸੀ। ਪਰ ਸਾਡੀ ਰਹਿਣ ਸਹਿਣ ਵਿਚ ਆਏ ਵੱਡੇ ਬਦਲਾਅ ਕਾਰਨ ਇਹ ਸਾਡੀ ਥਾਲੀ ਵਿਚੋਂ ਗਾਇਬ ਹੋ ਗਿਆ ਹੈ। ਉਸਦਾ ਖਾਮਿਆਜਾ ਅਸੀਂ ਕਈ ਭਿਆਨਕ ਬਿਮਾਰੀਆਂ ਨਾਲ ਭੁਗਤ ਰਹੇ ਹਾਂ।
ਉਨਾਂ ਕਿਹਾ ਕਿ ਅੱਜ ਸਾਨੂੰ ਲੋੜ ਹੈ ਕਿ ਮੋਟੇ ਅਨਾਜ ਨੂੰ ਮੁੜ ਆਪਣੀ ਸਾਡੀ ਥਾਲੀ ਦਾ ਹਿੱਸਾ ਬਣਾਈਏ ਤਾਂ ਬਿਮਾਰੀਆਂ ਤੋਂ ਬਚੀਏ।  ਉਨਾਂ ਕਿਹਾ ਕਿ ਅਸੀਂ ਕਣਕ ਅਤੇ ਝੋਨੇ ਦੀ ਜਿਆਦਾ ਵਰਤੋਂ ਕਰਕੇ ਖੁਦ ਬਿਮਾਰੀਆਂ ਨੂੰ ਸੱਦਾ ਦਿੱਤਾ ਹੈ ਅਤੇ ਸਾਨੂੰ ਮੁੱੜ ਆਪਣਾ ਮੂਲ ਅਨਾਜ ਵੱਲ ਮੁੜਨਾ ਪਵੇਗਾ। ਉਨਾਂ ਦੱਸਿਆ ਕਿ ਕਣਕ ਵਿੱਚ ਗਲੂਟਨ ਦੀ ਜਿਆਦਾ ਮਾਤਰਾ ਹੋਣ ਕਰਕੇ ਅਸੀਂ ਬਿਮਾਰ ਹੋ ਰਹੇ ਹਾਂ ਅਤੇ ਕੈਮਿਕਲਾਂ ਦੀ ਵਰਤੋਂ ਕਰਕੇ ਆਪਣੀ ਮਿੱਟੀ ਵੀ ਖਰਾਬ ਕਰ ਰਹੇ  ਹਾਂ।
ਇਸ  ਮੌਕੇ ਡਾ. ਨਿੱਜਰ ਨੇ ਮੇਲੇ ਵਿੱਚ ਕੁੱਦਰਤੀ ਖੇਤੀ ਅਤੇ ਮੋਟੇ ਅਨਾਜ ਦੇ ਪ੍ਰਚਾਰ ਹਿੱਤ ਲੱਗੇ  ਹੋਏ ਵੱਖ-ਵੱਖ ਸਟਾਲਾਂ ਨੂੰ, ਬੜੀ ਗਹੁ ਨਾਲ ਵੇਖਿਆ ਅਤੇ ਮੇਲੇ ਦੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ। ਮੇਲੇ ਦੌਰਾਨ ਡਾ. ਨਿੱਜਰ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ ਗਿਆ। ਡਾ. ਨਿੱਜਰ ਨੇ ਸ਼ਮਾ ਰੋਸ਼ਨ ਕਰਕੇ ਭਾਗ ਲੈਣ ਵਾਲੇ ਬੱਚਿਆਂ ਨੂੰ ਸਨਮਾਨਤ ਵੀ ਕੀਤਾ।
ਇਸ ਮੇਲੇ ਵਿਚ ਫੂਡ ਅਤੇ ਡਰੱਗ ਕਮਿਸ਼ਨਰ ਪੰਜਾਬ ਡਾ. ਅਭਿਨਵ ਤ੍ਰਿਖਾ, ਸਹਾਇਕ ਫੂਡ ਕਮਿਸ਼ਨਰ ਸ੍ਰੀ ਰਾਜਿੰਦਰ ਸਿੰਘ, ਫੂਡ ਸੇਫਟੀ ਅਫਸ਼ਰਜ਼ ਸ੍ਰੀ ਸਤਨਾਮ ਸਿੰਘ, ਕਮਲਜੀਤ ਕੌਰ, ਕਰਨ ਸਚਦੇਵਾ, ਸ੍ਰੀ ਸੁਰਜੀਤ ਆਨੰਦ, ਡਾ. ਰਾਕੇਸ਼ ਸ਼ਰਮਾ, ਓ.ਐਸ.ਡੀ. ਮਨਪ੍ਰੀਤ ਸਿੰਘ, ਪੀਏ ਮਨਿੰਦਰਪਾਲ ਸਿੰਘ, ਤੇ ਵੱਡੀ ਗਿਣਤੀ ਵਿੱਚ ਲੋਕ ਹਾਜ਼ਰ ਸਨ।
===–
Spread the love