ਟਿੱਕਾ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ, ਮਾਫੀਆ ਵਿਰੁੱਧ ਕਾਰਵਾਈ ਕਰਨ ਦੀ ਵੀ ਕੀਤੀ ਅਪੀਲ

SIDHU
ਟਿੱਕਾ ਵੱਲੋਂ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਕੀਤੀ ਮੁਲਾਕਾਤ, ਮਾਫੀਆ ਵਿਰੁੱਧ ਕਾਰਵਾਈ ਕਰਨ ਦੀ ਵੀ ਕੀਤੀ ਅਪੀਲ

ਲੁਧਿਆਣਾ, 27 ਸਤੰਬਰ 2021

ਪੰਜਾਬ ਮੀਡੀਅਮ ਇੰਡਸਟਰੀਅਲ ਡਿਵੈਲਪਮੈਂਟ ਬੋਰਡ (ਪੀ.ਐਮ.ਆਈ.ਡੀ.ਬੀ.) ਦੇ ਚੇਅਰਮੈਨ ਸ. ਅਮਰਜੀਤ ਸਿੰਘ ਟਿੱਕਾ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚ ਚੱਲ ਰਹੇ ਮਾਫੀਆ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ।

ਹੋਰ ਪੜ੍ਹੋ :-ਮੁੱਖ ਮੰਤਰੀ ਵੱਲੋਂ ਖੇਤੀਬਾੜੀ ਨੂੰ ਸਥਿਰ ਬਣਾਉਣ ਅਤੇ ਕਿਸਾਨੀ ਦੀ ਖੁਸ਼ਹਾਲੀ ਦੀ ਲੋੜ ’ਤੇ ਜੋਰ

ਸ.ਟਿੱਕਾ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਪਹਿਲਾਂ ਹੀ ਜ਼ਮੀਨ ਮਾਲਕਾਂ ਨੂੰ ਰੇਤ ਦੀ ਮੁਫ਼ਤ ਖੁਦਾਈ ਦੀ ਆਗਿਆ ਦੇ ਕੇ ਰੇਤ ਮਾਫੀਆ ਨੂੰ ਖ਼ਤਮ ਕਰਨ ਲਈ ਕਦਮ ਪੁੱਟੇ ਜਾ ਚੁੱਕੇ ਹਨ ਅਤੇ ਦਾਅਵਾ ਕੀਤਾ ਕਿ ਉਹ ਸਮਰਪਣ ਅਤੇ ਇਮਾਨਦਾਰੀ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਕਰਨਗੇ ਕਿਉਂਕਿ ਉਹ ਬਹੁਤ ਮਿਹਨਤੀ ਇਨਸਾਨ ਵਜੋਂ ਜਾਣੇ ਜਾਂਦੇ ਹਨ। ਉਨ੍ਹਾਂ ਵੀ.ਆਈ.ਪੀ. ਕਲਚਰ ਨੂੰ ਖਤਮ ਕਰਨ ਦੇ ਫੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਆਮ ਲੋਕਾਂ ਦੀ ਸਰਕਾਰ ਹੈ।

ਪੀ.ਐਮ.ਆਈ.ਡੀ.ਬੀ. ਦੇ ਚੇਅਰਮੈਨ ਨੇ ਦੱਸਿਆ ਕਿ ਕਾਂਗਰਸ ਪਾਰਟੀ ਅਗਲੇ ਦੋ ਮਹੀਨਿਆਂ ਵਿੱਚ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰੇਗੀ ਅਤੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ. ਨਵਜੋਤ ਸਿੰਘ ਸਿੱਧੂ ਦੀ ਅਗਵਾਈ ਵਾਲੀ ਪਾਰਟੀ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਰਕਾਰ ਬਣਾਏਗੀ।

Spread the love