ਪਟਿਆਲਾ, 12 ਅਗਸਤ 2022
ਆਜ਼ਾਦੀ ਦਾ ਅੰਮ੍ਰਿਤ ਮਹਾਂਉਤਸਵ ਤਹਿਤ ਅੱਜ ਐਨ.ਸੀ.ਸੀ. ਕੈਡਿਟਾਂ ਨੇ ਹਰ ਘਰ ਤਿਰੰਗਾ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ‘ਚ 200 ਐਨ.ਸੀ.ਸੀ. ਕੈਡਿਟਾਂ ਨੇ ਆਪਣੇ ਸਿਖਲਾਈ ਸਟਾਫ਼ ਦੇ ਨਾਲ ਹਿੱਸਾ ਲੈ ਕੇ ਇਸ ਦੇਸ਼ ਵਿਆਪੀ ਮੁਹਿੰਮ ‘ਚ ਹਿੱਸਾ ਲਿਆ।
ਹੋਰ ਪੜ੍ਹੋ :-ਬਲਬੀਰ ਸਿੰਘ ਸੀਨੀਅਰ ਦਾ ਖੇਡ ਜੀਵਨ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾਦਾਇਕ ਰਹੇਗਾ: ਮੀਤ ਹੇਅਰ
ਇਸ ਮੌਕੇ ਐਨ.ਸੀ.ਸੀ. ਗਰੁੱਪ ਕਮਾਂਡਰ ਬ੍ਰਿਗੇਡੀਅਰ ਰਾਜੀਵ ਸ਼ਰਮਾ ਨੇ ਕੈਡਿਟਾਂ ਵੱਲੋਂ ਹਰ ਘਰ ਤਿਰੰਗਾ ਰੈਲੀ ‘ਚ ਕੀਤੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਦੇਸ਼ ਦੇ ਹਰੇਕ ਨਾਗਰਿਕ ਨੂੰ ਭਾਰਤ ਦੇ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ ਕਰਵਾਏ ਜਾ ਰਹੇ ਜਸ਼ਨਾਂ ‘ਚ ਵੱਧ ਚੜ ਕੇ ਹਿੱਸਾ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲੰਮੇ ਸੰਘਰਸ਼ ਤੋਂ ਬਾਅਦ ਮਿਲੀ ਆਜ਼ਾਦੀ ਸਬੰਧੀ ਨੌਜਵਾਨ ਪੀੜ੍ਹੀ ਨੂੰ ਜਾਣਕਾਰੀ ਦੇਣ ਲਈ ਅਜਿਹੇ ਸਮਾਗਮ ਬਹੁਤ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਕਿ ਐਨ.ਸੀ.ਸੀ. ਵੱਲੋਂ ਅਜਿਹੇ ਹੋਰ ਵੀ ਸਮਾਗਮ ਕਰਵਾਏ ਜਾਣਗੇ।
ਉਨ੍ਹਾਂ ਆਮ ਲੋਕਾਂ ਨੂੰ ਵੀ ਹਰ ਘਰ ਤਿਰੰਗਾ ਮੁਹਿੰਮ ‘ਚ ਸ਼ਾਮਲ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਹਰੇਕ ਭਾਰਤ ਵਾਸੀ ਕੌਮੀ ਝੰਡਾ ਲਹਿਰਾ ਕੇ ਆਜ਼ਾਦੀ ਦਿਹਾੜੇ ਜਸ਼ਨਾਂ ‘ਚ ਸ਼ਮੂਲੀਅਤ ਕਰੇ।