ਤੰਬਾਕੂ ਵਿਰੋਧੀ ਮੁਹਿੰਮ ਦੌਰਾਨ ਸਿਹਤ ਵਿਭਾਗ ਨੇ ਕੱਟੇ 393 ਚਲਾਨ

ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ’ਤੇ ਹੋਵੇਗੀ ਕਾਰਵਾਈ: ਸਿਵਲ ਸਰਜਨ

ਬਰਨਾਲਾ, 2 ਨਵੰਬਰ

ਸਿਹਤ ਵਿਭਾਗ ਬਰਨਾਲਾ ਵੱਲੋਂ ਪੰਜਾਬ ਰਾਜ ਤੰਬਾਕੂ ਰਹਿਤ ਦਿਵਸ ਤਹਿਤ ਜ਼ਿਲਾ ਬਰਨਾਲਾ ਵਿੱਚ ਤੰਬਾਕੂ ਵਿਰੋਧੀ ਮੁਹਿੰਮ ਤਹਿਤ ਚਲਾਨ ਕੱਟੇ ਜਾ ਰਹੇ ਹਨ।
ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲਾ ਬਰਨਾਲਾ ਵਿੱਚ ਪਿਛਲੇ ਦੋ ਦਿਨਾਂ ਦੌਰਾਨ ਕੁੱਲ 393 ਚਲਾਨ ਕੱਟੇ ਗਏ ਹਨ। ਡਾ. ਔਲਖ ਨੇ ਦੱਸਿਆ ਕਿ ਸਿਹਤ ਵਿਭਾਗ ਸਹਿਰ ਬਰਨਾਲਾ ਦੀ ਟੀਮ ਵੱਲੋਂ ਲਖਵਿੰਦਰ ਸਿੰਘ ਐਸ.ਐਚ.ਓ. ਸਿਟੀ 1 ਦੇ ਸਹਿਯੋਗ ਸਦਕਾ ਸ਼ਹਿਰ ਬਰਨਾਲਾ ਦੇ ਬੈਸ ਸਟੈਂਡ ਕੋਲ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਗਏ। ਸਿਹਤ ਵਿਭਾਗ ਦੀ ਟੀਮ, ਜਿਸ ਵਿੱਚ ਕੁਲਦੀਪ ਸਿੰਘ ਜ਼ਿਲਾ ਮਾਸ ਮੀਡੀਆ ਅਫਸਰ, ਗੁਰਮੇਲ ਸਿੰਘ ਢਿੱਲੋਂ ਤੇ ਭੁਪਿੰਦਰ ਸਿੰਘ ਹੈਲਥ ਇੰਸਪੈਕਟਰ, ਹਰਜੀਤ ਸਿੰਘ ਬਾਗੀ ਜ਼ਿਲਾ ਬੀ.ਸੀ.ਸੀ. ਕੋਆਰਡੀਨੇਟਰ, ਸੁਰਿੰਦਰ ਸਿੰਘ ਵਿਰਕ ਤੇ ਮਨਪ੍ਰੀਤ ਸ਼ਰਮਾ ਮਲਟੀਪਰਪਜ਼ ਹੈਲਥ ਵਰਕਰ ਵੱਲੋਂ ਸਬਜ਼ੀ ਮੰਡੀ, 22 ਏਕੜ ਮਾਰਕੀਟ 16 ਏਕੜ ਮਾਰਕੀਟ ਤੇ ਬੱਸ ਸਟੈਂਡ ਵਿੱਚ ਤੰਬਾਕੂ ਵਿਕਰੇਤਾਵਾਂ ਵੱਲੋਂ ਕੋਟਪਾ ਐਕਟ ਦੀ ਉਲੰਘਣਾ ਕਰਨ ਵਾਲਿਆਂ ਤੇ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਕਰਨ ਵਾਲਿਆਂ ਦੇ 1510 ਰੁਪਏ ਦੇ 15 ਚਲਾਨ ਕੱਟੇ ਗਏ। ਇਸ ਤੋਂ ਇਲਾਵਾ ਕੁੱਲ 393 ਚਲਾਨ ਕੱਟੇ ਗਏ।

ਉਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਇਸ ਸਾਲ ਹੁਣ ਤੱਕ ਕੋਟਪਾ ਐਕਟ ਅਧੀਨ 8220 ਰੁਪਏ ਦੇ ਕੁੱਲ 441 ਚਲਾਨ ਸਾਰੇ ਜ਼ਿਲੇ ਵਿੱਚ ਕੀਤੇ ਜਾ ਚੁੱਕੇ ਹਨ। ਉਨਾਂ ਕਿਹਾ ਕਿ ਜੇਕਰ ਕੋਈ ਵੀ ਤੰਬਾਕੂ ਵਿਕਰੇਤਾ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਾਮਾਨ ਵੇਚਦਾ ਪਾਇਆ ਗਿਆ ਜਾਂ ਕੋਟਪਾ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

Spread the love