ਬਰਨਾਲਾ, 29 ਅਪ੍ਰੈਲ 2022
ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਇਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਜ਼ਿਲਾ ਬਰਨਾਲਾ ’ਚ ਤੰਬਾਕੂ ਪਦਾਰਥਾਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ ਨਾਲ ਤੰਬਾਕੂ ਕੰਟਰੋਲ ਐਕਟ ਦੀ ੳਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟਣ ਲਈ ਜ਼ਿਲਾ ਅਤੇ ਬਲਾਕ ਪੱਧਰ ’ਤੇ ਟੀਮਾਂ ਵੱਲੋਂ ਗਤੀਵਿਧੀਆਂ ਜਾਰੀ ਹਨ।
ਹੋਰ ਪੜ੍ਹੋ :-ਬੀਜ, ਕੀੜੇਮਾਰ ਤੇ ਖਾਦਾਂ ਦੇ ਡੀਲਰ ਨੂੰ ਪੱਕੇ ਬਿੱਲ ਦੇਣ ਦੀ ਹਦਾਇਤ
ਕਾਰਜਕਾਰੀ ਸਿਵਲ ਸਰਜਨ ਬਰਨਾਲਾ ਡਾ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲਾ ਮਾਸ ਮੀਡੀਆ ਤੇ ਸੂਚਨਾ ਅਫਸਰ ਕੁਲਦੀਪ ਸਿੰਘ ਮਾਨ, ਜ਼ਿਲਾ ਬੀ ਸੀ ਸੀ ਕੋਆਰਡੀਨੇਟਰ ਹਰਜੀਤ ਸਿੰਘ ਤੇ ਸਿਹਤ ਇੰਸਪੈਕਟਰ ਗੁਰਮੇਲ ਸਿੰਘ ਢਿੱਲੋਂ, ਭੁਪਿੰਦਰ ਸਿੰਘ ਤੇ ਸਿਹਤ ਕਰਮਚਾਰੀ ਜਗਜੀਤ ਸਿੰਘ, ਸੁਰਿੰਦਰ ਵਿਰਕ ਵੱਲੋਂ ਪੱਤੀ ਰੋਡ, ਮੋਗਾ ਬਾਈਪਾਸ, ਦਾਣਾ ਮੰਡੀ ਅਤੇ ਆਈ ਟੀ ਆਈ ਚੌਕ ਵਿਖੇ ਤੰਬਾਕੂ ਕੰਟਰੋਲ ਐਕਟ ਦੀ ਉਲੰਘਣਾ ਕਰਨ ਵਾਲੇ ਵਿਆਕਤੀਆਂ ਦੇ ਚਲਾਨ ਕੱਟੇ ਗਏ ਅਤੇ ਜ਼ਿਲਾ ਬਰਨਾਲਾ ’ਚ ਜ਼ਿਲਾ ਅਤੇ ਬਲਾਕ ਪੱਧਰ ’ਤੇ ਗਠਿਤ ਟੀਮਾਂ ਵੱਲੋਂ ਅਪ੍ਰੈਲ ਮਹੀਨੇ ਵਿਚ 450 ਚਲਾਨ ਕੱਟੇ ਗਏ ਹਨ।
ਇਸ ਮੌਕੇ ਟੀਮ ਵੱਲੋਂ ਤੰਬਾਕੂ ਪਦਾਰਥਾਂ ਨਾਲ ਸਿਹਤ ਨੂੰ ਹੋਣ ਵਾਲੇ ਨੁਕਸਾਨਾਂ ਬਾਰੇ ਦੱਸਿਆ ਗਿਆ। ਇਸ ਮੌਕੇ ਦੁਕਾਨਦਾਰ ਅਤੇ ਖੋਖਾ ਮਾਲਕਾਂ ਨੂੰ ਤੰਬਾਕੂ ਕੰਟਰੋਲ ਐਕਟ ਅਤੇ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਬਾਰੇ ਵੀ ਜਾਣਕਾਰੀ ਦਿੱਤੀ ਗਈ।