ਅਫ਼ਸਰਾਂ/ਕਰਮਚਾਰੀ ਲੋਕ ਹਿੱਤ ਦੇ ਕੰਮ ਸਮੇਂ-ਸਿਰ ਨੇਪਰੇ ਚਾੜ੍ਹਨ : ਡਿਪਟੀ ਕਮਿਸ਼ਨਰ
ਸ਼ਹਿਣਾ/ਬਰਨਾਲਾ, 13 ਅਪ੍ਰੈਲ 2022
ਜ਼ਿਲ੍ਹਾ ਪ੍ਰਸ਼ਾਸ਼ਨ ਬਰਨਾਲਾ ਵੱਲੋਂ ਅੱਜ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਹੱਲ ਕਰਨ ਲਈ ਅੱਜ ਸ਼ਹਿਣਾ ਵਿਖੇ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਹਰੀਸ਼ ਨਾਇਰ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਅਫ਼ਸਰਾਂ ਵੱਲੋਂ ਸ਼ਮੂਲੀਅਤ ਕੀਤੀ ਗਈ
ਹੋਰ ਪੜ੍ਹੋ :-ਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਬੁੱਚੜਖਾਨੇ ਬੰਦ ਕਰਨ ਦੇ ਹੁਕਮ
ਸੁਵਿਧਾ ਕੈਂਪ ਦੌਰਾਨ ਲੋਕ ਆਪਣੀਆਂ ਵੱਖ-ਵੱਖ ਸਮੱਸਿਆਵਾਂ ਲੈ ਕੇ ਪਹੁੰਚੇ। ਮਗਨਰੇਗਾ ਤਹਿਤ ਲੋਕਾਂ ਵੱਲੋਂ ਜੌਬ ਕਾਰਡ ਆਦਿ ਸਮੱਸਿਆਵਾਂ ਸਬੰਧੀ ਦੱਸੇ ਜਾਣ ਤੇ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਸਬੰਧਤ ਅਫ਼ਸਰਾਂ ਨੂੰ ਹਦਾਇਤ ਕੀਤੀ ਗਈ ਕਿ ਸੋਮਵਾਰ ਤੱਕ ਇਨ੍ਹਾਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇ।
ਉਨ੍ਹਾਂ ਨੇ ਪਿੰਡ ਵਿਚ ਬਣੇ ਸਰਕਾਰੀ ਹਸਪਤਾਲ ਵਿੱਚ ਸਟਾਫ਼ ਸਬੰਧੀ ਅਤੇ ਪਿੰਡ ਵਿਚ ਬਣੇ ਖੇਡ ਸਟੇਡੀਅਮ ਨੂੰ ਅਪਗ੍ਰੇਡ ਕਰਨ ਸਬੰਧੀ ਵਿਚਾਰ ਵਿਟਾਂਦਰਾ ਕੀਤਾ। ਇਸ ਮੌਕੇ ਪਿੰਡ ਮੌੜ ਨਾਭਾ ਵਿਖੇ ਬਿਜਲੀ ਦੀ ਸਮੱਸਿਆ ਸਬੰਧੀ ਡਿਪਟੀ ਕਮਿਸ਼ਨਰ ਵੱਲੋਂ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਕਰਨ ਲਈ ਨਿਰਦੇਸ਼ ਦਿੱਤੇ।
ਡਿਪਟੀ ਕਮਿਸ਼ਨਰ ਵੱਲੋਂ ਇਸ ਮੌਕੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਹਿਭਾਗੀਦਾਰੀ ਨਾਲ ਵਾਟਰ ਵਰਕਸਾਂ ਦੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਅਤੇ ਪਾਰਕ ਬਣਾਉਣ । ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਮੌਕੇ ਤੇ ਹਾਜ਼ਰ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣੇ-ਆਪਣੇ ਪਿੰਡਾਂ ਵਿਚ ਜਿਹੜੇ ਲੋਕ ਕੋਰੋਨਾ ਵੈਕਸੀਨ ਲਗਵਾਉਣ ਤੋਂ ਰਹਿੰਦੇ ਹਨ, ਉਨ੍ਹਾਂ ਨੂੰ ਵੈਕਸੀਨ ਲਗਵਾਉਣ ਲਈ ਪ੍ਰੇਰਿਆ ਜਾਵੇ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ 12 ਤੋਂ 18 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੂੰ ਵੀ ਵੈਕਸ਼ੀਨ ਲਗਵਾਈ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਅਮਿਤ ਬੈਂਬੀ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ਼੍ਰੀ ਰਾਜਿੰਦਰ ਬੱਤਰਾ, ਉਪ ਮੰਡਲ ਮੈਜਿਸਟ੍ਰੇਟ ਤਪਾ ਸ਼੍ਰੀਮਤੀ ਸਿਮਰਪ੍ਰੀਤ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ਼੍ਰੀਮ੍ਰਤੀ ਤੇਅਵਾਸ਼ਪ੍ਰੀਤ ਕੌਰ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।