ਉੱਪ ਮੰਡਲ ਮੈਜਿਸਟਰੇਟ
ਫਿਰੋਜ਼ਪੁਰ, 27 ਦਸੰਬਰ 2021
ਰਿਟਰਨਿੰਗ ਅਫਸਰ-ਕਮ-ਉੱਪ ਮੰਡਲ ਮੈਜਿਸਟਰੇਟ ਓਮ ਪ੍ਰਕਾਸ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ 2022 ਦੇ ਮੱਦੇਨਜ਼ਰ ਵਿਧਾਨ ਸਭਾ ਚੋਣਾਂ ਹਲਕਾ 076 ਫਿਰੋਜ਼ਪੁਰ ਦੇ ਪਿੰਡ ਬੰਡਾਲਾ ਤੋਂ ਪਿੰਡ ਆਰਫ ਕੇ ਤੱਕ ਵੋਟਰਾਂ ਦੀ ਜਾਗਰੂਕਤਾ ਲਈ 29 ਦਸੰਬਰ 2021 ਨੂੰ ਸਵੇਰੇ 11 ਵਜੇ ਟਰੈਕਟਰ ਰੈਲੀ ਕੱਢੀ ਜਾਵੇਗੀ।
ਹੋਰ ਪੜ੍ਹੋ :-ਭਾਰਤ ਦੀ ਰਾਜਨੀਤੀ ਵਿੱਚ ਸਾਰੇ ਵਾਅਦੇ ਪੂਰੇ ਕਰਨ ਵਾਲੀ ਇੱਕਲੀ ਪਾਰਟੀ ਹੈ ‘ਆਪ’: ਸਤਿੰਦਰ ਜੈਨ
ਇਸ ਟਰੈਕਟਰ ਰੈਲੀ ਨੂੰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਦਵਿੰਦਰ ਸਿੰਘ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਜਾਵੇਗਾ। ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਵੋਟਾਂ ਦੀ ਮਹੱਤਤਾ ਤੇ ਵੋਟ ਪਾਉਣ ਬਾਰੇ ਜਾਗਰੂਕ ਕਰਨਾ ਹੈ। ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਫਿਰੋਜ਼ਪੁਰ ਦੀ ਅਗਵਾਈ ਵਿੱਚ ਰੂਟ ਦੌਰਾਨ ਪੈਂਦੇ ਪਿੰਡਾਂ ਦੇ ਗਿਆਰਵੀਂ ਅਤੇ ਬਾਰਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਰੈਲੀ ਵਿੱਚ ਸ਼ਾਮਲ ਕਰਵਾਉਣਗੇ।
ਇਸ ਬੈਠਕ ਵਿੱਚ ਤਹਿਸੀਲਦਾਰ ਫਿਰੋਜ਼ਪੁਰ ਭੁਪਿੰਦਰ ਸਿੰਘ, ਡੀਈਓ ਚਮਕੌਰ ਸਿੰਘ, ਡਿਪਟੀ ਡੀਈਓ ਸੁਖਵਿੰਦਰ ਸਿੰਘ,ਅਸਵਨੀ ਕੁਮਾਰ ਬੀਡੀਪੀਓ, ਸੋਨੂੰ ਕਸ਼ਅਪ, ਪਿੱਪਲ ਸਿੰਘ, ਸੰਦੀਪ ਕੁਮਾਰ ਅਤੇ ਸੁਖਚੈਨ ਸਿੰਘ ਤੋਂ ਇਲਾਵਾ ਸਿੱਖਿਆ ਵਿਭਾਗ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।