ਜ਼ੀਰਾ/ਫਿਰੋਜ਼ਪੁਰ 3 ਸਤੰਬਰ :- ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਅੱਜ ਜ਼ੀਰਾ ਵਿਖੇ ਪਹੁੰਚੇ, ਥਾਣਾ ਸਿਟੀ ਜ਼ੀਰਾ ਵਿਖੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ ਗਿਆ। ਇਸ ਤੋਂ ਬਾਅਦ ਉਹ ਜ਼ੀਰਾ ਦੇ ਐਮਬਰੋਜੀਅਲ ਪਬਲਿਕ ਸਕੂਲ ਵਿਖੇ ਚੱਲ ਰਹੀਆਂ ਖੇਡਾਂ ਦਾ ਜਾਇਜ਼ਾ ਲੈਣ ਲਈ ਸਕੂਲ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਰੁਣ ਕੁਮਾਰ, ਐਸ.ਡੀ.ਐਮ. ਜ਼ੀਰਾ ਇੰਦਰਪਾਲ, ਆਮ ਆਦਮੀ ਪਾਰਟੀ ਦੇ ਯੂਥ ਆਗੂ ਸ਼ੰਕਰ ਕਟਾਰੀਆ, ਜ਼ਿਲ੍ਹਾ ਪ੍ਰਧਾਨ ਚੰਦ ਸਿੰਘ ਗਿੱਲ ਆਦਿ ਹਾਜਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਖੇਡਾਂ ਵਤਨ ਪੰਜਾਬ ਦੀਆਂ ਦੇ ਮੱਦੇਨਜ਼ਰ ਅੱਜ ਜ਼ੀਰਾ ਪਹੁੰਚੇ ਹਨ , ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਨਸ਼ੇ ਦੀ ਦਲਦਲ ਵਿੱਚੋਂ ਕੱਢ ਕੇ ਖੇਡਾਂ ਵਾਲੇ ਪਾਸੇ ਲਿਆਉਣ ਦੇ ਮਕਸਦ ਨਾਲ ਇਹ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੀ ਦਲਦਲ ਵਿੱਚੋਂ ਨਿਕਲ ਕੇ ਖੇਡ ਦੇ ਮੈਦਾਨ ਵਿੱਚ ਆਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ -ਇੱਕ ਮਕਸਦ ਹੈ ਕਿ ਪੰਜਾਬ ਦੇ ਨੌਜਵਾਨ ਖੇਡਾਂ ਦੇ ਜ਼ਰੀਏ ਪੂਰੀ ਦੁਨੀਆਂ ਦੇ ਵਿੱਚ ਆਪਣਾ ਅਤੇ ਆਪਣੇ ਸੂਬੇ ਦਾ ਨਾਮ ਰੌਸ਼ਨ ਕਰਨ।
ਹੋਰ ਪੜ੍ਹੋ :- ਪੰਜਾਬ ਸਰਕਾਰ ਵੱਲੋਂ ਗ਼ੈਰ-ਸਰਕਾਰੀ ਸੰਸਥਾਵਾਂ ਲਈ 8 ਕਰੋੜ ਰੁਪਏ ਅਲਾਟ: ਵਿਜੇ ਕੁਮਾਰ ਜੰਜੂਆ
—-