ਟਰੈਵਲ ਏਜੰਸੀ ਤੇ ਕੋਚਿੰਗ ਇੰਸਟੀਚਿਊਟ ਫਰਮ ਦਾ ਲਾਇਸੈਸ 90 ਦਿਨਾਂ ਲਈ ਮੁਅੱਤਲ

news makahni
news makhani
ਐਸ.ਏ.ਐਸ ਨਗਰ 17 ਮਾਰਚ 2022
ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐਸ ਵੱਲੋ ਮੈਸਰਜ਼ ਬੀ.ਸੀ.ਸੀ,ਐਸ.ਸੀ.ਐਫ ਨੰਬਰ 106,ਦੂਜੀ ਅਤੇ ਤੀਜੀ ਮੰਜਿਲ, ਫੇਜ-10, ਮੋਹਾਲੀ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਜਾਰੀ ਲਾਇਸੈਂਸ ਤੁਰੰਤ ਪ੍ਰਭਾਵ ਨਾਲ 90 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ ।

ਹੋਰ ਪੜ੍ਹੋ :-ਓਰਲ ਹੈਲਥ ਵੀਕ ਮੌਕੇ ਬੱਚਿਆਂ ਨੂੰ ਦਿੱਤੀ ਗਈ ਮੂੰਹ ਦੀ ਸਫਾਈ ਬਾਰੇ ਜਾਣਕਾਰੀ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਇਸ ਸਬੰਧੀ ਜਾਣਕਾਰੀ ਦਿੰਦਿਆ ਦੱਸਿਆ ਕਿ ਬੀ.ਸੀ.ਸੀ ਫਰਮ ਨੂੰ ਟਰੈਵਲ ਏਜੰਟ, ਕੰਸਲਟੈਂਸੀ ਅਤੇ ਕੋਚਿੰਗ ਇੰਸਟੀਚਿਊਟ ਆਫ ਆਈਲੈਟਸ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 30 ਅਕਤੂਬਰ 2023 ਤੱਕ ਸੀ । ਉਨ੍ਹਾਂ ਦੱਸਿਆ ਕਿ ਦਫਤਰ ਵੱਲੋ ਲਾਇਸੰਸੀ ਦੇ ਦਫਤਰੀ ਪਤੇ ਤੇ ਪੱਤਰ ਭੇਜਦੇ ਹੋਏ ਨਿਰਧਾਰਤ ਪ੍ਰਫਾਰਮੇ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਸਮੇਤ ਉਨ੍ਹਾਂ ਤੋਂ ਚਾਰਜ ਕੀਤੀ ਗਈ ਫੀਸ ਦੀ ਜਾਣਕਾਰੀ ਅਤੇ ਦਿੱਤੀ ਗਈ ਸਰਵਿਸ ਬਾਰੇ ਰਿਪੋਰਟ ਮੰਗੀ ਗਈ ।

ਇਸ ਸਬੰਧੀ ਕਾਫੀ ਸਮਾ ਬੀਤ ਜਾਣ ਉਪਰੰਤ ਲਾਇਸੰਸੀ ਵੱਲੋ ਉਕਤ ਰਿਪੋਰਟਾ ਨਾ ਭੇਜਣ ਦੀ ਸੂਰਤ ਵਿੱਚ ਪੰਜਾਬ ਟਰੈਵਲ ਪ੍ਰੋਫੈਸ਼ਨ ਰੈਗੂਲੇਸ਼ਨ ਐਕਟ-2012 ਅਧੀਨ ਨੋਟਿਸ ਜਾਰੀ ਕੀਤਾ ਗਿਆ । ਤਹਿਸੀਲਦਾਰ, ਮੋਹਾਲੀ ਵੱਲੋਂ ਤਮੀਲੀ ਰਿਪੋਰਟ ਭੇਜ ਕੇ ਸੂਚਿਤ ਕੀਤਾ ਗਿਆ ਕਿ ਮੈਸਰਜ਼ ਬੀ.ਸੀ.ਸੀ ਨਾਮ ਦਾ ਦਫਤਰ ਇਸ ਪਤੇ ਤੋਂ ਬੰਦ ਹੋ ਗਿਆ ਹੈ । ਜਿਸ ਕਾਰਨ ਉਕਤ ਫਰਮ ਦਾ ਲਾਇਸੈਸ ਤੁਰੰਤ ਪ੍ਰਭਾਵ ਤੋਂ  90 ਦਿਨਾ ਲਈ ਮੁਅੱਤਲ ਕਰ ਦਿੱਤਾ ਗਿਆ ਹੈ । ਉਨ੍ਹਾਂ ਦੱਸਿਆ ਲਾਇਸੰਸੀ ਨੂੰ ਆਪਣੀ ਸਥਿਤੀ ਸਪਸ਼ਟ ਕਰਨ ਲਈ 15 ਦਿਨਾਂ ਦਾ ਸਮਾਂ ਦਿੰਦੇ ਹੋਏ ਨੋਟਿਸ ਜਾਰੀ ਕੀਤਾ ਹੈ ਕਿ ਕਿਉਂ ਨਾ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।
Spread the love