ਰੂਪਨਗਰ, 8 ਅਪ੍ਰੈਲ 2022
ਵਿਸ਼ਵ ਰੈੱਡ ਕਰਾਸ ਦਿਵਸ ਦੇ ਮੋਕੇ ਤੇ ਜਿਲਾ ਰੈੱਡ ਕਰਾਸ ਰੂਪਨਗਰ ਵਲੋਂ ਲੋਕ ਭਲਾਈ ਦੇ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ ਅਤੇ 20 ਦਿਵਿਆਂਗ ਵਿਅਕਤੀਆਂ ਨੂੰ ਟਰਾਈ-ਸਾਇਕਲ ਅਤੇ ਵੀਲ੍ਹ ਚੇਅਰ ਪ੍ਰਦਾਨ ਕੀਤੀਆਂ ਗਈਆ। ਕੁਸ਼ਟ ਆਸ਼ਰਮ ਰੂਪਨਗਰ ਅਤੇ ਮਹਿਲਾ ਇੰਨਮੈਟਸ ਨੂੰ ਹਾਈਜੀਨ ਕਿੱਟਾਂ ਵੰਡੀਆਂ ਗਈਆਂ।
ਹੋਰ ਪੜ੍ਹੋ :-ਵਿਧਾਇਕ ਸਿੱਧੂ ਤੇ ਛੀਨਾ ਵੱਲੋਂ ਹਲਕਾ ਦੱਖਣੀ ਤੇ ਆਤਮ ਨਗਰ ਦੀ ਸਾਂਝੀ ਸੜ੍ਹਕ ਦਾ ਉਦਘਾਟਨ
ਇਹਨਾਂ ਪ੍ਰੋਗਰਾਮਾਂ ਵਿੱਚ ਮਾਨਯੋਗ ਡਾ.ਪ੍ਰੀਤੀ ਯਾਦਵ, ਆਈ.ਏ.ਐਸ. ਡਿਪਟੀ ਕਮਿਸ਼ਨਰ ਰੂਪਨਗਰ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ। ਵਿਸ਼ਵ ਰੈੱਡ ਕਰਾਸ ਦਿਵਸ ਦੇ ਮੋਕੇ ਤੇ ਡਿਪਟੀ ਕਮਿਸ਼ਨਰ ਵਲੋਂ ਰੈੱਡ ਕਰਾਸ ਦਾ ਝੰਡਾ ਲਹਿਰਾਇਆ ਗਿਆ ਅਤੇ ਸਰ ਜੀਨ ਹੈਨਰੀ ਡਿਉਨਾ ਨੂੰ ਯਾਦ ਕਰਦਿਆਂ ਸ਼ਮਾਂ ਰੋਸ਼ਨ ਕੀਤੀ ਗਈ।
ਡਿਪਟੀ ਕਮਿਸ਼ਨਰ ਰੂਪਨਗਰ, ਉਪ ਮੰਡਲ ਮੈਜਿਸਟਰੇਟ ਰੂਪਨਗਰ, ਜਿਲਾ ਮਾਲ ਅਫਸਰ ਕਮ ਸਹਾਇਕ ਕਮਿਸ਼ਨਰ (ਜ) ਹੋਰ ਜਿਲਾ ਅਧਿਕਾਰੀ ਅਤੇ ਰੈੱਡ ਕਰਾਸ ਦੇ ਮੈਂਬਰ ਸ਼ਾਮਿਲ ਹੋਏ। ਰੈੱਡ ਕਰਾਸ ਮਾਨਵਤਾ ਦੀ ਸੇਵਾ ਨੂੰ ਸਮਰਪਿੱਤ ਸੰਦੇਸ਼ ਵਜੌ ਵੱਖ-ਵੱਖ ਸਕੂਲਾਂ ਦੇ ਬੱਚਿਆਂ ਦੇ ਪੈਟਿੰਗ ਕੰਪੀਟੀਸ਼ਨ ਵੀ ਕਰਵਾਏ ਗਏ।
ਡਾ. ਪ੍ਰੀਤੀ ਯਾਦਵ ਡਿਪਟੀ ਕਮਿਸ਼ਨਰ ਜੀ ਵਲੋਂ ਮਾਨਵਤਾ ਦੀ ਸੇਵਾ ਅਤੇ ਲੋਕ ਭਲਾਈ ਦੇ ਨੇਕ ਕੰਮਾਂ ਵਿੱਚ ਯੋਗਦਾਨ ਪਾਉਣ ਲਈ ਸੰਦੇਸ਼ ਦਿੱਤਾ ਗਿਆ। ਇਹਨਾਂ ਪ੍ਰੋਗਰਾਮਾਂ ਵਿੱਚ ਸ਼੍ਰੀ ਗੁਰਜਿੰਦਰ ਸਿੰਘ ਜਿਲਾ ਮਾਲ ਅਫਸਰ ਕਮ ਸਹਾਇਕ ਕਮਿਸ਼ਨਰ (ਜ) ਰੂਪਨਗਰ, ਸ਼੍ਰੀ ਗੁਰਵਿੰਦਰ ਸਿੰਘ ਜੋਹਲ ਮੰਡਲ ਮੈਜਿਸਟਰੇਟ ਰੂਪਨਗਰ, ਪੀ.ਸੀ.ਐਸ., ਸ਼੍ਰੀਮਤੀ ਰਜਿੰਦਰ ਕੌਰ ਜਿਲਾ ਡੀ.ਸੀ.ਪੀ.ਉ., ਡੀ.ਪੀ.ਆਰ.ਉ. ਸ਼੍ਰੀ ਕਰਨ ਮਹਿਤਾ, ਸ਼੍ਰੀ ਤੁਸ਼ਾਰ ਬੋਡਬਾਲ, ਡੀ.ਡੀ.ਐਫ. ਰੈੱਡ ਕਰਾਸ ਦੇ ਪੈਟਰਨ ਸ਼੍ਰੀਮਤੀ ਰਾਜ ਕੌਰ, ਸ਼੍ਰੀਮਤੀ ਗਗਨਦੀਪ ਕੌਰ, ਸ਼੍ਰੀਮਤੀ ਕਿਰਨਪ੍ਰੀਤ ਗਿੱਲ, ਆਨ. ਸਕੱਤਰ ਸ਼੍ਰੀਮਤੀ ਕ੍ਰਿਸ਼ਨਾ ਸ਼ਰਮਾ, ਮੈਂਬਰ ਸ਼੍ਰੀਮਤੀ ਸਕੀਨਾ ਐਰੀ, ਸ਼੍ਰੀਮਤੀ ਸੁਰਿੰਦਰ ਦਰਦੀ, ਸ਼੍ਰੀਮਤੀ ਆਦਰਸ਼ ਸ਼ਰਮਾਂ, ਸ਼੍ਰੀਮਤੀ ਹਰਿੰਦਰ ਸੈਣੀ, ਸ਼੍ਰੀਮਤੀ ਰਜਿੰਦਰ ਕੌਰ, ਸ਼੍ਰੀਮਤੀ ਉਸ਼ਾ ਕਿਰਨ, ਸ਼੍ਰੀ ਨਰੇਸ਼ ਕੁਮਾਰ ਗੋਤਮ, ਸਕੱਤਰ ਰੈੱਡ ਕਰਾਸ ਸ਼੍ਰੀ ਗੁਰਸੋਹਣ ਸਿੰਘ ,ਸ਼੍ਰੀਮਤੀ ਦਲਜੀਤ ਕੌਰ, ਸ਼੍ਰੀ ਵਰੁਣ ਸ਼ਰਮਾਂ,ਸ਼੍ਰੀ ਭਾਗ ਸਿੰਘ, ਅਤੇ ਸਟਾਫ ਸ਼ਾਮਿਲ ਸਨ।