ਰੂਪਨਗਰ, 29 ਅਪ੍ਰੈਲ 2022
ਦਿਵਿਆਗਜਨਾਂ ਨੂੰ ਸਮਾਜ ਭਲਾਈ ਵਿਭਾਗ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਮੁਹਈਆ ਕਰਵਾਉਣ ਦੇ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਨੂੰ ਯੂ.ਡੀ.ਆਈ.ਡੀ. ਸਕੀਮ ਅਧੀਨ ਕੈਂਪ ਲਗਾਉਣ ਦੀ ਹਦਾਇਤਾਂ ਜਾਰੀ ਕੀਤੀ ਹੈ। ਇਹ ਕੈਂਪ ਸਿਹਤ ਵਿਭਾਗ, ਸਮਾਜਿਕ ਸੁਰੱਖਿਆ, ਇਸਤਰੀਆਂ ਅਤੇ ਬਾਲ ਵਿਕਾਸ ਵਿਭਾਗ ਤੇ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਲਗਾਏ ਜਾਣਗੇ।
ਹੋਰ ਪੜ੍ਹੋ :-ਮਾਨ ਸਰਕਾਰ ਦੇ ਲੋਕ ਹਿਤੈਸ਼ੀ ਫ਼ੈਸਲਿਆਂ ਤੋਂ ਡਰੀਆਂ ਰਿਵਾਇਤੀ ਪਾਰਟੀਆਂ: ਮਾਲਵਿੰਦਰ ਸਿੰਘ ਕੰਗ
ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਮਿਉਨਿਟੀ ਹੈਲਥ ਸੈਂਟਰ ਸ਼੍ਰੀ ਚਮਕੌਰ ਸਾਹਿਬ ਵਿਖੇ 30 ਅਪ੍ਰੈਲ ਨੂੰ, ਸਬ-ਡਵੀਜ਼ਨਲ ਹਸਪਤਾਲ ਨੰਗਲ ਵਿਖੇ 07 ਮਈ ਨੂੰ, ਸਬ-ਡਵੀਜ਼ਨਲ ਸ਼੍ਰੀ ਅਨੰਦਪੁਰ ਸਾਹਿਬ ਵਿਖੇ 14 ਮਈ ਨੂੰ, ਕਮਿਉਨਿਟੀ ਹੈਲਥ ਸੈਂਟਰ ਮੋਰਿੰਡਾ ਵਿਖੇ 21 ਮਈ ਅਤੇ ਕਮਿਉਨਿਟੀ ਹੈਲਥ ਸੈਂਟਰ ਨੂਰਪੁਰਬੇਦੀ ਵਿਖੇ 28 ਮਈ ਨੂੰ ਕੈਂਪ ਲਗਾਏ ਜਾਣਗੇ।