ਅੰਮ੍ਰਿਤਸਰ 12 ਜਨਵਰੀ 2022
ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ: ਗੁਰਵਿੰਦਰ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਦਲਜੀਤ ਸਿੰਘ ਗਿੱਲ ਵੱੱਲੋਂ ਹਾਈਡ ਮਾਰਕੀਟ ਅਤੇ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਗਈ।
ਹੋਰ ਪੜ੍ਹੋ :-ਆਮ ਆਦਮੀ ਪਾਰਟੀ ਬਣਾਏਗੀ ਖੁਸ਼ਹਾਲ ਅਤੇ ਸੁਨਿਹਰਾ ਪੰਜਾਬ – ਅਰਵਿੰਦ ਕੇਜਰੀਵਾਲ
ਇਸ ਮੌਕੇ ਜਿਲ੍ਹਾ ਪੱਧਰੀ ਅਤੇ ਬਲਾਕ ਪੱਧਰੀ ਫਲਾਇੰਗ ਸਕੁਐਡ ਟੀਮਾਂ ਵੱਲੋਂ ਮੁੱਖ ਖੇਤੀਬਾੜੀ ਅਫਸਰ ਦੀ ਹਾਜਰੀ ਵਿੱਚ ਵੱਖ-ਵੱਖ ਖਾਦਾਂ ਅਤੇ ਦਵਾਈਆਂ ਦੇ ਸੈਂਪਲ ਭਰੇ ਗਏ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਵਿਭਾਗ ਦਾ ਉਦੇਸ਼ ਕਿਸਾਨਾਂ ਤੱਕ ਮਿਆਰੀ ਅਤੇ ਉੱਚ ਗੁਣਵੱਤਾ ਵਾਲੇ ਖੇਤੀ ਇੰਨਪੁੱਟ ਖਾਦ,ਬੀਜ ਅਤੇ ਦਵਾਈਆਂ ਮੁੱਹਈਆ ਕਰਵਾਉਣਾ ਹੈ। ਜਿਸ ਲਈ ਵਿਭਾਗ ਵੱਲੋਂ ਸਮੇਂ-ਸਮੇਂ ਤੇ ਖਾਦ, ਬੀਜ ਅਤੇ ਦਵਾਈਆਂ ਦੀ ਪਰਖ ਕਰਵਾਉਣ ਲਈ ਸੈਂਪਲਿੰਗ ਕੀਤੀ ਜਾਂਦੀ ਹੈ ਅਤੇ ਕਿਸਾਨਾਂ ਤੱਕ ਮਿਆਰੀ ਇੰਨਪੁੱਟ ਦੀ ਸਪਲਾਈ ਯਕੀਨੀ ਬਣਾਈ ਜਾਂਦੀ ਹੈ।
ਇਸ ਮੌਕੇ ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਅਚਨਚੇਤ ਚੈਕਿੰਗ ਭਵਿੱਖ ਵਿੱਚ ਵੀ ਜਾਰੀ ਰਹੇਗੀ। ਇਸ ਮੌਕੇ ਗੁਰਪ੍ਰੀਤ ਸਿੰਘ ਏਡੀੳ (ਇੰਨਫੋਰਸਮੈਂਟ), ਗੁਰਵਿੰਦਰ ਸਿੰਘ ਏਡੀੳੇ (ਪੀਪੀ), ਗੁਰਜੋਤ ਸਿੰਘ ਏਡੀੳ (ਪੀਪੀ, ਵੇਰਕਾ), ਗੁਰਜੀਤ ਸਿੰਘ ਏਡੀਉ, ਵੇਰਕਾ ਮਨਜੀਤ ਸਿੰਘ ਖੇਤੀ ਸਬ ਇੰਸਪੈਕਟਰ ਆਦਿ ਹਾਜਰ ਸਨ।