-ਕਿਹਾ, ਡੀਲਰ ਖਾਦਾਂ ਦੇ ਭੰਡਾਰ ਬਾਰੇ ਜਾਣਕਾਰੀ ਨੋਟਿਸ ਬੋਰਡਾਂ ਉਪਰ ਦਰਸਾਉਣ
-ਜ਼ਿਲਾ ਪ੍ਰਬੰਧਕੀ ਕੰਪਲੈਕਸ ’ਚ ਹੋਈ ਜ਼ਿਲਾ ਪੱਧਰੀ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ
ਜਲੰਧਰ,28 ਅਕਤੂਬਰ 2021
ਜ਼ਿਲ੍ਹੇ ਵਿੱਚ ਮੌਜੂਦਾ ਸੀਜ਼ਨ ਦੌਰਾਨ ਫ਼ਸਲਾਂ ਦੀ ਬਿਜਾਈ ਲਈ 22000 ਮੀਟ੍ਰਿਕ ਟਨ ਡੀ.ਏ.ਪੀ.ਖਾਦ ਦੀ ਸਪਲਾਈ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਅਮਰਜੀਤ ਬੈਂਸ ਵੱਲੋਂ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਖੇਤੀਬਾੜੀ ਪੈਦਾਵਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਹੋਰ ਪੜ੍ਹੋ :-ਸਬ-ਡਵੀਜ਼ਨ ਪੱਧਰ ’ਤੇ ਲੱਗੇ ਵਿਸ਼ੇਸ਼ ਸੁਵਿਧਾ ਕੈਂਪਾਂ ਦਾ ਵੱਡੀ ਗਿਣਤੀ ਵਿਚ ਲੋਕਾਂ ਨੇ ਲਿਆ ਲਾਭ
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀ.ਓ.ਐਸ.ਮਸ਼ੀਨਾਂ ਵਿੱਚ ਪਏ ਸਟਾਕ ਨੂੰ ਤੁਰੰਤ ਨਿੱਲ ਕੀਤਾ ਜਾਵੇ ਤਾਂ ਜੋ ਹੋਰ ਡੀ.ਏ.ਪੀ.ਖਾਦ ਦੀ ਮੰਗ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਕਣਕ ਅਤੇ ਆਲੂਆਂ ਦੀ ਬਿਜਾਈ ਲਈ ਖਾਦ ਦੀ ਸਪਲਾਈ ਨਿਰੰਤਰ ਜਾਰੀ ਰੱਖੀ ਜਾਵੇ । ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਜਾਵੇ ਕਿ ਖਾਦਾਂ ਦੇ ਭੰਡਾਰ ਬਾਰੇ ਜਾਣਕਾਰੀ ਰੋਜ਼ਾਨਾ ਨੋਟਿਸ ਬੋਰਡਾਂ ’ਤੇ ਦਰਸਾਈ ਜਾਵੇ ਅਤੇ ਸਹੀ ਮੁੱਲ ’ਤੇ ਖਾਦ ਦੀ ਸਪਲਾਈ ਕੀਤੀ ਜਾਵੇ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਲੋਂ ਖੇਤੀਬਾੜੀ, ਬਾਗਬਾਨੀ, ਭੂਮੀ ਤੇ ਪਾਣੀ ਰੱਖਿਆ ਵਿਭਾਗ ਅਤੇ ਸਹਿਕਾਰੀ ਸਭਾਵਾਂ ਵਲੋਂ ਕੀਤੇ ਜਾ ਰਹੇ ਵੱਖ-ਵੱਖ ਕੰਮਾਂ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਬਾਗਬਾਨੀ ਵਿਭਾਗ ਵਲੋਂ ਕਰਤਾਰਪੁਰ ਵਿਖੇ ਚੱਲ ਰਹੇ ਸੈਂਟਰ ਆਫ ਐਕਸੀਲੈਂਸ ਵਿੱਚ ਕੀਤੇ ਜਾ ਰਹੇ ਕੰਮਾਂ ਅਤੇ ਘਰੇਲੂ ਬਗੀਚੀਆਂ ਲਈ ਦਿੱਤੀਆਂ ਜਾ ਰਹੀਆਂ ਸਬਜ਼ੀ ਕਿੱਟਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਜਲੰਧਰ ਡਾ.ਜਸਵੰਤ ਰਾਏ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਵਾਢੀ ਦਾ ਤਕਰੀਬਨ 60 ਫੀਸਦ ਕੰਮ ਨੇਪਰੇ ਚੜ੍ਹ ਚੁੱਕਾ। ਉਨ੍ਹਾਂ ਦੱਸਿਆ ਕਿ ਝੋਨੇ ਦੀ ਪਰਾਲੀ ਦੀ ਸੰਭਾਲ ਲਈ ਆਈ ਈ ਸੀ ਕੰਪੋਨੈਂਟ ਤਹਿਤ ਪਿੰਡਾਂ ਵਿਚ ਪਿੰਡ ਪੱਧਰ ਬਲਾਕ ਪੱਧਰ ’ਤੇ ਕੈਂਪ ਲਗਾਏ ਜਾ ਰਹੇ ਹਨ । ਉਨਾਂ ਦੱਸਿਆ ਕਿ ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ ਤਿੰਨ ਵੈਨਾਂ ਰਾਹੀਂ ਪਰਾਲੀ ਦੀ ਸੁਚੱਜੀ ਸੰਭਾਲ ਸਬੰਧੀ ਜਾਗਰੂਕਤਾ ਵੀ ਫੈਲਾਈ ਜਾ ਰਹੀ ਹੈ