ਸ੍ਰੀਮਤੀ ਜਯੋਤੀ ਸਿੰਘ ਰਾਜ ਨੇ ਕੀਤਾ ਪਿੰਡ ਉੱਪਲੀ ਤੇ ਹਰੀਗੜ ਦਾ ਦੌਰਾ
ਪਿੰਡ ਵਾਸੀਆਂ ਨੂੰ ਟੀਕਾਕਰਨ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਲਈ ਪ੍ਰੇਰਿਆ
ਬਰਨਾਲਾ, 22 ਨਵੰਬਰ 2021
ਜ਼ਿਲਾ ਬਰਨਾਲਾ ’ਚ ਹਰ ਘਰ ਦਸਤਕ ਮੁਹਿੰਮ ਤਹਿਤ ਕੋਰੋਨਾ ਵਿਰੁੱਧ ਟੀਕਾਕਰਨ ਜਾਰੀ ਹੈ। 30 ਨਵੰਬਰ ਤੱਕ ਚਲਾਈ ਜਾਣ ਵਾਲੀ ਇਸ ਮੁਹਿੰਮ ਤਹਿਤ ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਰਕਾਰ ਵੱਲੋਂ 100 ਫੀਸਦੀ ਕੋਰੋਨਾ ਟੀਕਾਕਰਣ ਦੇ ਟੀਚੇ ਨੂੰ ਪੂਰਾ ਕਰਨ ਲਈ ਯਤਨ ਜਾਰੀ ਹਨ।
ਹੋਰ ਪੜ੍ਹੋ :-ਚੰਦਰ ਗੈਂਦ ਨੇ ਮਲੇਰਕੋਟਲਾ ਜ਼ਿਲ੍ਹੇ ‘ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਇਸ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਦੀ ਪਤਨੀ ਅਤੇ ਹਸਪਤਾਲ ਵੈਲਫੇਅਰ ਸੈਕਸ਼ਨ ਜ਼ਿਲਾ ਰੈਡ ਕ੍ਰਾਸ ਸੁਸਾਇਟੀ ਦੀ ਚੇਅਰਪਰਸਨ ਸ੍ਰੀਮਤੀ ਜਯੋਤੀ ਸਿੰਘ ਰਾਜ ਨੇ ਪਿੰਡ ਉੱਪਲੀ ਅਤੇ ਹਰੀਗੜ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਦੱਸਿਆ ਕਿ ਦੋਵਾਂ ਪਿੰਡਾਂ ’ਚ ਸਿਹਤ ਵਿਭਾਗ ਅਤੇ ਪੰਚਾਇਤ ਦੇ ਸਾਂਝੇ ਉੱਦਮ ਨਾਲ ਟੀਕਾਕਰਨ ਦੀ ਦੂਜੀ ਖੁਰਾਕ ਸਾਰਿਆਂ ਨੂੰ ਲਗਵਾਈ ਜਾ ਰਹੀ ਹੈ। ਉਨਾਂ ਬਾਕੀ ਰਹਿੰਦੇ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਦੂਜੀ ਖੁਰਾਕ ਲਗਵਾ ਕੇ ਆਪਣਾ ਟੀਕਾਕਰਣ ਸੰਪੂਰਨ ਕਰਵਾਉਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਤਾਇਨਾਤ ਕੀਤੇ ਗਏ ਹੋਰ ਵੱਖ ਵੱਖ ਅਧਿਕਾਰੀਆਂ ਨੇ ਵੀ ਸਬੰਧਿਤ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕੀਤਾ ਅਤੇ ਇਸ ਦੌਰਾਨ ਜਿਹੜੇ ਵਿਅਕਤੀਆਂ ਨੇ ਕੋਰੋਨਾ ਵੈਕਸੀਨੇਸ਼ਨ ਨਹੀਂ ਕਰਵਾਈ, ਉਨਾਂ ਦਾ ਟੀਕਾਕਰਨ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ।