ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਸਣੇ ਵੱਖ ਵੱਖ ਵਿਭਾਗਾਂ ਨਾਲ ਮੀਟਿੰਗਾਂ
ਖੇਤੀਬਾੜੀ ਵਿਭਾਗ ਨੂੰ ਪਰਾਲੀ ਪ੍ਰਬੰਧਨ ਲਈ ਐਕਸ਼ਨ ਪਲਾਨ ਬਣਾਉਣ ਦੇ ਨਿਰਦੇਸ਼
ਬਰਨਾਲਾ, 28 ਅਪ੍ਰੈਲ 2022
ਕਰੋਨਾ ਵਾਇਰਸ ਤੋਂ ਬਚਾਅ ਲਈ ਜ਼ਿਲਾ ਵਾਸੀਆਂ ਨੂੰ ਜਾਗਰੂਕ ਕਰਦੇ ਹੋਏ ਕਰੋਨਾ ਵਿਰੁੱਧ ਸੈਂਪ�ਿਗ ਅਤੇ ਟੀਕਾਕਰਨ ਵਿਚ ਤੇਜ਼ੀ ਲਿਆਂਦੀ ਜਾਵੇ।
ਹੋਰ ਪੜ੍ਹੋ :-ਕਰਮਚਾਰੀ ਰਾਜ ਬੀਮਾ ਨਿਗਮ ਕੋਵਿਡ-19 ਰਾਹਤ ਯੋਜਨਾ ਦੀ ਅੰਸ਼ਦਾਨ ਦੀ ਪਾਤਰਤਾ ਸ਼ਰਤ ਵਿੱਚ 70 ਦਿਨਾਂ ਦੀ ਜਗ੍ਹਾ ਹੁਣ ਸਿਰਫ 35 ਦਿਨਾਂ ਦਾ ਅੰਸ਼ਦਾਨ ਜਰੂਰੀ
ਇਹ ਹਦਾਇਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਇਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਮੀਟਿੰਗ ਦੌਰਾਨ ਕੀਤੀ ਗਈ। ਉਨਾਂ ਆਖਿਆ ਕਿ ਵਿਦਿਆਰਥੀਆਂ ਦੀ ਕਰੋਨਾ ਵੈਕਸੀਨੇਸ਼ਨ ਵਧਾਉਣ ਲਈ ਸਿਹਤ ਅਤੇ ਸਿੱਖਿਆ ਵਿਭਾਗ ਵੱਲੋਂ ਤਾਲਮੇਲ ਵਧਾਇਆ ਜਾਵੇ ਅਤੇ ਮਾਪਿਆਂ ਤੋਂ ਸਹਿਮਤੀ ਲੈਣ ਵਿਚ ਦੇਰੀ ਨਾ ਕੀਤੀ ਜਾਵੇ ਤਾਂ ਜੋ ਕਰੋਨਾ ਦੇ ਕੇਸ ਜ਼ਿਲੇ ਵਿਚ ਮੁੜ ਨਾ ਵਧਣ।
ਇਸ ਮੌਕੇ ਉਨਾਂ ਸਿਹਤ ਵਿਭਾਗ ਦੀਆਂ ਹੋਰ ਸਕੀਮਾਂ ਜਨਨੀ ਸੁਰੱਖਿਆ ਯੋਜਨਾ, ਬਾਲ ਸਵਾਸਥਯ ਕਾਰਿਆਕ੍ਰਮ ਆਦਿ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਉਨਾਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਆਖਿਆ ਕਿ ਪਾਣੀ ਬਚਾਉਣ ਦੇ ਉਪਰਾਲਿਆਂ ਤਹਿਤ ਰੂਫ ਟੌਪ ਹਾਰਵੈਸਟਿੰਗ ਸਿਸਟਮ ਅਧੀਨ ਜ਼ਿਲੇ ਦੇ ਸਾਰੇ ਸਰਕਾਰੀ ਸਕੂਲ ਲਿਆਂਦੇ ਜਾਣ।
ਸ੍ਰੀ ਹਰੀਸ਼ ਨਇਰ ਨੇ ਖੇਤੀਬਾੜੀ ਵਿਭਾਗ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਤੋਂ ਬਚਾਉਣ ਲਈ ਹੁਣੇ ਤੋਂ ਹੀ ਐਕਸ਼ਨ ਪਲਾਨ ਤਿਆਰ ਕੀਤਾ ਜਾਵੇ ਅਤੇ ਲੋੜੀਂਦੀ ਮਸ਼ੀਨਰੀ ਲਈ ਅਗਾਊਂ ਪ੍ਰਬੰਧ ਕੀਤੇ ਜਾਣ ਤਾਂ ਜੋ ਕਿਸਾਨਾਂ ਨੂੰ ਪਰਾਲੀ ਦੇ ਨਿਬੇੜੇ ਵਿਚ ਮੁਸ਼ਕਲ ਪੇਸ਼ ਨਾ ਆਵੇ।
ਇਸ ਮੌਕੇ ਯੂਡੀਆਈਡੀ ਕਾਰਡ, ਰਾਸ਼ਨ ਵੰਡ, ਪ੍ਰਧਾਨ ਮੰਤਰੀ ਮਾਤਰੁ ਵੰਦਨਾ ਯੋਜਨਾ ਸਮੇਤ ਹੋਰ ਸਕੀਮਾਂ ਦਾ ਜਾਇਜ਼ਾ ਲਿਆ ਗਿਆ।