ਸ੍ਰੀ ਮੁਕਤਸਰ ਸਾਹਿਬ 13 ਮਈ,2021 ਕੋਵਿਡ ਵਾਇਰਸ ਤੋਂ ਬਚਾਅ ਲਈ ਸਿਹਤ ਵਿਭਾਗ ਵਲੋਂ ਹਰ ਰੋਜ ਪੰਜਾਬ ਸਰਕਾਰ ਦੇ ਦਿਸਾ ਨਿਰਦੇਸਾ ਅਨੁਸਾਰ ਲੋਕਾਂ ਨੂੰ ਕੋਰੋਨਾ ਵੈਕਸੀਨ ਦੇ ਟੀਕੇ ਲਗਾਏ ਜਾ ਰਹੇ ਹਨ ਅਤੇ ਸ੍ਰੀ ਮੁਕਤਸਰ ਸਾਹਿਬ ਜਿਲੇ ਦੇ ਨਿਵਾਸੀ ਵੀ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਪਾਸ ਕੋਰੋਨਾ ਵੈਕਸੀਨ ਦਾ ਟੀਕਾ ਲਗਵਾ ਰਹੇ ਹਨ ਅਤੇ ਸਰਕਾਰੀ ਮੁਲਾਜ਼ਮਾਂ ਵਿੱਚ ਵੈਕਸੀਨੇਸ਼ਨ ਕਰਵਾਉਣ ਸੰਬੰਧੀ ਬਹੁਤ ਉਤਸਾਹ ਪਾਇਆ ਜਾ ਰਿਹਾ ਹੈ ।
ਇਸ ਲੜੀ ਤਹਿਤ ਅੱਜ ਸਿਹਤ ਵਿਭਾਗ ਵਲੋਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸਪੈਸ਼ਲ ਕੋਰੋਨਾ ਵੈਕਸੀਨ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਜਿਲ੍ਹਾ ਲੋਕ ਸੰਪਰਕ ਵਿਭਾਗ ਦੇ ਸਟਾਫ ਤੋਂ ਇਲਾਵਾ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਨੇ ਆਪਣੇ ਆਪ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਕੋਰੋਨਾ ਵੈਕਸੀਨ ਦਾ ਟੀਕਾ ਲਗਵਾਇਆ।
ਇਸ ਕੋਰੋਨਾ ਵੈਕਸੀਨ ਕੈਂਪ ਦੌਰਾਨ ਸ੍ਰੀ ਗੁਰਦੀਪ ਸਿੰਘ ਮਾਨ ਜਿ਼ਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਦਲਜੀਤ ਕੁਮਾਰ ਨੇ ਵੀ ਟੀਕਾ ਲਗਵਾਇਆ।
ਇਸ ਕੈਂਪ ਦੌਰਾਨ ਜਿ਼ਲ੍ਹਾ ਲੋਕ ਸੰਪਰਕ ਅਫਸਰ ਨੇ ਸਿਹਤ ਵਿਭਾਗ ਦੀ ਸਲਾਘਾ ਕਰਦਿਆ ਕਿਹਾ ਕਿ ਸਿਹਤ ਵਿਭਾਗ ਦੇ ਜੁਝਾਰੂ ਯੋਧੇ ਇਸ ਮਹਾਂਮਾਰੀ ਦੌਰਾਨ ਲੋਕਾਂ ਦੀ ਦਿਨ ਰਾਤ ਤਨੋ ਮਨੋ ਨਾਲ ਸੇਵਾ ਕਰ ਰਹੇ ਹਨ।
ਜਿ਼ਲ੍ਹਾ ਆਯੂਵੈਦਿਕ ਮੈਡੀਕਲ ਅਫਸਰ ਡਾ.ਅਮਿਤਾ ਗੁਪਤਾ ਨੇ ਦੱਸਿਆ ਕਿ ਇਸ ਕੈਂਪ ਦੌਰਾਨ 108 ਕਰਮਚਾਰੀਆਂ ਨੂੰ ਕੋਰੋਨਾ ਵੈਕਸੀਨ ਦਾ ਟੀਕਾ ਲਗਾਇਆ ।
Home ਪੰਜਾਬ ਸ੍ਰੀ ਮੁਕਤਸਰ ਸਾਹਿਬ ਸਿਹਤ ਵਿਭਾਗ ਵਲੋਂ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਗਾਇਆ ਗਿਆ ਕੋਰੋਨਾ ਵੈਕਸੀਨ ਕੈਂਪ: